ਪੜਾਅਵਾਰ ਖੋਲ੍ਹਿਆ ਜਾਵੇ ਲਾਕਡਾਊਨ : ਕਾਂਗਰਸ
Published : Apr 14, 2020, 2:19 pm IST
Updated : Apr 14, 2020, 2:19 pm IST
SHARE ARTICLE
Photo
Photo

ਸ਼ਰਮਾ ਨੇ ਪੱਤਰਕਾਰਾਂ ਨੂੰ ਕਿਹਾ, 'ਕੋਰੋਨਾ ਵਾਇਰਸ ਦੀ ਲਾਗ ਨਾਲ ਦੇਸ਼ ਅਤੇ ਦੁਨੀਆਂ ਨੂੰ ਡੂੰਘੀ ਸੱਟ ਵੱਜੀ ਹੈ ਜਿਸ ਨਾਲ ਅਰਥਚਾਰਾ ਵੀ ਹਿੱਲ ਗਿਆ ਹੈ।

ਨਵੀਂ ਦਿੱਲੀ, 13 ਅਪ੍ਰੈਲ: ਕਾਂਗਰਸ ਨੇ ਤਾਲਾਬੰਦੀ ਨੂੰ ਪੜਾਅਵਾਰ ਢੰਗ ਨਾਲ ਖੋਲ੍ਹਣ ਦੀ ਵਕਾਲਤ ਕਰਦਿਆਂ ਸੋਮਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕੋਰੋਨਾ ਸੰਕਟ ਦੀ ਮਾਰ ਝੱਲ ਰਹੀ ਅਰਥਵਿਵਸਥਾ ਵਿਚ ਨਵੀਂ ਜਾਨੀ ਫੂਕਣ ਲਈ ਦੇਸ਼ ਦੀ ਜੀਡੀਪੀ ਦੀ ਪੰਜ ਤੋਂ ਛੇ ਫ਼ੀ ਸਦੀ ਰਕਮ ਦੇ ਬਰਾਬਰ ਆਰਥਕ ਪੈਕੇਜ ਦਾ ਐਲਾਨ ਕਰਨ ਦੀ ਹਿੰਮਤ ਵਿਖਾਉਣੀ ਚਾਹੀਦੀ ਹੈ।

ਪਾਰਟੀ ਦੇ ਬੁਲਾਰੇ ਆਨੰਦ ਸ਼ਰਮਾ ਨੇ ਕਿਹਾ ਕਿ ਭਾਰਤ ਦੇ ਦਵਾਈ ਉਦਯੋਗ, ਬੀਮਾ ਅਤੇ ਵਿੱਤੀ ਕਾਰੋਬਾਰ ਨਾਲ ਜੁੜੀਆਂ ਇਕਾਈਆਂ ਦੇ ਵਿਦੇਸ਼ੀ ਗਰੁਪਾਂ ਦੁਆਰਾ ਖ਼ਰੀਦਣ ਦੀ ਕਿਸੇ ਵੀ ਕਵਾਇਦ 'ਤੇ ਰੋਕ ਲਗਣੀ ਚਾਹੀਦੀ ਹੈ। ਸ਼ਰਮਾ ਨੇ ਪੱਤਰਕਾਰਾਂ ਨੂੰ ਕਿਹਾ, 'ਕੋਰੋਨਾ ਵਾਇਰਸ ਦੀ ਲਾਗ ਨਾਲ ਦੇਸ਼ ਅਤੇ ਦੁਨੀਆਂ ਨੂੰ ਡੂੰਘੀ ਸੱਟ ਵੱਜੀ ਹੈ ਜਿਸ ਨਾਲ ਅਰਥਚਾਰਾ ਵੀ ਹਿੱਲ ਗਿਆ ਹੈ। ਇਸ ਸੰਕਟ ਕਾਰਨ ਪਹਿਲਾਂ ਹੀ ਕਮਜ਼ੋਰ ਭਾਰਤੀ ਅਰਥਚਾਰੇ ਸਾਹਮਣੇ ਕਈ ਚੁਨੌਤੀਆਂ ਆ ਗਈਆਂ ਹਨ, ਇਸ ਲਈ ਇਕ ਰਣਨੀਤੀ ਬਣਾਏ ਜਾਣ ਦੀ ਲੋੜ ਹੈ।'

File PhotoFile Photo

ਸਾਬਕਾ ਕੇਂਦਰੀ ਮੰਤਰੀ ਨੇ ਸਰਕਾਰ ਨੂੰ ਕਿਹਾ ਕਿ ਤਾਲਾਬੰਦੀ ਨੂੰ ਪੜਾਅਵਾਰ ਢੰਗ ਨਾਲ ਖੋਲ੍ਹਿਆ ਜਾਵੇ। ਪਹਿਲੇ ਪੜਾਅ ਵਿਚ ਕੁੱਝ ਆਰਥਕ ਗਤੀਵਿਧੀਆਂ ਦੀ ਸ਼ੁਰੂਆਤ ਹੋਵੇ। ਸੂਖਮ, ਲਘੂ ਅਤੇ ਦਰਮਿਆਨੇ ਉਦਯੋਗ ਵਿਚ ਮੁੜ ਨਵੀਂ ਜਾਨ ਫੂਕੀ ਜਾਵੇ। ਫ਼ੰਡ ਵੀ ਕਾਇਮ ਕੀਤਾ ਜਾਣਾ ਚਾਹੀਦਾ ਹੈ।' ਉਨ੍ਹਾਂ ਕਿਹਾ ਕਿ ਆਮ ਲੋੜ ਦੀਆਂ ਚੀਜ਼ਾਂ ਦੇ ਉਤਪਾਦਨ ਲਈ ਨੀਤੀ ਬਣਾਉਣ ਦੀ ਲੋੜ ਹੈ ਕਿਉਂਕਿ ਜੇ ਸਮਾਨ ਬਣੇਗਾ ਨਹੀਂ ਤਾਂ ਦੁਕਾਨਾਂ ਵਿਚ ਕਿਥੋਂ ਆਏਗਾ। ਇਸ ਦੇ ਨਾਲ ਹੀ ਆਵਾਜਾਈ ਦੀ ਸਮੱਸਿਆ ਦਾ ਵੀ ਹੱਲ ਕਰਨਾ ਪਵੇਗਾ।

ਕਿਸਾਨਾਂ ਨੂੰ ਰਾਹਤ ਦੇਣ ਦੀ ਵਕਾਲਤ ਕਰਦਿਆਂ ਸ਼ਰਮਾ ਨੇ ਕਿਹਾ ਕਿ ਕਣਕ, ਸਰ੍ਹੋਂ ਦੀਆਂ ਫ਼ਸਲਾਂ ਦੀ ਵਾਢੀ ਦਾ ਸਮਾਂ ਹੈ, ਇਸ ਲਈ ਕਿਸਾਨਾਂ ਦੀ ਫ਼ਸਲ ਦੀ ਖ਼ਰੀਦ ਯਕੀਨੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਅੰਤਰਰਾਸ਼ਟੀ ਕਿਰਤ ਸੰਸਥਾਵਾਂ ਦਾ ਕਹਿਣਾ ਹੈ ਕਿ ਭਾਰਤ ਵਿਚ 40 ਕਰੋੜ ਮਜ਼ਦੂਰ ਗ਼ਰੀਬੀ ਰੇਖਾ ਤੋਂ ਹੇਠਾਂ ਚਲੇ ਜਾਣਗੇ।  
(ਏਜੰਸੀ)
 

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement