
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਵੀ ਕੀਤਾ ਟਵੀਟ
ਨਵੀਂ ਦਿੱਲੀ: ਦੇਸ਼ ਦੇ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੀ 130ਵੀਂ ਜੈਅੰਤੀ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਹਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਬਾਬਾ ਸਾਹਿਬ ਦਾ ਸੰਘਰਸ਼ ਹਰ ਪੀੜ੍ਹੀ ਲਈ ਇਕ ਮਿਸਾਲ ਹੈ।
Dr. Ambedkar
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ, ‘ਮੈਂ ਅੰਬੇਦਕਰ ਜਯੰਤੀ ਮੌਕੇ ਭਾਰਤ ਰਤਨ ਡਾ. ਬਾਬਾ ਸਾਹਿਬ ਅੰਬੇਦਕਰ ਨੂੰ ਸਿਰ ਝੁਕਾ ਕੇ ਨਮਨ ਕਰਦਾ ਹਾਂ। ਉਹਨਾਂ ਨੇ ਅਪਣੇ ਸੰਘਰਸ਼ ਨਾਲ ਸਮਾਜ ਦੇ ਹਾਸ਼ੀਏ ’ਤੇ ਪਹੁੰਚ ਚੁਕੇ ਵਰਗਾਂ ਨੂੰ ਅੱਗੇ ਲਿਆਉਣ ਦਾ ਕੰਮ ਕੀਤਾ, ਜੋ ਹਰ ਪੀੜ੍ਹੀ ਲਈ ਇਕ ਮਿਸਾਲ ਰਹੇਗਾ’।ਪੀਐਮ ਮੋਦੀ ਤੋਂ ਇਲਾਵਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਵੀ ਭੀਮ ਰਾਓ ਅੰਬੇਦਕਰ ਨੂੰ ਨਮਨ ਕੀਤਾ।
Ramnath Kovind
ਰਾਸ਼ਟਰਪਤੀ ਰਾਮਨਾਥ ਕੋਵਿੰਦ ਨ ਲ਼ਿਖਿਆ, ‘ ਭਾਰਤੀ ਸੰਵਿਧਾਨ ਦੇ ਪ੍ਰਮੁੱਖ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੀ ਜਯੰਤੀ ’ਤੇ ਉਹਨਾਂ ਨੂੰ ਸ਼ਰਧਾਂਜਲੀ! ਡਾ. ਅੰਬੇਦਕਰ ਨੇ ਬਰਾਬਰੀ ਵਾਲਾ ਸਮਾਜ ਸਿਰਜਣ ਲਈ ਜੀਵਨ ਭਰ ਸੰਘਰਸ਼ ਕੀਤਾ। ਅੱਜ ਅਸੀਂ ਉਹਨਾਂ ਦੇ ਜੀਵਨ ਅਤੇ ਵਿਚਾਰਾਂ ਤੋਂ ਸਿੱਖਿਆ ਲੈ ਕੇ ਉਹਨਾਂ ਦੇ ਆਦਰਸ਼ਾਂ ਨੂੰ ਅਪਨਾਉਣ ਦਾ ਸੰਕਲਪ ਲਈਏ। ਦੱਸ ਦਈਏ ਕਿ ਡਾ. ਭੀਮ ਰਾਓ ਅੰਬੇਦਕਰ ਦਾ ਜਨਮ 14 ਅਪ੍ਰੈਲ 1891 ਨੂੰ ਮੱਧ ਪ੍ਰਦੇਸ਼ ਦੇ ਮਹੋ ਵਿਖੇ ਹੋਇਆ ਸੀ।