ਖ਼ਬਰਾਂ |

ਤਾਜ਼ਾ |

Salman Khan House Firing News: ਬਿਸ਼ਨੋਈ ਨੇ ਲਈ ਸਲਮਾਨ ਖਾਨ ਦੇ ਘਰ 'ਤੇ ਫਾਇਰਿੰਗ ਦੀ ਜ਼ਿੰਮੇਵਾਰੀ, ਧਮਕੀ ਵਿਚ ਕਹੀਆਂ ਇਹ ਗੱਲਾਂ

By : GAGANDEEP

Published : Apr 14, 2024, 4:00 pm IST
Updated : Apr 14, 2024, 4:41 pm IST
SHARE ARTICLE
 Salman Khan House Firing News
Salman Khan House Firing News

Salman Khan House Firing News: ਕਿਹਾ-ਇਹ ਸਿਰਫ ਟ੍ਰੇਲਰ ਸੀ

 Salman Khan House Firing News: ਬਾਲੀਵੁੱਡ ਸੁਪਰਸਟਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਹੋਈ ਗੋਲੀਬਾਰੀ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਜੇਲ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਨੇ ਇਸਦੀ ਜ਼ਿੰਮੇਵਾਰੀ ਲਈ ਹੈ। ਲਾਰੈਂਸ ਦਾ ਭਰਾ ਅਨਮੋਲ ਅਮਰੀਕਾ ਵਿੱਚ ਹੈ। ਉਸ ਨੇ ਸੋਸ਼ਲ ਮੀਡੀਆ ਉਤੇ ਕਥਿਤ ਪੋਸਟ ਰਾਹੀਂ ਸਲਮਾਨ ਦੇ ਘਰ ਦੇ ਬਾਹਰ ਗੋਲੀਬਾਰੀ ਦੀ ਜ਼ਿੰਮੇਵਾਰੀ ਲਈ ਹੈ। ਨਾਲ ਹੀ ਕਿਹਾ ਕਿ ਸਲਮਾਨ, ਅਸੀਂ ਇਹ ਹਮਲਾ ਤੁਹਾਨੂੰ ਸਿਰਫ ਟ੍ਰੇਲਰ ਦਿਖਾਉਣ ਲਈ ਕੀਤਾ ਹੈ। ਇਹ ਸਾਡੀ ਪਹਿਲੀ ਅਤੇ ਆਖਰੀ ਚਿਤਾਵਨੀ ਹੈ। ਹਾਲਾਂਕਿ ਸਪੋਕਸਮੈਨ ਇਸ ਪੋਸਟ ਦੀ ਕੋਈ ਪੁਸ਼ਟੀ ਨਹੀਂ ਕਰਦਾ।


photo
photo
 

ਇਹ ਵੀ ਪੜ੍ਹੋ: Health news: ਅਚਾਨਕ ਬਲੱਡ ਪ੍ਰੈਸ਼ਰ ਘੱਟ ਜਾਵੇ ਤਾਂ ਅਪਣਾਉ ਇਹ ਉਪਾਅ 

 ਦੱਸ ਦੇਈਏ ਕਿ ਅਨਮੋਲ ਬਿਸ਼ਨੋਈ ਲਾਰੈਂਸ ਬਿਸ਼ਨੋਈ ਦੇ ਭਰਾ ਹਨ, ਜਿਸ ਦਾ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਵੀ ਆਇਆ ਸੀ। ਪੋਸਟ ਵਿੱਚ ਕਿਹਾ ਗਿਆ ਹੈ ਕਿ ਇੱਕ ਆਖਰੀ ਚੇਤਾਵਨੀ ਹੈ, ਅਗਲੀ ਵਾਰ ਖਾਲੀ ਘਰ 'ਤੇ ਗੋਲੀ ਨਹੀਂ ਚਲਾਈ ਜਾਵੇਗੀ। ਅੱਜ ਸਵੇਰੇ ਕਰੀਬ 5 ਵਜੇ ਸਲਮਾਨ ਖਾਨ ਦੇ ਘਰ 'ਤੇ ਗੋਲੀਬਾਰੀ ਹੋਈ। ਦੋ ਬਾਈਕ ਸਵਾਰ ਸ਼ੱਕੀਆਂ ਨੇ ਗਲੈਕਸੀ ਅਪਾਰਟਮੈਂਟ ਦੇ ਬਾਹਰ ਤਿੰਨ ਰਾਊਂਡ ਫਾਇਰ ਕੀਤੇ ਅਤੇ ਉਥੋਂ ਫਰਾਰ ਹੋ ਗਏ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਐਫਆਈਆਰ ਦਰਜ ਕਰ ਲਈ ਹੈ।

