
2,00,79,599 ਲੋਕਾਂ ਨੇ ਕੋਰੋਨਾ ਨੂੰ ਦਿੱਤੀ ਮਾਤ
ਨਵੀਂ ਦਿੱਲੀ : ਦੇਸ਼ ’ਚ ਪਿਛਲੇ 24 ਘੰਟਿਆਂ ਦੌਰਾਨ ਇਸ ਕੋਰੋਨਾ ਵਾਇਰਸ ਦੇ 3.43 ਲੱਖ ਤੋਂ ਵੱਧ ਮਾਮਲੇ ਦਰਜ ਕੀਤੇ ਗਏ ਅਤੇ ਲਗਾਤਾਰ ਦੂਜੇ ਦਿਨ 4 ਹਜ਼ਾਰ ਮਰੀਜ਼ਾਂ ਦੀ ਮੌਤ ਹੋਈ ਹੈ। ਇਸ ਵਿਚ ਦੇਸ਼ ’ਚ ਪਿਛਲੇ 24 ਘੰਟਿਆਂ ਦੌਰਾਨ 20,27,162 ਲੋਕਾਂ ਦਾ ਟੀਕਾਕਰਨ ਹੋਇਆ।
देश में पिछले 24 घंटे में कोरोना वायरस की 20,27,162 वैक्सीन लगाई गईं, जिसके बाद कुल वैक्सीनेशन का आंकड़ा 17,92,98,584 हुआ। #CovidVaccine https://t.co/sMn2krg2Gj
— ANI_HindiNews (@AHindinews) May 14, 2021
ਇਸ ਤੋਂ ਬਾਅਦ ਹੁਣ ਤਕ 17 ਕਰੋੜ 92 ਲੱਖ 98 ਹਜ਼ਾਰ 584 ਲੋਕਾਂ ਦਾ ਟੀਕਾਕਰਨ ਕੀਤਾ ਜਾ ਚੁਕਿਆ ਹੈ। ਕੇਂਦਰੀ ਸਿਹਤ ਮੰਤਰਾਲਾ ਵਲੋਂ ਵੀਰਵਾਰ ਸਵੇਰੇ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ’ਚ ਕੋਰੋਨਾ 3,43,144 ਨਵੇਂ ਮਾਮਲੇ ਸਾਹਮਣੇ ਆਉਣ ਦੇ ਨਾਲ ਹੀ ਪੀੜਤਾਂ ਦਾ ਅੰਕੜਾ ਵੱਧ ਕੇ 2 ਕਰੋੜ 40 ਲੱਖ 46 ਹਜ਼ਾਰ 809 ਹੋ ਗਿਆ ਹੈ।
corona virus
ਉੱਥੇ ਹੀ ਇਸ ਦੌਰਾਨ 3,44,776 ਲੋਕ ਇਸ ਮਹਾਂਮਾਰੀ ਤੋਂ ਠੀਕ ਹੋਏ, ਜਿਸ ਤੋਂ ਬਾਅਦ ਕੋਰੋਨਾ ਨੂੰ ਮਾਤ ਦੇਣ ਵਾਲਿਆਂ ਦੀ ਗਿਣਤੀ ਵੱਧ ਕੇ 2,00,79,599 ਹੋ ਗਈ।
corona virus
ਦੇਸ਼ ’ਚ ਇਸ ਸਮੇਂ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ 37,04,893 ਹੈ। ਇਸੇ ਦੌਰਾਨ 4000 ਮਰੀਜ਼ ਅਪਣੀ ਜਾਨ ਗੁਆ ਬੈਠੇ ਅਤੇ ਇਸ ਤੋਂ ਬਾਅਦ ਇਸ ਮਹਾਂਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 2,62,31 ਹੋ ਗਈ ਹੈ।
Corona Virus