ਭਰਾ ਨੇ ਭੈਣ ਨਾਲ ਜਬਰ-ਜ਼ਨਾਹ ਕਰਨ ਦੀ ਕੀਤੀ ਕੋਸ਼ਿਸ਼: ਪਾੜੇ ਕੱਪੜੇ, ਕੱਢੀਆਂ ਗਾਲ੍ਹਾਂ
Published : Apr 14, 2023, 12:35 pm IST
Updated : Apr 14, 2023, 12:35 pm IST
SHARE ARTICLE
photo
photo

ਜੀਜਾ ਵੀ ਬਣਾਉਣਾ ਚਾਹੁੰਦਾ ਸੀ ਸਬੰਧ, ਭੇਜਦਾ ਸੀ ਅਸ਼ਲੀਲ ਵੀਡੀਓ

 

ਜੀਂਦ : ਹਰਿਆਣਾ ਦੇ ਜੀਂਦ ਜ਼ਿਲ੍ਹੇ 'ਚ ਭੈਣ-ਭਰਾ ਦੇ ਰਿਸ਼ਤੇ ਨੂੰ ਸ਼ਰਮਸਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਕ ਔਰਤ ਨੇ ਆਪਣੀ ਮਾਸੀ ਦੇ ਲੜਕੇ ਯਾਨੀ ਭਰਾ 'ਤੇ ਉਸ ਨਾਲ ਬਲਾਤਕਾਰ ਕਰਨ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਗਾਇਆ, ਜਿਸ ਨੇ ਜ਼ਬਰਦਸਤੀ ਉਸ ਦੇ ਕੱਪੜੇ ਪਾੜ ਦਿੱਤੇ। ਔਰਤ ਦਾ ਜੀਜਾ ਵੀ ਉਸ ਨਾਲ ਸਬੰਧ ਬਣਾਉਣਾ ਚਾਹੁੰਦਾ ਸੀ। ਪੁਲਿਸ ਨੇ ਦੋਵਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਜੀਂਦ ਦੀ ਇਕ ਕਾਲੋਨੀ ਦੀ ਰਹਿਣ ਵਾਲੀ ਇਕ ਔਰਤ ਨੇ ਦੱਸਿਆ ਕਿ ਉਸ ਦੀ ਮਾਸੀ ਦੇ ਲੜਕੇ ਪ੍ਰਵੀਨ ਮਲਿਕ ਵਾਸੀ ਗਨੌਰ, ਸੋਨੀਪਤ ਨੇ ਉਸ ਦੇ ਘਰ ਜ਼ਬਰਦਸਤੀ ਦਾਖਲ ਹੋ ਕੇ ਉਸ ਨਾਲ ਜਬਰ-ਜ਼ਨਾਹ ਕਰਨ ਦੀ ਕੋਸ਼ਿਸ਼ ਕੀਤੀ। ਕੱਪੜੇ ਪਾੜ ਦਿੱਤੇ। ਉਹ ਕਿਸੇ ਤਰ੍ਹਾਂ ਉਸ ਦੇ ਚੁੰਗਲ ਤੋਂ ਬਚ ਗਈ।

ਔਰਤ ਨੇ ਦੱਸਿਆ ਕਿ ਇਸ ਤੋਂ ਬਾਅਦ ਵੀ ਉਹ ਉਸ ਨੂੰ ਵਾਰ-ਵਾਰ ਫੋਨ ਕਰਦਾ ਰਿਹਾ ਅਤੇ ਸਰੀਰਕ ਸਬੰਧ ਬਣਾਉਣ ਲਈ ਦਬਾਅ ਪਾਉਂਦਾ ਰਿਹਾ। ਉਸ ਨੂੰ ਗੰਦੀਆਂ ਗਾਲ੍ਹਾਂ ਦਿੱਤੀਆਂ, ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਪੀੜਤਾ ਨੇ ਦੱਸਿਆ ਕਿ ਉਸ ਦੇ ਜੀਜਾ ਰੁੜਕੀ ਵਾਸੀ ਦਿਨੇਸ਼ ਹੁੱਡਾ ਨੇ ਵੀ ਉਸ ਨੂੰ ਵਾਰ-ਵਾਰ ਫੋਨ ਕਰ ਕੇ ਉਸ ਨਾਲ ਸਰੀਰਕ ਸਬੰਧ ਬਣਾਉਣ ਲਈ ਦਬਾਅ ਪਾਇਆ।

