ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ 8.31 ਕਰੋੜ ਕਿਸਾਨਾਂ ਨੂੰ ਮਿਲਿਆ ਲਾਭ
Published : Apr 14, 2020, 11:57 am IST
Updated : Apr 14, 2020, 11:58 am IST
SHARE ARTICLE
FILE PHOTO
FILE PHOTO

ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਸਕੀਮ ਤਹਿਤ ਸਰਕਾਰ ਵੱਲੋਂ ਤਾਲਾਬੰਦੀ ਦੀ ਮਿਆਦ ਦੌਰਾਨ ਕਿਸਾਨਾਂ....

 ਨਵੀਂ ਦਿੱਲੀ : ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਸਕੀਮ ਤਹਿਤ ਸਰਕਾਰ ਵੱਲੋਂ ਤਾਲਾਬੰਦੀ ਦੀ ਮਿਆਦ ਦੌਰਾਨ ਕਿਸਾਨਾਂ ਨੂੰ 16,621 ਕਰੋੜ ਰੁਪਏ ਦੀ ਰਾਹਤ ਦਿੱਤੀ ਗਈ ਹੈ। 24 ਮਾਰਚ ਨੂੰ ਤਾਲਾਬੰਦੀ ਦੀ ਘੋਸ਼ਣਾ ਤੋਂ  ਹੁਣ ਤੱਕ 8.31 ਕਰੋੜ ਕਿਸਾਨਾਂ ਦੇ ਖਾਤਿਆਂ ਵਿਚ 2 ਹਜ਼ਾਰ ਰੁਪਏ ਦੀ ਕਿਸ਼ਤ ਭੇਜੀ ਜਾ ਚੁੱਕੀ ਹੈ।

Modi govt pay pf contribution of employee and employeer bothPHOTO

ਇਸ ਯੋਜਨਾ ਤਹਿਤ ਕਿਸਾਨਾਂ ਨੂੰ ਸਾਲਾਨਾ 6000 ਰੁਪਏ ਦਿੱਤੇ ਜਾਂਦੇ ਹਨ, ਜੋ 2 ਹਜ਼ਾਰ ਰੁਪਏ ਦੀਆਂ ਤਿੰਨ ਕਿਸ਼ਤਾਂ ਵਿਚ ਉਨ੍ਹਾਂ ਦੇ ਖਾਤਿਆਂ ਵਿਚ ਤਬਦੀਲ ਹੋ ਜਾਂਦੇ ਹਨ। ਸਰਕਾਰ ਦੇ ਅਨੁਸਾਰ, 83.77 ਲੱਖ ਕਿਸਾਨਾਂ ਨੂੰ 1,674 ਕਰੋੜ ਰੁਪਏ ਦੀ ਰਕਮ ਭੇਜੀ ਗਈ ਹੈ। ਇਸ ਤੋਂ ਇਲਾਵਾ ਨਵੇਂ ਵਿੱਤੀ ਵਰ੍ਹੇ ਦੀ ਪਹਿਲੀ ਕਿਸ਼ਤ ਵਜੋਂ 7.47 ਕਰੋੜ ਕਿਸਾਨਾਂ ਨੂੰ 14,945 ਕਰੋੜ ਰੁਪਏ ਦਿੱਤੇ ਗਏ ਹਨ।

Modi govt plan to go ahead after 14th april lockdown amid corona virus in indiaPHOTO

ਦੱਸ ਦੇਈਏ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦੇ ਨਵੇਂ ਵਿੱਤੀ ਵਰ੍ਹੇ ਦੀ ਪਹਿਲੀ ਕਿਸ਼ਤ ਅਪ੍ਰੈਲ ਦੇ ਆਖਰੀ ਮਹੀਨੇ ਤੱਕ ਕਿਸਾਨਾਂ ਦੇ ਖਾਤਿਆਂ ਚ ਭੇਜੀ ਜਾਣੀ ਸੀ, ਪਰ ਤਾਲਾਬੰਦੀ ਕਾਰਨ ਸਰਕਾਰ ਨੇ ਇਸ ਨੂੰ ਸਿਰਫ ਅਪ੍ਰੈਲ ਦੇ ਪਹਿਲੇ ਪੰਖਵਾੜੇ ਵਿੱਚ ਤਬਦੀਲ ਕਰਨ ਦਾ ਐਲਾਨ ਕੀਤਾ।

