
ਸੂਤਰਾਂ ਅਨੁਸਾਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ 2-2 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਗਈ ਹੈ।
Petrol and Diesel prices: ਲੋਕ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਲੋਕਾਂ ਨੂੰ ਵੱਡੀ ਰਾਹਤ ਦਿਤੀ ਹੈ। ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਕਟੌਤੀ ਦਾ ਐਲਾਨ ਕੀਤਾ ਹੈ। ਸੂਤਰਾਂ ਅਨੁਸਾਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ 2-2 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਗਈ ਹੈ। ਇਸ ਤੋਂ ਪਹਿਲਾਂ ਅੱਜ ਰਾਜਸਥਾਨ ਸਰਕਾਰ ਨੇ ਅਪਣੇ ਸੂਬੇ ਵਿਚ ਡੀਜ਼ਲ ਅਤੇ ਪੈਟਰੋਲ ਉੱਤੇ ਵੈਟ ਵਿਚ 2 ਫ਼ੀ ਸਦੀ ਦੀ ਕਟੌਤੀ ਕੀਤੀ ਸੀ।
Petrol and Diesel prices reduced by Rs 2 per litre: Sources pic.twitter.com/EsKRPQLp4i
— ANI (@ANI) March 14, 2024
ਰੀਪੋਰਟ ਮੁਤਾਬਕ ਤੇਲ ਮਾਰਕੀਟਿੰਗ ਕੰਪਨੀਆਂ ਇਸ ਸਮੇਂ ਪੈਟਰੋਲ ਅਤੇ ਡੀਜ਼ਲ 'ਤੇ ਪ੍ਰਤੀ ਲੀਟਰ ਕਰੀਬ 10 ਰੁਪਏ ਕਮਾ ਰਹੀਆਂ ਹਨ, ਜਿਸ ਨੂੰ ਉਹ ਗਾਹਕਾਂ ਤਕ ਪਹੁੰਚਾ ਸਕਦੀਆਂ ਹਨ। ਤੇਲ ਕੰਪਨੀਆਂ ਨੇ ਆਖਰੀ ਵਾਰ ਅਪ੍ਰੈਲ 2022 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਘਟਾਈਆਂ ਸਨ।
ਫਿਲਹਾਲ ਦੇਸ਼ ਦੇ ਜ਼ਿਆਦਾਤਰ ਹਿੱਸਿਆਂ 'ਚ ਪੈਟਰੋਲ 100 ਰੁਪਏ ਅਤੇ ਡੀਜ਼ਲ 90 ਰੁਪਏ ਪ੍ਰਤੀ ਲੀਟਰ ਤੋਂ ਉੱਪਰ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਘਟਾਉਣ ਦਾ ਕਦਮ ਮਹਿੰਗਾਈ ਨੂੰ ਘਟਾਉਣ ਵਿਚ ਮਦਦ ਕਰ ਸਕਦਾ ਹੈ ਅਤੇ 2024 ਦੀਆਂ ਆਮ ਚੋਣਾਂ ਤੋਂ ਪਹਿਲਾਂ ਮਹੱਤਵਪੂਰਨ ਹੋ ਸਕਦਾ ਹੈ।
(For more Punjabi news apart from Petrol and Diesel prices reduced by Rs 2 per litre: Sources , stay tuned to Rozana Spokesman)