ਔਰਤ ਮੁਤਾਬਕ ਜੀਜਾ ਉਸ ਨੂੰ ਅਸ਼ਲੀਲ ਵੀਡੀਓ ਭੇਜਦਾ ਸੀ। ਵੀਡੀਓ ਵਾਇਰਲ ਕਰਨ ਦੀ ਧਮਕੀ ਦਿੱਤੀ ਅਤੇ ਬਲੈਕਮੇਲ ਕਰਨ ਦੀ ਕੋਸ਼ਿਸ਼ ਵੀ ਕੀਤੀ। ਉਸ ਦੀ ਸਾਥੀ ਸੋਨੀਆ ਨਾਂ ਦੀ ਔਰਤ ਵੀ ਉਸ 'ਤੇ ਵਾਰ-ਵਾਰ ਫੇਸਬੁੱਕ 'ਤੇ ਮੈਸੇਜ ਭੇਜ ਕੇ ਉਸ ਨਾਲ ਸਬੰਧ ਬਣਾਉਣ ਲਈ ਦਬਾਅ ਪਾਉਂਦੀ ਸੀ। ਤੰਗ ਆ ਕੇ ਪੁਲਿਸ ਨੂੰ ਸ਼ਿਕਾਇਤ ਕੀਤੀ।

ਦੱਸ ਦਈਏ ਕਿ ਮਹਿਲਾ ਥਾਣਾ ਪੁਲਿਸ ਨੇ ਪ੍ਰਵੀਨ, ਦਿਨੇਸ਼ ਅਤੇ ਸੋਨੀਆ ਦੇ ਖਿਲਾਫ ਬਲਾਤਕਾਰ ਦੀ ਕੋਸ਼ਿਸ਼, ਕੁੱਟਮਾਰ, ਧਮਕੀ ਦੇਣ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
 

SHARE ARTICLE

ਏਜੰਸੀ

Advertisement

ਅਮਰੀਕਾ ਤੋਂ ਪਰਤੇ ਨੌਜਵਾਨਾਂ ਦੇ ਪਰਿਵਾਰ ਵਾਲੇ ਹੋਏ ਪਏ ਬੇਹੱਦ ਪਰੇਸ਼ਾਨ

16 Feb 2025 12:09 PM

ਅਮਰੀਕਾ ਤੋਂ ਪਰਤੇ ਨੌਜਵਾਨ ਢਕ ਰਹੇ ਆਪਣੇ ਮੂੰਹ, ਪੁਲਿਸ ਦੀਆਂ ਗੱਡੀਆਂ 'ਚ ਬੈਠੇ ਦਿਖਾਈ ਦਿੱਤੇ ਨੌਜਵਾਨ

16 Feb 2025 12:04 PM

ਜਥੇਦਾਰ ਅਕਾਲ ਤਖ਼ਤ ਸਾਹਿਬ ਦੇ ਹੱਕ 'ਚ ਆਉਣ 'ਤੇ, ਬਲਜੀਤ ਸਿੰਘ ਦਾਦੂਵਾਲ ਦਾ ਵੱਡਾ ਬਿਆਨ

14 Feb 2025 12:19 PM

ਗ਼ੈਰ-ਕਾਨੂੰਨੀ ਪ੍ਰਵਾਸ ’ਤੇ PM ਮੋਦੀ ਤੇ ਰਾਸ਼ਟਪਤੀ ਟਰੰਪ ਵਿਚਾਲੇ ਕੀ ਗੱਲ ਹੋਈ ?

14 Feb 2025 12:15 PM

ਦਹਿਸ਼ਤ 'ਚ ਜਿਓਂ ਰਹੇ ਬਠਿੰਡਾ ਦੇ ਇਸ ਪਿੰਡ ਦੇ ਲੋਕ, ਸ਼ੱਕੀ ਜਾਨਵਰ ਹੋਰ ਦਾ ਖ਼ਦਸਾ

13 Feb 2025 12:14 PM
Advertisement