
ਸਭ ਤੋਂ ਅਹਿਮ ਗੱਲ ਹੈ ਕਿ ਮੁਲਜ਼ਮਾਂ ਵਿੱਚ ਇੱਕ ਪਾਦਰੀ ਦਾ ਨਾਂ ਵੀ ਸ਼ਾਮਲ ਹੈ।
ਚੇਨਈ: ਦੇਸ਼ ਵਿਚ ਜਿਨਸੀ ਸ਼ੋਸ਼ਣ ਨਾਲ ਜੁੜੀਆਂ ਖ਼ਬਰਾਂ ਅਕਸਰ ਸੁਣਨ ਨੂੰ ਮਿਲਦੀਆਂ ਹਨ। ਅੱਜ ਤਾਜਾ ਮਾਮਲਾ ਤਾਮਿਲਨਾਡੂ ਦੀ ਰਾਜਧਾਨੀ ਚੇਨਈ ਤੋਂ ਸਾਹਮਣੇ ਆਈ ਹੈ ਜਿੱਥੇ ਮਸ਼ਹੂਰ ਪਲੇਅ ਬੈਕ ਸਿੰਗਰ ਦੀ ਨਾਬਾਲਗ ਬੇਟੀ ਨਾਲ ਜਿਨਸੀ ਸ਼ੋਸ਼ਣ ਹੋਇਆ ਹੈ ਤੇ ਇਸ ਮਾਮਲੇ ਵਿਚ ਪਾਦਰੀ ਸਣੇ 4 ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਸਭ ਤੋਂ ਅਹਿਮ ਗੱਲ ਹੈ ਕਿ ਮੁਲਜ਼ਮਾਂ ਵਿੱਚ ਇੱਕ ਪਾਦਰੀ ਦਾ ਨਾਂ ਵੀ ਸ਼ਾਮਲ ਹੈ।
RAPE
ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਮੁਤਾਬਿਕ ਸਿੰਗਰ ਨੇ ਇਸ ਪਿੱਛੇ ਆਪਣੀ ਭੈਣ ਦੇ ਪਤੀ, ਉਸ ਦੇ ਰਿਸ਼ਤੇਦਾਰ ਤੇ ਇੱਕ ਪਾਦਰੀ ਤੇ ਦੋਸ਼ ਲਾਏ ਹਨ। ਪੁਲਿਸ ਮੁਤਾਬਕ ਘਟਨਾ ਉਦੋਂ ਹੋਈ ਜਦੋਂ ਲੜਕੀ ਆਪਣੀ ਮਾਸੀ ਘਰੇ ਸੀ। ਲੜਕੀ ਨੇ ਵੀ ਇਲਜ਼ਾਮ ਲਾਇਆ ਹੈ ਕਿ ਹੈਨਰੀ ਜੋ ਆਲਾਇਵ ਚਰਚ, ਕਿਲਪੁੱਕ ਦਾ ਪਾਦਰੀ ਹੈ, ਨੇ ਉਸ ਨਾਲ ਜਿਨਸੀ ਸ਼ੋਸ਼ਣ ਕੀਤਾ ਹੈ।
ਪੀੜਤ ਦੀ ਮਾਂ ਨੇ ਆਪਣੇ ਬਿਆਨ ਵਿਚ ਕਿਹਾ ਕਿ ਨਾਬਾਲਗ ਨਾਲ ਪਿੱਛਲੇ 8 ਸਾਲਾਂ ਵਿੱਚ ਕਈ ਵਾਰ ਜਿਨਸੀ ਸ਼ੋਸ਼ਣ ਹੋਇਆ ਜਦੋਂ ਉਹ ਆਪਣੀ ਮਾਸੀ ਕੋਲ ਰਹਿੰਦੀ ਸੀ। ਪੁਲਿਸ ਨੇ ਮਾਮਲਾ ਦਰਜ ਕਰਕੇ ਸ਼ੁਰੂ ਕਰ ਦਿੱਤੀ ਹੈ।