ਸ਼ਾਹ ਨੇ ਕਿਹਾ ਕਿ ਮਮਤਾ ਬੈਨਰਜੀ ਵਰਗੇ ਨੇਤਾ ਕਦੇ ਵੀ ਪਾਕਿਸਤਾਨ ਨੂੰ ਢੁੱਕਵਾਂ ਜਵਾਬ ਨਹੀਂ ਦੇ ਸਕਦੇ ਅਤੇ ਕਸ਼ਮੀਰ 'ਚ ਅੱਤਵਾਦ ਨਾਲ ਨਹੀਂ ਲੜ ਸਕਦੇ।
ਸੂਰੀ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਭਾਰਤੀ ਜਨਤਾ ਪਾਰਟੀ ਲਈ ਅਗਲੇ ਸਾਲ ਹੋਣ ਵਾਲੀਆਂ ਆਮ ਚੋਣਾਂ ਵਿਚ ਪੱਛਮੀ ਬੰਗਾਲ ਦੀਆਂ 42 ਲੋਕ ਸਭਾ ਸੀਟਾਂ ਵਿਚੋਂ 35 ਸੀਟਾਂ ਜਿੱਤਣ ਦਾ ਟੀਚਾ ਰੱਖਦਿਆਂ ਕਿਹਾ ਕਿ ਸੂਬੇ ਵਿਚ ਮਮਤਾ ਬੈਨਰਜੀ ਸਰਕਾਰ 2025 ਤੋਂ ਬਾਅਦ ਨਹੀਂ ਬਚੇਗੀ। 2024 'ਚ ਨਰਿੰਦਰ ਮੋਦੀ ਦੇ ਮੁੜ ਦੇਸ਼ ਦੇ ਪ੍ਰਧਾਨ ਮੰਤਰੀ ਬਣਨ 'ਤੇ ਜ਼ੋਰ ਦਿੰਦੇ ਹੋਏ ਸ਼ਾਹ ਨੇ ਕਿਹਾ ਕਿ ਮਮਤਾ ਬੈਨਰਜੀ ਵਰਗੇ ਨੇਤਾ ਕਦੇ ਵੀ ਪਾਕਿਸਤਾਨ ਨੂੰ ਢੁੱਕਵਾਂ ਜਵਾਬ ਨਹੀਂ ਦੇ ਸਕਦੇ ਅਤੇ ਕਸ਼ਮੀਰ 'ਚ ਅੱਤਵਾਦ ਨਾਲ ਨਹੀਂ ਲੜ ਸਕਦੇ।
ਇਹ ਵੀ ਪੜ੍ਹੋ: ਵਿਸਾਖੀ ਦੇ ਪਵਿੱਤਰ ਦਿਹਾੜੇ 'ਤੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ, ਪਟਿਆਲਾ ਵਿਖੇ ਨਤਮਸਤਕ ਹੋਏ ਮੁੱਖ ਮੰਤਰੀ
ਸ਼ਾਹ ਦੀਆਂ ਟਿੱਪਣੀਆਂ 'ਤੇ ਤ੍ਰਿਣਮੂਲ ਕਾਂਗਰਸ ਦੀ ਤਿੱਖੀ ਪ੍ਰਤੀਕਿਰਿਆ ਆਈ ਹੈ। ਪਾਰਟੀ ਨੇ ਪੁੱਛਿਆ ਕਿ ਕਿਵੇਂ ਇਕ ਕੇਂਦਰੀ ਮੰਤਰੀ ਆਪਣਾ ਕਾਰਜਕਾਲ ਪੂਰਾ ਕਰਨ ਤੋਂ ਪਹਿਲਾਂ "ਇਕ ਚੁਣੀ ਹੋਈ ਸਰਕਾਰ ਨੂੰ ਡੇਗਣ ਦੀ ਸ਼ਰੇਆਮ ਧਮਕੀ" ਦੇ ਸਕਦਾ ਹੈ। ਇੱਥੇ ਬੀਰਭੂਮ ਜ਼ਿਲ੍ਹੇ ਵਿਚ ਇਕ ਰੈਲੀ ਨੂੰ ਸੰਬੋਧਿਤ ਕਰਦੇ ਹੋਏ ਸ਼ਾਹ ਨੇ ਕਿਹਾ, “ਮੈਂ ਸਾਫ਼-ਸਾਫ਼ ਕਹਿ ਦੇਵਾਂ ਕਿ ਨਰਿੰਦਰ ਮੋਦੀ ਫਿਰ ਤੋਂ ਦੇਸ਼ ਦੇ ਪ੍ਰਧਾਨ ਮੰਤਰੀ ਬਣਨਗੇ। ਬੰਗਾਲ ਦੇ ਲੋਕਾਂ ਨੇ ਪਿਛਲੀਆਂ ਵਿਧਾਨ ਸਭਾ ਚੋਣਾਂ ਵਿਚ ਸਾਨੂੰ 77 ਸੀਟਾਂ ਦੇ ਕੇ ਵੱਡੀ ਜ਼ਿੰਮੇਵਾਰੀ ਸੌਂਪੀ ਹੈ”। ਉਨ੍ਹਾਂ ਕਿਹਾ, "ਸਾਨੂੰ ਪੱਛਮੀ ਬੰਗਾਲ ਵਿਚ 35 ਤੋਂ ਵੱਧ ਲੋਕ ਸਭਾ ਸੀਟਾਂ ਦਿਓ, ਅਤੇ ਮੈਂ ਤੁਹਾਨੂੰ ਭਰੋਸਾ ਦਿਵਾਉਂਦਾ ਹਾਂ ਕਿ ਭ੍ਰਿਸ਼ਟ ਟੀਐਮਸੀ ਸਰਕਾਰ 2025 ਤੋਂ ਬਾਅਦ ਨਹੀਂ ਬਚੇਗੀ"।
ਇਹ ਵੀ ਪੜ੍ਹੋ: ਵਿਸਾਖੀ ਸਮਾਰੋਹ ਮੌਕੇ ਵਾਪਰਿਆ ਹਾਦਸਾ: ਜੰਮੂ ਕਸ਼ਮੀਰ ’ਚ ਡਿੱਗਿਆ ਫੁੱਟਬ੍ਰਿਜ, ਕਰੀਬ 80 ਲੋਕ ਜ਼ਖਮੀ
ਮਮਤਾ ਬੈਨਰਜੀ ਸਰਕਾਰ 2026 ਵਿਚ ਆਪਣਾ ਤੀਜਾ ਕਾਰਜਕਾਲ ਪੂਰਾ ਕਰਨ ਵਾਲੀ ਹੈ। ਭਾਜਪਾ ਆਗੂ ਨੇ ਕਿਹਾ ਕਿ ਮਮਤਾ ਬੈਨਰਜੀ ਵਰਗੇ ਆਗੂ ਕਦੇ ਵੀ ਪਾਕਿਸਤਾਨ ਨੂੰ ਢੁੱਕਵਾਂ ਜਵਾਬ ਨਹੀਂ ਦੇ ਸਕਦੇ ਅਤੇ ਨਾ ਹੀ ਕਸ਼ਮੀਰ ਵਿਚ ਅੱਤਵਾਦ ਨਾਲ ਲੜ ਸਕਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਕੌਮੀ ਮੁੱਦਿਆਂ ਨਾਲ ਨਜਿੱਠਣ ਲਈ ਸਿਰਫ਼ ਪ੍ਰਧਾਨ ਮੰਤਰੀ ਮੋਦੀ ਹੀ ਸਮਰੱਥ ਹਨ। ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿਚ ਈਡੀ ਅਤੇ ਸੀਬੀਆਈ ਦੁਆਰਾ ਤ੍ਰਿਣਮੂਲ ਦੇ ਮੰਤਰੀਆਂ ਅਤੇ ਨੇਤਾਵਾਂ ਦੀ ਗ੍ਰਿਫਤਾਰੀ 'ਤੇ ਪਾਰਟੀ ਦੀ ਆਲੋਚਨਾ ਕਰਦੇ ਹੋਏ ਸ਼ਾਹ ਨੇ ਕਿਹਾ ਕਿ ਪਾਰਟੀ ਨੂੰ ਆਪਣੇ ਆਪ 'ਤੇ ਸ਼ਰਮ ਆਉਣੀ ਚਾਹੀਦੀ ਹੈ।
ਇਹ ਵੀ ਪੜ੍ਹੋ: ਭਾਰਤੀ ਨਾਗਰਿਕਾਂ ਨੂੰ ਵੰਡਣ ਲਈ ਸੱਤਾ ਦੀ ਦੁਰਵਰਤੋਂ ਕਰਨ ਵਾਲੇ ‘ਅਸਲ ਰਾਸ਼ਟਰ ਵਿਰੋਧੀ’: ਸੋਨੀਆ ਗਾਂਧੀ
ਸ਼ਾਹ ਨੇ ਕਿਹਾ, "ਬੰਗਾਲ ਵਿੱਚ ਮਮਤਾ ਬੈਨਰਜੀ ਨੂੰ ਸੱਤਾ ਤੋਂ ਹਟਾਏ ਜਾਣ ਤੋਂ ਪਹਿਲਾਂ ਨਰਿੰਦਰ ਮੋਦੀ ਨੂੰ ਦੁਬਾਰਾ ਪ੍ਰਧਾਨ ਮੰਤਰੀ ਵਜੋਂ ਚੁਣਨਾ ਹੋਵੇਗਾ”।
ਇਸ ਆਲੋਚਨਾ 'ਤੇ ਕਿ ਕੇਂਦਰੀ ਏਜੰਸੀਆਂ ਨੇ ਰਾਜਨੀਤਿਕ ਕਾਰਨਾਂ ਕਰਕੇ ਟੀਐਮਸੀ ਨੂੰ ਨਿਸ਼ਾਨਾ ਬਣਾਇਆ ਹੈ, ਸ਼ਾਹ ਨੇ ਕਿਹਾ ਕਿ ਜੋ ਲੋਕ ਭ੍ਰਿਸ਼ਟਾਚਾਰ ਅਤੇ ਲੁੱਟ ਵਿਚ ਸ਼ਾਮਲ ਹੁੰਦੇ ਹਨ ਉਹ ਆਖਰਕਾਰ ਜੇਲ੍ਹ ਵਿਚ ਜਾਣਗੇ। ਉਨ੍ਹਾਂ ਦਾਅਵਾ ਕੀਤਾ ਕਿ ਬੈਨਰਜੀ ਨੂੰ ਬੰਗਾਲ ਦੇ ਨੌਜਵਾਨਾਂ ਦੀ ਕੋਈ ਪਰਵਾਹ ਨਹੀਂ ਹੈ ਜੋ ਸਕੂਲੀ ਨੌਕਰੀ ਘੁਟਾਲੇ ਵਿਚ ਫਸੇ ਹੋਏ ਹਨ ਕਿਉਂਕਿ ਉਨ੍ਹਾਂ ਦਾ ਇੱਕੋ ਇੱਕ ਉਦੇਸ਼ "ਆਪਣੇ ਭਤੀਜੇ ਨੂੰ ਇਸ ਸੂਬੇ ਦਾ ਅਗਲਾ ਮੁੱਖ ਮੰਤਰੀ" ਬਣਾਉਣਾ ਹੈ।
ਇਹ ਵੀ ਪੜ੍ਹੋ: ਦਿੱਲੀ ਆਬਕਾਰੀ ਨੀਤੀ: ਅਰਵਿੰਦ ਕੇਜਰੀਵਾਲ ਨੂੰ ਸੀਬੀਆਈ ਨੇ ਭੇਜੇ ਸੰਮਨ, 16 ਅਪ੍ਰੈਲ ਨੂੰ ਪੇਸ਼ ਹੋਣ ਲਈ ਕਿਹਾ
ਕੇਂਦਰੀ ਗ੍ਰਹਿ ਮੰਤਰੀ ਨੇ ਦਾਅਵਾ ਕੀਤਾ, “ਪਰ ਮੈਂ ਇਹ ਸਪੱਸ਼ਟ ਕਰ ਦੇਵਾਂ ਕਿ ਪੱਛਮੀ ਬੰਗਾਲ ਦਾ ਅਗਲਾ ਮੁੱਖ ਮੰਤਰੀ ਭਾਜਪਾ ਦਾ ਹੋਵੇਗਾ। ਸਿਰਫ਼ ਭਾਜਪਾ ਹੀ ਭ੍ਰਿਸ਼ਟ ਟੀਐਮਸੀ ਨਾਲ ਲੜ ਸਕਦੀ ਹੈ ਅਤੇ ਉਸ ਨੂੰ ਹਰਾ ਸਕਦੀ ਹੈ। ਮਮਤਾ ਬੈਨਰਜੀ ਦੇ ਸ਼ਾਸਨ 'ਚ ਪੱਛਮੀ ਬੰਗਾਲ ਬੰਬ ਬਣਾਉਣ ਵਾਲੀਆਂ ਫੈਕਟਰੀਆਂ ਦਾ ਕੇਂਦਰ ਬਣ ਗਿਆ ਹੈ”। ਸ਼ਾਹ ਨੇ ਕਿਹਾ ਕਿ ਜੇਕਰ ਭਾਰਤੀ ਜਨਤਾ ਪਾਰਟੀ 2024 'ਚ 35 ਤੋਂ ਵੱਧ ਸੀਟਾਂ ਜਿੱਤ ਕੇ ਸੂਬੇ 'ਚ ਸੱਤਾ 'ਚ ਵਾਪਸੀ ਕਰਦੀ ਹੈ ਤਾਂ ਕੋਈ ਵੀ ਸੂਬੇ 'ਚ ਰਾਮ ਨੌਮੀ ਦੀਆਂ ਰੈਲੀਆਂ 'ਤੇ ਹਮਲਾ ਕਰਨ ਦੀ ਹਿੰਮਤ ਨਹੀਂ ਕਰੇਗਾ।
ਇਹ ਵੀ ਪੜ੍ਹੋ: ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਕਸਤੂਰਬਾ ਗਾਂਧੀ ਮਾਰਗ 'ਤੇ ਦਫ਼ਤਰ ਕੰਪਲੈਕਸ ਦਾ ਕੀਤਾ ਉਦਘਾਟਨ
ਸ਼ਾਹ ਦੇ ਬਿਆਨ 'ਤੇ ਟੀਐਮਸੀ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਟੀਐਮਸੀ ਦੇ ਬੁਲਾਰੇ ਕੁਨਾਲ ਘੋਸ਼ ਨੇ ਕਿਹਾ, “ਉਹ 2021 ਦੀਆਂ ਵਿਧਾਨ ਸਭਾ ਚੋਣਾਂ ਵਿਚ 200 ਤੋਂ ਵੱਧ ਸੀਟਾਂ ਜਿੱਤਣ ਵਾਂਗ 35 ਸੀਟਾਂ ਜਿੱਤਣ ਦਾ ਸੁਪਨਾ ਦੇਖ ਸਕਦੇ ਹਨ। ਇਕ ਕੇਂਦਰੀ ਮੰਤਰੀ ਇਕ ਚੁਣੀ ਹੋਈ ਸਰਕਾਰ ਨੂੰ ਆਪਣਾ ਕਾਰਜਕਾਲ ਪੂਰਾ ਕਰਨ ਤੋਂ ਪਹਿਲਾਂ ਡੇਗਣ ਦੀ ਧਮਕੀ ਕਿਵੇਂ ਦੇ ਸਕਦਾ ਹੈ? ਹੁਣ ਇਹ ਸਾਬਤ ਹੋ ਗਿਆ ਹੈ ਕਿ ਸੂਬਾ ਸਰਕਾਰ ਨੂੰ ਡੇਗਣ ਦੀ ਸਾਜ਼ਿਸ਼ ਚੱਲ ਰਹੀ ਹੈ। ਵੰਸ਼ਵਾਦ ਦੀ ਰਾਜਨੀਤੀ ਦੇ ਮੁੱਦੇ 'ਤੇ ਟੀਐਮਸੀ 'ਤੇ ਸ਼ਾਹ ਦੇ ਹਮਲੇ ਦਾ ਹਵਾਲਾ ਦਿੰਦੇ ਹੋਏ, ਘੋਸ਼ ਨੇ ਕਿਹਾ, "ਸ਼ਾਹ ਇਹ ਭੁੱਲ ਗਏ ਹਨ ਕਿ ਬੰਗਾਲ ਵਿਚ ਉਨ੍ਹਾਂ ਦੇ ਨੇਤਾ, ਸ਼ੁਭੇਂਦੂ ਅਧਿਕਾਰੀ, ਖੁਦ ਵੰਸ਼ਵਾਦ ਦੀ ਰਾਜਨੀਤੀ ਦੀ ਉਪਜ ਹਨ।" ਰੈਲੀ ਨੂੰ ਸੰਬੋਧਨ ਕਰਨ ਤੋਂ ਬਾਅਦ ਸ਼ਾਹ ਨੇ ਸਰੀ ਵਿਚ ਜ਼ਿਲ੍ਹਾ ਪਾਰਟੀ ਦਫ਼ਤਰ ਦਾ ਉਦਘਾਟਨ ਕੀਤਾ।