
ਉਤਰ ਪ੍ਰਦੇਸ਼ ਵਿਚ ਮੁਜ਼ੱਫ਼ਰਨਗਰ ਜ਼ਿਲ੍ਹੇ ਦੇ ਰਾਏਪੁਰ ਪਿੰਡ ਵਿਚ ਦੋ ਆਦਮੀਆਂ ਦੇ ਜਿਨਸੀ ਹਮਲੇ ਕਾਰਨ ਇਕ ਦਲਿਤ ਮਹਿਲਾ ਨੇ ਅਪਣੇ ਘਰ ਦੀ ਛੱਤ ਨਾਲ ਲਟਕ ਕੇ ਖੁਦਕੁਸ਼ੀ ਕਰ ਲਈ।
ਮੁਜ਼ੱਫ਼ਰਨਗਰ : ਉਤਰ ਪ੍ਰਦੇਸ਼ ਵਿਚ ਮੁਜ਼ੱਫ਼ਰਨਗਰ ਜ਼ਿਲ੍ਹੇ ਦੇ ਰਾਏਪੁਰ ਪਿੰਡ ਵਿਚ ਦੋ ਆਦਮੀਆਂ ਦੇ ਜਿਨਸੀ ਹਮਲੇ ਕਾਰਨ ਇਕ ਦਲਿਤ ਮਹਿਲਾ ਨੇ ਅਪਣੇ ਘਰ ਦੀ ਛੱਤ ਨਾਲ ਲਟਕ ਕੇ ਖੁਦਕੁਸ਼ੀ ਕਰ ਲਈ। ਪੁਲਿਸ ਨੇ ਦਸਿਆ ਕਿ ਇੱਟਾਂ ਵਾਲੇ ਭੱਠੇ 'ਤੇ ਕੰਮ ਕਰਨ ਵਾਲੀ ਮਹਿਲਾ ਨਾਲ ਕਥਿਤ ਤੌਰ 'ਤੇ ਜਿਨਸੀ ਹਮਲਾ ਕੀਤਾ ਗਿਆ ਅਤੇ ਜਦੋਂ ਉਹ ਅਪਣੇ ਪਤੀ ਨਾਲ ਫੁਗਾਨਾ ਥਾਣੇ ਵਿਚ ਸ਼ਿਕਾਇਤ ਲਈ ਗਈ ਤਾਂ ਉਸ ਦੀ ਕੋਈ ਸੁਣਵਾਈ ਨਹੀਂ ਹੋਈ।
Dalit woman commits suicide after facing sexual harassmentਪੁਲਿਸ ਨੇ ਦਸਿਆ ਕਿ ਇਸ ਸਿਲਸਿਲੇ ਵਿਚ ਪੁਲਿਸ ਸਬ-ਇੰਸਪੈਕਟਰ ਸੁਭਾਸ਼ ਚੰਦ ਨੂੰ ਮੁਅੱਤਲ ਕਰ ਦਿਤਾ ਗਿਆ ਹੈ। ਉਨ੍ਹਾਂ ਦਸਿਆ ਕਿ ਘਟਨਾ ਸਥਾਨ ਤੋਂ ਇਕ ਸੁਸਾਇਡ ਨੋਟ ਬਰਾਮਦ ਕੀਤਾ ਗਿਆ ਹੈ ਜਿਸ ਵਿਚ ਦੋ ਆਦਮੀਆਂ 'ਤੇ ਜਿਨਸੀ ਹਮਲੇ ਦਾ ਦੋਸ਼ ਲਗਾਇਆ ਗਿਆ ਹੈ। ਪੁਲਿਸ ਨੇ ਦਸਿਆ ਕਿ ਇਸ ਸਿਲਸਿਲੇ ਵਿਚ ਦੋ ਆਦਮੀਆਂ ਵਿਰੁਧ ਖ਼ੁਦਕੁਸ਼ੀ ਲਈ ਉਕਸਾਉਣ ਅਤੇ ਜਿਨਸੀ ਹਮਲੇ ਦਾ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।