ਰਾਕੇਸ਼ ਟਿਕੈਤ ਦਾ ਐਲਾਨ, ਕਿਹਾ ਕੋਰੋਨਾ ਦਾ ਡਰ ਫੈਲਾ ਕੇ ਸਰਕਾਰ ਅੰਦੋਲਨ ਨੂੰ ਕਰਨਾ ਚਾਹੁੰਦੀ ਖ਼ਤਮ
Published : Apr 14, 2021, 11:14 am IST
Updated : Apr 14, 2021, 11:14 am IST
SHARE ARTICLE
rakesh  tikait
rakesh tikait

ਕੋਰੋਨਾ ਦਾ ਡਰ ਫੈਲਾਇਆ ਜਾ ਰਿਹਾ ਹੈ, ਤਾਂ ਕਿ ਅੰਦੋਲਨ ਨੂੰ ਖ਼ਤਮ ਕੀਤਾ ਜਾ ਸਕੇ।

ਨਵੀਂ ਦਿੱਲੀ: ਦੇਸ਼ ਵਿਚ ਕੋਰੋਨਾ ਦੇ ਮਾਮਲੇ ਲਗਾਤਾਰ ਵਧ ਰਹੇ ਹਨ। ਕੋਰੋਨਾ ਮਾਮਲੇ ਵਧਣ ਕਰਕੇ ਸਰਕਾਰ ਬਹੁਤ ਸਖ਼ਤ ਨਜ਼ਰ ਆ ਰਹੀ ਹੈ। ਕੋਰੋਨਾ ਕੇਸਾਂ ਦੀ ਗਿਣਤੀ 'ਚ ਲਗਾਤਾਰ ਇਜ਼ਾਫ਼ਾ ਹੋਣ ਕਰਕੇ ਦੇਸ਼ ਦੇ ਵੱਖ ਵੱਖ ਸੂਬਿਆਂ ਵਿਚ ਲਾਕਡਾਊਨ ਲਗਾਇਆ ਜਾ ਰਿਹਾ ਹੈ। ਇਸ ਵਿਚਕਾਰ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਕੋਰੋਨਾ ਫੈਲੇ ਜਾਂ ਲੌਕਡਾਊਨ ਲੱਗੇ, ਅੰਦੋਲਨਕਾਰੀ ਕਿਸਾਨ ਬਾਰਡਰਾਂ ਤੋਂ ਪਿੱਛੇ ਨਹੀਂ ਹਟਣਗੇ। ਜੇਕਰ ਸਰਕਾਰ ਨੂੰ ਕਿਸਾਨਾਂ ਦੀ ਚਿੰਤਾ ਹੁੰਦੀ ਤਾਂ ਅਜਿਹੀ ਸਥਿਤੀ ਨਾ ਆਉਂਦੀ। ਉਨ੍ਹਾਂ ਕਿਹਾ ਕਿ ਦਿੱਲੀ ਦੇ ਵੱਖ-ਵੱਖ ਬਾਰਡਰਾਂ ’ਤੇ ਬੈਠੇ ਕਿਸਾਨਾਂ ’ਚ ਕੋਰੋਨਾ ਦਾ ਕੋਈ ਮਰੀਜ਼ ਨਹੀਂ ਹੈ। ਕੋਰੋਨਾ ਦਾ ਡਰ ਫੈਲਾਇਆ ਜਾ ਰਿਹਾ ਹੈ, ਤਾਂ ਕਿ ਅੰਦੋਲਨ ਨੂੰ ਖ਼ਤਮ ਕੀਤਾ ਜਾ ਸਕੇ।

Rakesh TikaitRakesh Tikait

ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ, “ਇਹ ਸ਼ਾਹੀਨ ਬਾਗ ਦਾ ਅੰਦੋਲਨ ਨਹੀਂ, ਜਿਸ ਨੂੰ ਕੋਰੋਨਾ ਦਾ ਡਰ ਵਿਖਾ ਕੇ ਹਟਾ ਦਿੱਤਾ ਜਾਵੇਗਾ। ਕਿਸਾਨ ਇਸ ਲੜਾਈ ’ਚ ਡਟੇ ਹੋਏ ਹਨ ਤੇ ਡਟੇ ਰਹਿਣਗੇ। ਜੇ ਸਰਕਾਰ ਰੈਲੀਆਂ ਦੀ ਮਨਜੂਰੀ ਨਹੀਂ ਦੇਵੇਗੀ ਤਾਂ ਵੀ ਉਹ ਹੋਣਗੀਆਂ।” ਉਨ੍ਹਾਂ ਕਿਹਾ ਕਿ ਅੰਦੋਲਨ ਨੂੰ ਬਦਨਾਮ ਕਰਨ ਲਈ ਸਰਕਾਰ ਨੇ ਲਾਲ ਕਿਲ੍ਹੇ ਦੀ ਘਟਨਾ ਨੂੰ ਅੰਜਾਮ ਦਿੱਤਾ ਸੀ। 

