
ਸੀਬੀਐਸਈ ਪ੍ਰੀਖਿਆਵਾਂ ਨੂੰ ਰੱਦ ਕਰਨ ਲਈ ਲਗਾਤਾਰ ਕੀਤੀ ਜਾ ਰਹੀ ਮੰਗ
ਨਵੀਂ ਦਿੱਲੀ: ਸੀਬੀਐਸਈ ਦੀਆਂ ਬੋਰਡ ਪ੍ਰੀਖਿਆਵਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦੁਪਹਿਰ 12 ਵਜੇ ਸਿੱਖਿਆ ਮੰਤਰੀ, ਸਿੱਖਿਆ ਸਕੱਤਰ ਅਤੇ ਹੋਰ ਅਧਿਕਾਰੀਆਂ ਨਾਲ ਬੈਠਕ ਕਰਨਗੇ।
Tweet
ਦੱਸ ਦਈਏ ਕਿ ਕੋਰੋਨਾ ਮਹਾਂਮਾਰੀ ਦੇ ਚਲਦਿਆਂ ਮਈ ਵਿਚ ਹੋਣ ਜਾ ਰਹੀਆਂ ਸੀਬੀਐਸਈ ਦੀਆਂ ਬੋਰਡ ਪ੍ਰੀਖਿਆਵਾਂ ਨੂੰ ਰੱਦ ਕਰਨ ਲਈ ਲਗਾਤਾਰ ਮੰਗ ਕੀਤੀ ਜਾ ਰਹੀ ਹੈ। ਕਾਂਗਰਸ, ਆਮ ਆਦਮੀ ਪਾਰਟੀ ਸਮੇਤ ਕਈ ਵਿਰੋਧੀ ਪਾਰਟੀਆਂ ਅਤੇ ਬਾਲੀਵੁੱਡ ਸਿਤਾਰਿਆਂ ਵੱਲੋਂ ਪ੍ਰੀਖਿਆਵਾਂ ਰੱਦ ਕਰਨ ਦੀ ਅਪੀਲ ਕੀਤੀ ਗਈ ਹੈ।