ਪੰਜਾਬ ਸਮੇਤ ਇਹਨਾਂ ਥਾਂਵਾਂ ਤੇ ਆ ਰਿਹਾ ਹੈ ਮੀਂਹ, ਹੋ ਜਾਓ ਸਾਵਧਾਨ
Published : Apr 14, 2020, 11:28 am IST
Updated : Apr 15, 2020, 7:50 am IST
SHARE ARTICLE
Weather rain Punjab jharkhand bihar uttar pradesh west bengal delhi india
Weather rain Punjab jharkhand bihar uttar pradesh west bengal delhi india

ਕੱਲ੍ਹ ਦਾ ਦਿਨ ਇਸ ਸਾਲ ਦਾ ਸਭ ਤੋਂ ਗਰਮ ਦਿਨ ਰਿਹਾ ਹੈ...

ਨਵੀਂ ਦਿੱਲੀ: ਦੇਸ਼ ਦੇ ਕਈ ਹਿੱਸਿਆਂ ਵਿਚ ਗਰਮੀ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ। ਦੇਸ਼ ਦੀ ਰਾਜਧਾਨੀ ਨਵੀਂ ਦਿੱਲੀ ਦਾ ਤਾਪਮਾਨ ਲਗਾਤਾਰ ਵਧਦਾ ਜਾ ਰਿਹਾ ਹੈ। ਉੱਥੇ ਹੀ ਉੱਤਰ ਪ੍ਰਦੇਸ਼ ਵਿਚ ਵੀ ਤਾਪਮਾਨ ਵਿਚ ਵਾਧਾ ਹੋਇਆ ਹੈ। ਅਗਲੇ 24 ਘੰਟਿਆਂ ਵਿਚ ਪੰਜਾਬ, ਹਰਿਆਣਾ, ਦਿੱਲੀ-ਐਨਸੀਆਰ, ਰਾਜਸਥਾਨ, ਉੱਤਰ ਪ੍ਰਦੇਸ਼, ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਲੱਦਾਖ, ਉੱਤਰਾਖੰਡ ਅਤੇ ਝਾਰਖੰਡ ਵਿਚ ਵੀ ਬਾਰਿਸ਼ ਹੋਣ ਦੀ ਪੂਰੀ ਸੰਭਾਵਨਾ ਦੱਸੀ ਜਾ ਰਹੀ ਹੈ।

Rain Rain

ਕੱਲ੍ਹ ਦਾ ਦਿਨ ਇਸ ਸਾਲ ਦਾ ਸਭ ਤੋਂ ਗਰਮ ਦਿਨ ਰਿਹਾ ਹੈ। ਕੱਲ੍ਹ ਦਿੱਲੀ ਦਾ ਤਾਪਮਾਨ 40 ਡਿਗਰੀ ਦੇ ਆਸਪਾਸ ਜਾ ਪਹੁੰਚਿਆ। ਉੱਥੇ ਹੀ ਪ੍ਰਯਾਗਰਾਜ ਸੋਮਵਾਰ ਨੂੰ ਸੁਬੇ ਦਾ ਸਭ ਤੋਂ ਗਰਮ ਸ਼ਹਿਰ ਰਿਹਾ ਜਿੱਥੇ ਤਾਪਮਾਨ 42 ਡਿਗਰੀ ਤੋਂ ਪਾਰ ਚਲਿਆ ਗਿਆ। ਝਾਂਸੀ, ਅਤੇ ਬਾਂਦਾ ਵਿਚ ਵੀ ਤਾਪਮਾਨ 41 ਡਿਗਰੀ ਤੋਂ ਵਧ ਰਿਕਾਰਡ ਕੀਤਾ ਗਿਆ। ਵਾਰਾਣਸੀ, ਕਾਨਪੁਰ, ਸੁਲਤਾਨਪੁਰ, ਅਲੀਗੜ੍ਹ ਵਿਚ ਵੀ ਤਾਪਮਾਨ 39 ਡਿਗਰੀ ਤੋਂ ਵਧ ਰਿਹਾ।

Rain Rain

ਪਿਛਲੇ 24 ਘੰਟਿਆਂ ਵਿਚ ਦੇਖਿਆ ਜਾਵੇ ਤਾਂ ਕਰਨਾਟਕ ਅਤੇ ਮੱਧ ਮਹਾਰਾਸ਼ਟਰ ਦੇ ਕੁੱਝ ਹਿੱਸਿਆਂ ਵਿਚ ਹਲਕੀ ਬਾਰਿਸ਼ ਅਤੇ ਗਰਜ ਦਰਜ ਕੀਤੀ ਗਈ ਹੈ। ਪੱਛਮ ਬੰਗਾਲ, ਅਸਮ, ਮੇਘਾਲਿਆ ਅਤੇ ਅਰੁਣਾਚਲ ਪ੍ਰਦੇਸ਼ ਵਿਚ ਵੀ ਕੁੱਝ ਇਲਾਕਿਆਂ ਵਿਚ ਹਲਕੀ ਬਾਰਿਸ਼ ਹੋਈ ਹੈ। ਗੁਜਰਾਤ ਦੇ ਕਈ ਹਿੱਸਿਆਂ ਵਿਚ ਲੋਅ ਦਾ ਪ੍ਰਕੋਪ ਸ਼ੁਰੂ ਹੋ ਗਿਆ ਹੈ। ਗਰਮ ਹਵਾਵਾਂ ਚਲ ਰਹੀਆਂ ਹਨ।