ਇਹ ਵੀ ਪੜ੍ਹੋ:  : Health News: ਗੁਰਦਿਆਂ ਨੂੰ ਸਿਹਤਮੰਦ ਰੱਖਣ ਲਈ ਅਪਣਾਉ ਹੇਠਾਂ ਦਿਤੇ ਨੁਸਖ਼ੇ

ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਪੋਸਟ ਵਿੱਚ ਲਿਖਿਆ ਹੈ, 'ਅਸੀਂ ਸ਼ਾਂਤੀ ਚਾਹੁੰਦੇ ਹਾਂ। ਜੇਕਰ ਅਪਰਾਧ ਵਿਰੁੱਧ ਫੈਸਲਾ ਯੁੱਧ ਰਾਹੀਂ ਲਿਆ ਜਾਵੇ ਤਾਂ ਜੰਗ ਸਹੀ ਹੈ। ਸਲਮਾਨ ਖਾਨ ਅਸੀਂ ਤੈਨੂੰ ਟ੍ਰੇਲਰ ਦਿਖਾਉਣ ਲਈ ਇਹ ਕੀਤਾ , ਤਾਂ ਜੋ ਤੁਸੀਂ ਸਮਝ ਸਕੋ ਕਿ ਸਾਡੀ ਤਾਕਤ ਨੂੰ ਘੱਟ ਨਾ ਸਮਝੋ। ਇਹ ਆਖਰੀ ਚਿਤਾਵਨੀ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਸ ਤੋਂ ਬਾਅਦ ਖਾਲੀ ਘਰ 'ਤੇ ਗੋਲੀਆਂ ਨਹੀਂ ਚਲਾਈਆਂ ਜਾਣਗੀਆਂ।'' ਵਾਇਰਲ ਪੋਸਟ 'ਚ ਇਹ ਵੀ ਲਿਖਿਆ ਗਿਆ ਹੈ ਕਿ 'ਅਸੀਂ ਦਾਊਦ ਇਬਰਾਹਿਮ ਅਤੇ ਛੋਟਾ ਸ਼ਕੀਲ ਦੇ ਨਾਂ 'ਤੇ ਦੋ ਕੁੱਤੇ ਪਾਲੇ ਹਨ, ਜਿਨ੍ਹਾਂ ਨੂੰ ਤੁਸੀਂ ਭਗਵਾਨ ਸਮਝਿਆ ਹੈ। ਮੈਨੂੰ ਇਸ ਤੋਂ ਵੱਧ ਕਹਿਣ ਦੀ ਲੋੜ ਨਹੀਂ ਹੈ। ਜੈ ਸ਼੍ਰੀ ਰਾਮ।'
 

(For more Punjabi news apart from  Salman Khan House Firing News, stay tuned to Rozana Spokesma)

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਾਗਜ਼ ਚੈੱਕ ਕਰਨ ਲਈ ਰੋਕੇ ਨੌਜਵਾਨਾਂ ਨੇ ਟ੍ਰੈਫਿਕ ਪੁਲਿਸ ਮੁਲਾਜ਼ਮ 'ਤੇ ਕੀਤਾ ਹਮਲਾ

09 Jun 2026 2:53 PM

ਕਿਸਾਨਾਂ ਦੀਆਂ ਇਹ ਮੌ/ਤਾਂ ਪੈਣਗੀਆਂ ਕਿਹੜੇ ਖਾਤੇ? ਹਰ ਸਾਲ 6000 ਤੋਂ ਵੱਧ ਹੁੰਦੀਆਂ ਮੌ/ਤਾਂ ਦਾ ਜ਼ਿੰਮੇਵਾਰ ਕੌਣ ?

08 Jun 2026 3:02 PM

'ਮੈਨੂੰ ਬਿੱਟੂ ਸਾਬ੍ਹ ਨਾਲ਼ ਹਮਦਰਦੀ ਹੈ, ਭਾਜਪਾ ਨੇ ਉਨ੍ਹਾਂ ਨੂੰ ਵਰਤ ਕੇ ਬਾਹਰ ਦਾ ਰਸਤਾ ਦਿਖਾਇਆ' : Malwinder Kang

07 Jun 2026 1:05 PM

'ਇਹ ਸਾਜ਼ ਸ੍ਰੀ ਗੁਰੂ ਹਰਗੋਬਿੰਦ ਪਾਤਸ਼ਾਹ ਜੀ ਦੀ ਬਖਸ਼ਿਸ਼ ਹੈ' ਬਾਕੀ ਸਾਜ਼ਾਂ ਨਾਲੋਂ ਕਿਉਂ ਵਿਲੱਖਣ ਹੈ ਇਹ ਸਾਜ਼ ?

06 Jun 2026 3:07 PM

Swaran Singh Bhangu Funeral: ਪਤੀ ਸਵਰਨ ਸਿੰਘ ਭੰਗੂ ਦੀਆਂ ਅੰਤਿਮ ਰਸਮਾਂ ਚ ਭੁੱਬਾਂ ਮਾਰ ਮਾਰ ਰੋਈ ਗੁਰਪ੍ਰੀਤ ਕੌਰ ਭੰਗੂ

06 Jun 2026 3:06 PM
Advertisement