ਕੇਜਰੀਵਾਲ ਦਾ ਵੱਡਾ ਐਲਾਨ, ਕੋਰੋਨਾ ਕਾਲ ਵਿਚ ਅਨਾਥ ਹੋ ਚੁੱਕੇ ਬੱਚਿਆਂ ਦੀ ਮਦਦ ਕਰੇਗੀ ਸਰਕਾਰ
Published : May 14, 2021, 2:54 pm IST
Updated : May 14, 2021, 3:30 pm IST
SHARE ARTICLE
Arvind Kejriwal
Arvind Kejriwal

ਦਿੱਲੀ ਵਿਚ ਕੋਰੋਨਾ ਮਾਮਲਿਆਂ ਵਿੱਚ ਆ ਰਹੀ ਹੈ ਕਮੀ

 ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ੁੱਕਰਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਵਿੱਚ ਇੱਕ ਵੱਡਾ ਐਲਾਨ ਕੀਤਾ ਹੈ ਕਿ ਦਿੱਲੀ ਸਰਕਾਰ ਉਨ੍ਹਾਂ ਬੱਚਿਆਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰੇਗੀ ਜੋ ਕੋਰੋਨਾ ਕਾਰਨ ਮਾਂ-ਪਿਓ ਨੂੰ ਗੁਆ ਚੁੱਕੇ ਹਨ ।

Arvind KejriwalArvind Kejriwal

 ਅਨਾਥ ਬੱਚਿਆਂ ਨੂੰ ਮਦਦ ਦੇਵੇਗੀ ਦਿੱਲੀ ਸਰਕਾਰ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਸ ਸਮੇਂ ਦੌਰਾਨ ਇੱਕ ਵੱਡਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਦਿੱਲੀ ਵਿੱਚ ਕਈ ਬੱਚਿਆਂ ਦੇ ਮਾਪਿਆਂ ਦੀ ਮੌਤ ਕੋਰੋਨਾ ਕਾਰਨ ਹੋਈ ਸੀ।

Arvind Kejriwal Arvind Kejriwal

ਅਜਿਹੇ ਅਨਾਥ ਬੱਚਿਆਂ ਦੇ ਪਾਲਣ ਪੋਸ਼ਣ ਅਤੇ ਉਨ੍ਹਾਂ ਦੇ ਪੜ੍ਹਾਈ ਦਾ ਖਰਚਾ ਦਿੱਲੀ ਸਰਕਾਰ ਸਹਿਣ ਕਰੇਗੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਬਹੁਤ ਸਾਰੇ ਬਜ਼ੁਰਗ ਹਨ, ਜਿਨ੍ਹਾਂ ਦੇ ਜਵਾਨ ਬੱਚੇ ਚਲੇ ਗਏ ਅਤੇ ਹੁਣ ਘਰ ਚਲਾਉਣ ਵਾਲਾ ਕੋਈ ਨਹੀਂ ਹੈ। ਦਿੱਲੀ ਸਰਕਾਰ ਉਨ੍ਹਾਂ ਬਜ਼ੁਰਗਾਂ ਦੀ ਮਦਦ ਕਰੇਗੀ, ਜਿਨ੍ਹਾਂ ਦੇ ਘਰਾਂ ਵਿੱਚ ਕਮਾਈ ਕਰਨ ਵਾਲਾ ਕੋਈ ਨਹੀਂ ਹੈ। ਸੀ ਐਮ ਅਰਵਿੰਦ ਕੇਜਰੀਵਾਲ  ਨੇ ਕਿਹਾ ਬੱਚਿਓ ਚਿੰਤਾ ਨਾ ਕਰੋ ਮੈ ਹਾਂ।

 

 

ਕੇਜਰੀਵਾਲ ਨੇ ਕਿਹਾ, ਨਿਰਾਸ਼ਾ ਦੇ ਅਜਿਹੇ ਮਾਹੌਲ ਵਿੱਚ ਮੈਂ ਤੁਹਾਨੂੰ ਇੱਕ ਖੁਸ਼ਖਬਰੀ ਦੇਣਾ ਚਾਹੁੰਦਾ ਹਾਂ। ਪਿਛਲੇ 24 ਘੰਟਿਆਂ ਵਿੱਚ, ਦਿੱਲੀ ਵਿੱਚ ਅੱਠ ਹਜ਼ਾਰ ਕੇਸ ਸਾਹਮਣੇ ਆਏ ਹਨ। 24 ਘੰਟਿਆਂ ਵਿੱਚ, ਲਾਗ ਦੀ ਦਰ 12% ਰਹਿ ਗਈ ਹੈ। ਬਹੁਤ ਘੱਟ ਲੋਕ ਹੁਣ ਦਿੱਲੀ ਵਿੱਚ ਬਿਮਾਰ ਪੈ ਰਹੇ ਹਨ। ਘੱਟ ਮਰੀਜ਼ਾਂ ਦੇ ਨਾਲ, ਹਸਪਤਾਲਾਂ ਵਿੱਚ ਬੈੱਡ ਵੀ ਖਾਲੀ  ਹੋ ਰਹੇ ਹਨ

 

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੋਹਾਲੀ ਦੇ GD Goenka Public ਸਕੂਲ 'ਚ ਕਰਵਾਇਆ ਜਾ ਰਿਹਾ ਕਾਰਪੋਰੇਟ ਕ੍ਰਿਕੇਟ ਚੈਲੇਂਜ - ਸੀਜ਼ਨ 3

22 Jun 2025 2:53 PM

Trump Bombs Iran LIVE: Trump's Address to Nation | Trump Attacks Iran | U.S Attacks Iran

22 Jun 2025 2:52 PM

Baba Shankranand Bhuri Video Viral | Baba Shankranand Bhuri Dera | Ludhiana Baba Shankranand Bhauri

21 Jun 2025 12:24 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 21/06/2025

21 Jun 2025 12:18 PM

Goldy Brar Call Audio Viral | Lawrence Bishnoi and brar friendship broken now | Lawrence vs Brar

20 Jun 2025 3:14 PM
Advertisement