
ਰਾਹੁਲ ਗਾਂਧੀ ਨੇ ਕੀਤਾ ਟਵੀਟ
ਨਵੀਂ ਦਿੱਲੀ: ਕੋਰੋਨਾ ਮਹਾਂਮਾਰੀ ਦੇ ਚਲਦਿਆਂ ਭਾਰਤ ਸਰਕਾਰ ਨੇ ਕੋਰੋਨਾ ਵਾਇਰਸ ਵੈਕਸੀਨ ਦੀ ਮਾਤਰਾ ਵਧਾਉਣ ਲਈ ਵਿਦੇਸ਼ੀ ਟੀਕਿਆਂ ਦੀ ਐਮਰਜੈਂਸੀ ਵਰਤੋਂ ਨੂੰ ਮਨਜ਼ੂਰੀ ਦੇਣ ਦੀ ਪ੍ਰਕਿਰਿਆ ਤੇਜ਼ ਕਰ ਦਿੱਤੀ ਹੈ। ਭਾਰਤ ਸਰਕਾਰ ਨੇ ਹਾਲ ਹੀ ਵਿਚ ਤੀਜੇ ਟੀਕੇ ਦੇ ਤੌਰ ’ਤੇ ਰੂਸ ਦੇ ਟੀਕੇ ‘ਸਪੁਤਨਿਕ ਵੀ’ ਨੂੰ ਮਨਜ਼ੂਰੀ ਦਿੱਤੀ ਹੈ।
Rahul Gandhi
ਇਸ ਤੋਂ ਬਾਅਦ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਕੇਂਦਰ ਸਰਕਾਰ ’ਤੇ ਤੰਜ ਕੱਸਿਆ ਹੈ। ਰਾਹੁਲ ਗਾਂਧੀ ਨੇ ਮਹਾਤਮਾ ਗਾਂਧੀ ਦੇ ਚਰਚਿਤ ਕਥਨ ਨੂੰ ਟਵੀਟ ਕਰਦਿਆਂ ਲ਼ਿਖਿਆ, ‘ਪਹਿਲਾਂ ਉਹ ਤੁਹਾਨੂੰ ਨਜ਼ਰ ਅੰਦਾਜ਼ ਕਰਨਗੇ, ਫਿਰ ਉਹ ਤੁਹਾਡੇ ’ਤੇ ਹੱਸਣਗੇ, ਫਿਰ ਉਹ ਤੁਹਾਡੇ ਨਾਲ ਲੜਨਗੇ, ਫਿਰ ਤੁਹਾਡੇ ਕੋਲੋਂ ਜਿੱਤ ਜਾਣਗੇ’।
Corona vaccine
ਟਵੀਟ ਦੇ ਨਾਲ ਰਾਹੁਲ ਗਾਂਧੀ ਨੇ ਵਿਦੇਸ਼ੀ ਵੈਕਸੀਨ ਨੂੰ ਮਨਜ਼ੂਰੀ ਦੇਣ ਦੀ ਪ੍ਰਕਿਰਿਆ ਸਬੰਧੀ ਖ਼ਬਰ ਵੀ ਸ਼ੇਅਰ ਕੀਤੀ। ਦੱਸ ਦਈਏ ਕਿ ਵਿਰੋਧੀ ਧਿਰਾਂ ਵੱਲੋਂ ਲਗਾਤਾਰ ਕੇਂਦਰ ਸਰਕਾਰ ਨੂੰ ਕੋਰੋਨਾ ਵੈਕਸੀਨ ਲਈ ਉਮਰ ਸੀਮਾ ਖਤਮ ਕਰਨ ਦੀ ਮੰਗ ਕੀਤੀ ਜਾ ਰਹੀ ਹੈ।
Coronavirus cases
ਇਸ ਤੋਂ ਇਲਾਵਾ ਕਈ ਸੂਬਿਆਂ ਵਿਚ ਕੋਰੋਨਾ ਵੈਕਸੀਨ ਦੀ ਕਮੀ ਹੋਣ ਦੀਆਂ ਖ਼ਬਰਾਂ ਵੀ ਸਾਹਮਣੇ ਆ ਰਹੀਆਂ ਹਨ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਬੁੱਧਵਾਰ ਨੂੰ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਦੇਸ਼ ਵਿਚ ਕੋਰੋਨਾ ਦੇ 1,84,372 ਨਵੇਂ ਮਾਮਲੇ ਆਉਣ ਨਾਲ ਪੀੜਤਾਂ ਦੀ ਗਿਣਤੀ ਵਧ ਕੇ 1,38,73,825 ਹੋ ਗਈ ਹੈ।