RainRain

ਦਸ ਦਈਏ ਕਿ ਉੱਤਰੀ ਨੇੜੇ ਕਰਨਾਟਕ ਤੋਂ ਉੱਤਰ-ਪੂਰਬੀ ਮੱਧ ਪ੍ਰਦੇਸ਼ ਤਕ ਦੋ ਵੱਖ ਵੱਖ ਦਿਸ਼ਾਵਾਂ ਦੀਆਂ ਹਵਾਵਾਂ ਆਪਸ ਵਿਚ ਟਕਰਾ ਰਹੀਆਂ ਹਨ ਜਿਸ ਕਾਰਨ ਬਾਰਿਸ਼ ਹੋਣ ਦੀ ਸੰਭਾਵਨਾ ਬਣ ਗਈ ਹੈ। ਦੇਸ਼ ਦੇ ਕਈ ਰਾਜਾਂ ਵਿੱਚ ਮੌਸਮ ਖ਼ਰਾਬ ਰਹਿਣ ਦੀ ਉਮੀਦ ਹੈ। ਜਾਣਕਾਰੀ ਅਨੁਸਾਰ ਕਈ ਰਾਜਾਂ ਵਿੱਚ ਅਸਮਾਨ ਬੱਦਲਵਾਈ ਹੈ। ਇਸ ਦੇ ਨਾਲ ਗਰਮ ਹਵਾ ਵਰਗੀ ਤੇਜ਼ ਗਰਮੀ ਚੱਲ ਰਹੀ ਹੈ। ਕੇਂਦਰੀ ਭਾਰਤ ਵਿਚ ਵੱਧ ਤੋਂ ਵੱਧ ਤਾਪਮਾਨ 40 ਤੋਂ ਪਾਰ ਪਹੁੰਚ ਗਿਆ ਹੈ।

Rain Rain

ਹੁਣ ਕਈ ਰਾਜਾਂ ਨੇ ਲੋਅ ਵਾਂਗ ਸਥਿਤੀ ਦਾ ਪ੍ਰਭਾਵ ਦੇਣਾ ਸ਼ੁਰੂ ਕਰ ਦਿੱਤਾ ਹੈ। ਇਸ ਦੇ ਨਾਲ ਹੀ ਗੁਜਰਾਤ, ਮੱਧ ਪ੍ਰਦੇਸ਼, ਮਹਾਰਾਸ਼ਟਰ ਅਤੇ ਦੱਖਣੀ ਰਾਜਸਥਾਨ ਦੇ ਕਈ ਸ਼ਹਿਰਾਂ ਵਿਚ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਦੇ ਵਿਚਕਾਰ ਪਹੁੰਚਣਾ ਸ਼ੁਰੂ ਹੋ ਗਿਆ ਹੈ। ਇਸ ਦੇ ਨਾਲ ਹੀ, ਅਗਲੇ ਚਾਰ ਦਿਨਾਂ ਵਿੱਚ ਅਹਿਮਦਾਬਾਦ ਵਿੱਚ ਤਾਪਮਾਨ 43 ਡਿਗਰੀ ਤੱਕ ਪਹੁੰਚਣ ਦੀ ਸੰਭਾਵਨਾ ਹੈ। ਰਾਜ ਦੇ 11 ਸ਼ਹਿਰਾਂ ਦਾ ਤਾਪਮਾਨ 40 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ ਹੈ।

Rain Rain

ਮੌਸਮ ਵਿਭਾਗ ਅਨੁਸਾਰ, ਪੰਜਾਬ, ਹਰਿਆਣਾ, ਦਿੱਲੀ-ਐਨਸੀਆਰ ਅਤੇ ਉੱਤਰੀ ਰਾਜਸਥਾਨ ਅਤੇ ਪੱਛਮੀ ਉੱਤਰ ਪ੍ਰਦੇਸ਼ ਵਿੱਚ (ਅੱਜ) 14 ਅਪ੍ਰੈਲ ਨੂੰ ਕੁਝ ਥਾਵਾਂ ‘ਤੇ ਮੀਂਹ ਪੈ ਸਕਦਾ ਹੈ। ਇੱਥੇ ਪਹਾੜੀ ਰਾਜਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਲੱਦਾਖ ਵਿਚ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ ਉਤਰਾਖੰਡ ਵਿਚ ਕੁਝ ਥਾਵਾਂ 'ਤੇ ਮੀਂਹ ਅਤੇ ਬਰਫਬਾਰੀ ਦੀ ਸੰਭਾਵਨਾ ਹੈ। ਜੇ ਇਸ ਸਮੇਂ ਤੇਜ਼ ਬਾਰਸ਼ ਹੋਈ ਤਾਂ ਕਣਕ ਦੀ ਫਸਲ ਬਰਬਾਦ ਹੋ ਸਕਦੀ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement