ਗੈਂਗਵਾਰ ਵਿਚ 3 ਹੋਰ ਕੈਦੀ ਵੀ ਜ਼ਖਮੀ
ਨਵੀਂ ਦਿੱਲੀ: ਗੈਂਗਸਟਰ ਲਾਰੈਂਸ ਗੈਂਗ ਨਾਲ ਜੁੜੇ ਗੈਂਗਸਟਰ ਪ੍ਰਿੰਸ ਤੇਵਤਿਆ ਦੀ ਸ਼ੁੱਕਰਵਾਰ ਨੂੰ ਤਿਹਾੜ ਜੇਲ੍ਹ ਵਿਚ ਹੱਤਿਆ ਕਰ ਦਿੱਤੀ ਗਈ। 2010 ਤੋਂ ਉਹ ਲਗਾਤਾਰ ਅਪਰਾਧਿਕ ਵਾਰਦਾਤਾਂ ਕਰ ਰਿਹਾ ਸੀ। ਉਸ ਖ਼ਿਲਾਫ਼ ਥਾਣਿਆਂ ਵਿਚ ਕਤਲ, ਲੁੱਟ-ਖੋਹ, ਅਸਲਾ ਐਕਟ ਅਤੇ ਹੋਰ ਧਾਰਾਵਾਂ ਤਹਿਤ 16 ਕੇਸ ਦਰਜ ਹਨ। ਤੇਵਤਿਆ ਨੂੰ ਦਿੱਲੀ ਕ੍ਰਾਈਮ ਬ੍ਰਾਂਚ ਨੇ ਗ੍ਰਿਫਤਾਰ ਕਰਕੇ ਤਿਹਾੜ ਜੇਲ ਭੇਜ ਦਿੱਤਾ ਸੀ।
ਇਹ ਵੀ ਪੜ੍ਹੋ: ਮੁੱਖ ਮੰਤਰੀ ਨੇ ਖੁਰਾਲਗੜ੍ਹ ਨੇੜੇ ਦੋ ਹਾਦਸਿਆਂ ਵਿੱਚ ਮਾਰੇ ਗਏ ਸ਼ਰਧਾਲੂਆਂ ਦੀ ਮੌਤ 'ਤੇ ਦੁੱਖ ਪ੍ਰਗਟਾਇਆ
ਸ਼ੁੱਕਰਵਾਰ ਸ਼ਾਮ ਕਰੀਬ 5.10 ਵਜੇ ਤਿਹਾੜ ਜੇਲ੍ਹ ਨੰਬਰ 3 ਵਿਚ ਹੋਈ ਗੈਂਗਵਾਰ ਵਿਚ ਤੇਵਤਿਆ ’ਤੇ ਕੁਝ ਬਦਮਾਸ਼ਾਂ ਨੇ ਚਾਕੂ ਨਾਲ ਕਈ ਵਾਰ ਕੀਤੇ। ਉਸ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਗੈਂਗਵਾਰ ਵਿਚ 3 ਹੋਰ ਕੈਦੀ ਵੀ ਜ਼ਖਮੀ ਹੋਏ। ਸੂਤਰਾਂ ਮੁਤਾਬਕ ਤੇਵਤੀਆ ਨੇ ਪਹਿਲਾਂ ਅਬਦੁਰ ਰਹਿਮਾਨ ਨਾਂ ਦੇ ਕੈਦੀ 'ਤੇ ਹਮਲਾ ਕੀਤਾ, ਜਿਸ ਤੋਂ ਬਾਅਦ ਰਹਿਮਾਨ ਅਤੇ ਤੇਵਾਤੀਆ ਦੇ ਸਾਥੀਆਂ ਵਿਚਾਲੇ ਝੜਪ ਹੋ ਗਈ।
ਇਹ ਵੀ ਪੜ੍ਹੋ: ਅਮਿਤ ਸ਼ਾਹ ਨੇ ਬੰਗਾਲ ਵਿਚ 35 ਤੋਂ ਵੱਧ ਲੋਕ ਸਭਾ ਸੀਟਾਂ ਦਾ ਰੱਖਿਆ ਟੀਚਾ, ਕਿਹਾ, “2025 ਤੋਂ ਬਾਅਦ ਨਹੀਂ ਬਚੇਗੀ ਬੈਨਰਜੀ ਸਰਕਾਰ”
ਪੁਲਿਸ ਮੁਤਾਬਕ ਸ਼ੁੱਕਰਵਾਰ ਸ਼ਾਮ ਕਰੀਬ 5:10 ਵਜੇ ਪੁਲਿਸ ਨੂੰ ਜੇਲ ਨੰਬਰ 3 'ਚ ਗੈਂਗਸਟਰਾਂ ਵਿਚਾਲੇ ਗੈਂਗਵਾਰ ਹੋਣ ਦੀ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਮੌਕੇ 'ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਅਤੇ ਜ਼ਖਮੀ ਗੈਂਗਸਟਰ ਤੋਂ ਪੁੱਛਗਿੱਛ ਕੀਤੀ। ਫਿਲਹਾਲ ਹਰੀ ਨਗਰ ਥਾਣਾ ਪੁਲਿਸ ਨੇ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਵਿਸਾਖੀ ਮੌਕੇ ਸਿੱਖ ਭਾਈਚਾਰੇ ਦੀ ਬਿਹਤਰੀ ਲਈ ਰਾਜਸਥਾਨ ਸਰਕਾਰ ਦਾ ਉਪਰਾਲਾ, ਸ੍ਰੀ ਗੁਰੂ ਨਾਨਕ ਦੇਵ ਸਿੱਖ ਭਲਾਈ ਬੋਰਡ ਬਣਾਉਣ ਦਾ ਕੀਤਾ ਫ਼ੈਸਲਾ
2008 'ਚ ਤੇਵਾਤੀਆ ਖਿਲਾਫ ਝਗੜੇ ਦਾ ਪਹਿਲਾ ਮਾਮਲਾ ਦਰਜ ਹੋਇਆ ਸੀ।, ਪ੍ਰਿੰਸ ਤੇਵਤੀਆ ਦੇ ਪਿਤਾ ਨੂੰ ਕਿਸੇ ਲੜਕੇ ਨੇ ਥੱਪੜ ਮਾਰਿਆ ਸੀ। ਇਸ ਤੋਂ ਬਾਅਦ ਪ੍ਰਿੰਸ ਨੇ ਲੜਕੇ ਦਾ ਕਤਲ ਕਰ ਦਿੱਤਾ। 2010 ਵਿਚ ਦਿੱਲੀ ਦੇ ਅੰਬੇਡਕਰ ਨਗਰ ਇਲਾਕੇ ਵਿਚ ਇਸ ਕਤਲ ਕੇਸ ਵਿਚ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕੀਤਾ ਸੀ। ਆਪਣੀ ਗ੍ਰਿਫਤਾਰੀ ਤੋਂ ਬਾਅਦ ਪ੍ਰਿੰਸ ਨੇ ਆਪਣੇ ਆਪ ਨੂੰ ਨਾਬਾਲਗ ਸਾਬਤ ਕਰਨ ਲਈ ਜਾਅਲੀ ਦਸਤਾਵੇਜ਼ ਤਿਆਰ ਕੀਤੇ। ਅਦਾਲਤ ਦੇ ਹੁਕਮਾਂ 'ਤੇ ਸਾਕੇਤ ਥਾਣੇ 'ਚ ਜਾਅਲਸਾਜ਼ੀ ਦਾ ਮਾਮਲਾ ਵੀ ਦਰਜ ਕੀਤਾ ਗਿਆ ਸੀ।
ਇਹ ਵੀ ਪੜ੍ਹੋ: ਵਿਸਾਖੀ ਸਮਾਰੋਹ ਮੌਕੇ ਵਾਪਰਿਆ ਹਾਦਸਾ: ਜੰਮੂ ਕਸ਼ਮੀਰ ’ਚ ਡਿੱਗਿਆ ਫੁੱਟਬ੍ਰਿਜ, ਕਰੀਬ 80 ਲੋਕ ਜ਼ਖਮੀ
ਦੱਸਿਆ ਜਾਂਦਾ ਹੈ ਕਿ ਪ੍ਰਿੰਸ ਤਿਵਾਤੀਆ ਅਪਰਾਧ ਦੀ ਦੁਨੀਆ ਵਿਚ ਆਪਣਾ ਨਾਮ ਬਣਾਉਣ ਲਈ ਇੱਕ ਤੋਂ ਬਾਅਦ ਇੱਕ ਵਾਰਦਾਤਾਂ ਨੂੰ ਅੰਜਾਮ ਦੇ ਰਿਹਾ ਸੀ। ਇਸ ਦੌਰਾਨ ਉਹ ਗੈਂਗਸਟਰ ਲਾਰੈਂਸ ਦੇ ਸੰਪਰਕ ਵਿੱਚ ਆਇਆ। ਪ੍ਰਿੰਸ ਤੇਵਤੀਆ ਕਤਲ ਕੇਸ ਵਿੱਚ ਨਾਮਜ਼ਦ ਹੋਣ ਤੋਂ ਬਾਅਦ ਕਈ ਸਾਲਾਂ ਤੱਕ ਜੇਲ੍ਹ ਵਿੱਚ ਰਿਹਾ। ਜਦੋਂ ਉਹ 2015 'ਚ ਬਾਹਰ ਆਇਆ ਤਾਂ ਉਸ ਨੇ ਮੁੜ ਅਪਰਾਧ ਕਰਨਾ ਸ਼ੁਰੂ ਕਰ ਦਿੱਤਾ। 2019 'ਚ ਉਹ ਆਪਣੇ ਵਿਆਹ ਲਈ ਤਿੰਨ ਦਿਨਾਂ ਲਈ ਪੈਰੋਲ 'ਤੇ ਬਾਹਰ ਆਇਆ ਸੀ, ਜਿਸ ਤੋਂ ਬਾਅਦ ਉਹ ਫਰਾਰ ਹੋ ਗਿਆ ਸੀ। ਕੁਝ ਮਹੀਨਿਆਂ ਬਾਅਦ ਅਕਤੂਬਰ ਵਿ, ਸਪੈਸ਼ਲ ਸੈੱਲ ਨੇ ਉਸ ਨੂੰ ਇੱਕ ਮੁਕਾਬਲੇ ਵਿੱਚ ਫੜ ਲਿਆ ਸੀ।