Farmers ProtestFarmers Protest

ਕਿਸਾਨ ਦਿੱਲੀ ਦੀਆ ਬਰੂਹਾਂ 'ਤੇ ਲਗਾਤਾਰ ਡਟੇ ਹੋਏ ਹਨ। ਫ਼ਰਕ ਸਿਰਫ਼ ਇਹੀ ਹੈ ਕਿ ਪਹਿਲਾਂ ਸਰਕਾਰਾਂ ਸਾਡੀਆਂ ਮੰਗਾਂ ਸੁਣਦੀਆਂ ਸਨ, ਵਿਚਾਰ ਹੁੰਦਾ ਸੀ ਤੇ ਹਾਲਾਤ ਸੁਧਰਦੇ ਸਨ। ਹੁਣ ਅਜਿਹਾ ਨਹੀਂ ਹੈ। ਸੰਯੁਕਤ ਕਿਸਾਨ ਮੋਰਚਾ ਗਾਜ਼ੀਪੁਰ ਬਾਰਡਰ ਦੇ ਬੁਲਾਰੇ ਜਗਤਾਰ ਸਿੰਘ ਬਾਜਵਾ ਨੇ ਸਪੱਸ਼ਟ ਕੀਤਾ ਕਿ ਜੇਕਰ ਸਰਕਾਰ ਨੂੰ ਕਿਸਾਨਾਂ ’ਚ ਕੋਰੋਨਾ ਫੈਲਣ ਦਾ ਡਰ ਹੈ ਤਾਂ ਉਹ ਕਿਸਾਨਾਂ ਦਾ ਟੀਕਾਕਰਨ ਕਰੇ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Indira Gandhi ਨੂੰ ਮਾਰਨ ਵਾਲੇ Beant Singh ਦੇ ਬੇਟੇ ਨੇ ਕੀਤੇ ਖ਼ੁਲਾਸੇ ਕਿ ਕਿਵੇਂ ਕੱਟੀਆਂ ਉਨ੍ਹਾਂ ਰਾਤਾਂ..

03 May 2024 8:34 AM

Congress ਨੂੰ ਕੋਸਣ ਵਾਲੇ ਖੱਬੇਪੱਖੀ ਗਾਂਧੀ ਕਿਵੇਂ ਬਣੇ ਕਾਂਗਰਸੀ? Preneet Kaur ਨੂੰ ਹਰਾਉਣ ਵਾਲ਼ੇ ਗਾਂਧੀ ਨੂੰ ਇਸ..

02 May 2024 1:40 PM

ਮਜ਼ਦੂਰਾਂ ਦੇ ਨਾਂ 'ਤੇ ਛੁੱਟੀ ਮਨਾਉਣ ਵਾਲਿਓ ਸੁਣ ਲਓ ਮਜ਼ਦੂਰਾਂ ਦੇ ਦੁੱਖੜੇ "ਸਾਨੂੰ ਛੁੱਟੀ ਨਹੀਂ ਕੰਮ ਚਾਹੀਦਾ ਹੈ

02 May 2024 12:57 PM

Amritpal Singh ਦੀ ਮਾਤਾ ਦਾ Valtoha ਨੂੰ ਮੋੜਵਾਂ ਜਵਾਬ "ਸਾਡੇ ਨਾਲ ਕਦੇ ਨਹੀਂ ਹੋਈ ਚੋਣ ਲੜਨ ਬਾਰੇ ਗੱਲ"

02 May 2024 12:29 PM

ਪੱਥਰੀ ਕੱਢਣ ਵਾਲੇ ਬਾਬਿਆਂ ਤੋਂ ਸਾਵਧਾਨ! ਖਰਾਬ ਹੋ ਸਕਦੀ ਹੈ Kidney ਜਾਂ Liver..ਸਮੇਂ ਸਿਰ ਇਲਾਜ ਲਈ ਮਾਹਰ ਡਾਕਟਰ...

02 May 2024 12:13 PM
Advertisement