file photofile photo

ਇੰਨਾ ਹੀ ਨਹੀਂ, ਗਰੀਬ ਲੋਕਾਂ ਨੂੰ ਮੁਫਤ ਰਾਸ਼ਨ ਦੇਣ ਦੇ ਐਲਾਨ ਤਹਿਤ ਸਰਕਾਰ ਨੇ 3,985 ਟਨ ਦਾਲਾਂ ਵੰਡੀਆਂ ਹਨ। ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਦੇ ਤਹਿਤ ਸਰਕਾਰ ਨੇ ਔਰਤਾਂ ਦੇ ਜਨ ਧਨ ਖਾਤਿਆਂ ਵਿੱਚ  ਲਗਾਤਾਰ 3 ਮਹੀਨੇ 500 ਰੁਪਏ  ਭੇਜਣੇ ਹਨ। ਉਜਵਲਾ ਯੋਜਨਾ ਦੇ ਲਾਭਪਾਤਰੀ ਔਰਤਾਂ ਨੂੰ ਜੂਨ ਤੱਕ ਮੁਫਤ ਸਿਲੰਡਰ ਦੇਣ ਵਰਗੇ ਕਈ ਵੱਡੇ ਐਲਾਨ ਕੀਤੇ ਹਨ।

MoneyPHOTO

ਜਨ ਧਨ ਖਾਤਿਆਂ ਵਿੱਚ 20.5 ਕਰੋੜ ਦਾ ਫੰਡ ਟਰਾਂਸਫਰ: ਜਨ ਧਨ ਯੋਜਨਾ ਦੇ ਖਾਤਿਆਂ ਦੀ ਗੱਲ ਕਰਦਿਆਂ ਸਰਕਾਰ ਨੇ 20.5 ਕਰੋੜ ਔਰਤਾਂ ਦੇ ਖਾਤਿਆਂ ਵਿੱਚ 500 ਰੁਪਏ ਦੀ ਰਕਮ ਭੇਜੀ ਹੈ। ਇਹ ਰਕਮ ਮਈ ਅਤੇ ਜੂਨ ਦੇ ਮਹੀਨਿਆਂ ਵਿੱਚ ਵੀ ਔਰਤਾਂ ਦੇ ਖਾਤਿਆਂ ਵਿੱਚ ਤਬਦੀਲ ਕੀਤੀ ਜਾਣੀ ਹੈ। ਇਸ ਦੌਰਾਨ ਵਿੱਤ ਮੰਤਰਾਲੇ ਨੇ ਲਾਭਪਾਤਰੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਬਿਨਾਂ ਕਿਸੇ ਘਬਰਾਹਟ ਦੇ ਕਿਸੇ ਵੀ ਸਮੇਂ ਇਹ ਰਕਮ ਨੂੰ ਕੱਢਵਾ ਸਕਦੇ ਹਨ ।

ਦੱਸ ਦੇਈਏ  ਕਿ ਅਜਿਹੀਆਂ ਅਫਵਾਹਾਂ ਸਨ ਕਿ ਜੇ ਲਾਭਪਾਤਰੀ ਜਲਦੀ ਪੈਸੇ ਨਹੀਂ ਕੱਢਵਾਉਂਦੇ ਤਾਂ ਸਰਕਾਰ ਇਹ ਰਕਮ ਵਾਪਸ ਲੈ ਸਕਦੀ ਹੈ। ਜਿਸ ਦੇ ਚਲਦੇ ਬੈਂਕਾਂ ਵਿੱਚ ਭਾਰੀ ਭੀੜ  ਵੇਖਣ ਨੂੰ ਮਿਲ ਰਹੀ ਹੈ  ਅਤੇ ਕੋਰੋਨਾ ਸੰਕਟ ਤੋਂ ਬਚਣ ਲਈ ਸਮਾਜਿਕ ਦੂਰੀਆਂ ਦਾ ਵੀ ਪਾਲਣ ਨਹੀਂ ਕੀਤਾ ਜਾ ਰਿਹਾ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement