ਖ਼ਬਰਾਂ |

ਤਾਜ਼ਾ |

ਰਾਜਸਥਾਨ: ਅੰਮ੍ਰਿਤਪਾਲ ਦੀ ਭਾਲ ਲਈ ਛਾਪੇਮਾਰੀ ਲਗਾਤਾਰ ਜਾਰੀ, ਇਕ ਵਿਅਕਤੀ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ

By : GAGANDEEP

Published : Apr 14, 2023, 3:27 pm IST
Updated : Apr 14, 2023, 3:27 pm IST
SHARE ARTICLE
photo
photo

ਸੂਤਰਾਂ ਦਾ ਕਹਿਣਾ ਹੈ ਕਿ ਇਸ ਨੌਜਵਾਨ ਨਾਲ ਅੰਮ੍ਰਿਤਪਾਲ ਦੀਆਂ ਫੋਟੋਆਂ ਵਾਇਰਲ ਹੋਈਆਂ ਹਨ।

 

ਜੈਪੁਰ: ਰਾਜਸਥਾਨ ਸਰਹੱਦ ਦੇ ਪਿੰਡ ਸੰਤਾਪੁਰਾ 'ਚ ਲੁਕੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਫਰਾਰ ਹੋਣ ਦੀ ਸੰਭਾਵਨਾ 'ਤੇ ਸੁਰੱਖਿਆ ਏਜੰਸੀਆਂ ਨੇ ਬੁੱਧਵਾਰ-ਵੀਰਵਾਰ ਦੀ ਰਾਤ ਨੂੰ ਛਾਪੇਮਾਰੀ ਕੀਤੀ। ਭਾਵੇਂ ਮੌਕੇ ਤੋਂ ਅੰਮ੍ਰਿਤਪਾਲ ਨੂੰ ਗ੍ਰਿਫਤਾਰ ਨਹੀਂ ਕੀਤਾ ਜਾ ਸਕਿਆ ਪਰ ਪੰਜਾਬ ਪੁਲਿਸ ਨੇ ਹਰਦੀਪ ਸਿੰਘ ਪੁੱਤਰ ਛਿੰਦਾ ਸਿੰਘ ਵਾਸੀ ਢਾਣੀ ਨੂੰ ਨਾਲ ਲੈ ਗਈ। ਸੂਤਰਾਂ ਦਾ ਕਹਿਣਾ ਹੈ ਕਿ ਇਸ ਨੌਜਵਾਨ ਨਾਲ ਅੰਮ੍ਰਿਤਪਾਲ ਦੀਆਂ ਫੋਟੋਆਂ ਵਾਇਰਲ ਹੋਈਆਂ ਹਨ।

ਅੰਮ੍ਰਿਤਪਾਲ ਦੇ ਹਨੂੰਮਾਨਗੜ੍ਹ ਅਤੇ ਸ੍ਰੀਗੰਗਾਨਗਰ ਜ਼ਿਲ੍ਹਿਆਂ ਵਿੱਚ ਲੁਕੇ ਹੋਣ ਦੇ ਸ਼ੱਕ ਵਿੱਚ ਪੰਜਾਬ ਪੁਲਿਸ ਨੇ ਸੂਬੇ ਦੀ ਸਰਹੱਦ ’ਤੇ ਨਾਕਾਬੰਦੀ ਕਰ ਦਿੱਤੀ ਹੈ। ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਦੀਆਂ ਫੋਟੋਆਂ ਦੋਵਾਂ ਸੂਬਿਆਂ ਦੀਆਂ ਸਰਹੱਦਾਂ 'ਤੇ ਚਿਪਕਾਈਆਂ ਗਈਆਂ ਹਨ। ਪੰਜਾਬ, ਹਰਿਆਣਾ ਤੇ ਸੰਗਰੀਆ ਪੁਲਿਸ ਨੇ ਅੱਜ ਤੜਕੇ ਸੰਗਰੀਆ ਥਾਣੇ ਦੇ ਪਿੰਡ ਸੰਤਪੁਰਾ ਨੇੜੇ ਇੱਕ ਢਾਣੀ ’ਤੇ ਛਾਪਾ ਮਾਰਿਆ।

ਸੰਤਪੁਰਾ ਸਥਿਤ ਇੱਕ ਢਾਣੀ ਨੇੜੇ ਅੰਮ੍ਰਿਤਪਾਲ ਸਿੰਘ ਦੇ ਲੁਕੇ ਹੋਣ ਦੀ ਸੂਚਨਾ ਤੋਂ ਬਾਅਦ ਸਰਗਰਮ ਹੋਈ ਪੁਲਿਸ ਟੀਮ ਨੇ ਕੇਂਦਰੀ ਜਾਂਚ ਏਜੰਸੀਆਂ ਦੀ ਅਗਵਾਈ ਵਿੱਚ ਮੋਰਚਾ ਲਾਇਆ। ਪਿੰਡ ਵਾਸੀਆਂ ਨੇ ਦੱਸਿਆ ਕਿ 25-30 ਸਕਾਰਪੀਓ ਗੱਡੀਆਂ ਦਾ ਕਾਫਲਾ ਸੰਤਪੁਰਾ ਤੋਂ ਕਰੀਬ ਇੱਕ ਕਿਲੋਮੀਟਰ ਦੂਰ ਸਥਿਤ ਢਾਣੀ ਕੋਲ ਪੁੱਜਾ। ਪੁਲਿਸ ਆਉਣ ਜਾਣ ਵਾਲਿਆਂ ਦੀ ਚੰਗੀ ਤਰ੍ਹਾਂ ਤਲਾਸ਼ੀ ਲੈ ਰਹੀ ਹੈ। 

Location: India, Rajasthan

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੰਗਨਾ ਰਣੌਤ ਨੇ CJP ਪ੍ਰਦਰਸ਼ਨਕਾਰੀਆਂ 'ਤੇ ਕੀਤੀ ਵੱਡੀ ਟਿੱਪਣੀ

20 Jul 2026 3:07 PM

RSS ਇਕੱਠ ਦੌਰਾਨ ਪੰਜਾਬ ਯੂਨੀਵਰਸਿਟੀ 'ਚ ਹੰਗਾਮਾ!

20 Jul 2026 3:06 PM

ਮੋਹਾਲੀ ਦੀ ਧੀ ਨੇ ਰਚਿਆ ਇਤਿਹਾਸ, ਤਲਵਾਰਬਾਜ਼ੀ ‘ਚ ਜਿੱਤ ਰਹੀ ਗੋਲਡ ਮੈਡਲ

19 Jul 2026 2:53 PM

'ਗਾਵਾਂ ਤਾਂ ਰੱਖ ਲਈਆਂ, ਸਾਂਭਣੀਆਂ ਨਹੀਂ ਆਉਂਦੀਆਂ ਸੀ' | ਤਾਈ ਅਤੇ ਭਤੀਜਾ ਨੇ ਬਣਾਇਆ Smart Dairy Farm | Success

18 Jul 2026 2:58 PM

FBI ਇਲਜ਼ਾਮਾਂ ਮਗਰੋਂ Gurinderjit Singh Nagra ਗ੍ਰਿਫ਼ਤਾਰ | 4 ਲੱਖ Dollar Extortion Case | Punjab News

18 Jul 2026 2:57 PM
Advertisement