
ਭਾਰਤੀ ਫੌਜ ਨੇ ਪੁਲਿਸ ਨਾਲ ਸਾਂਝੇ ਆਪਰੇਸ਼ਨ 'ਚ ਫੜਿਆ ਅੱਤਵਾਦੀ
ਸ੍ਰੀਨਗਰ— ਭਾਰਤੀ ਫੌਜ ਨੇ ਜੰਮੂ-ਕਸ਼ਮੀਰ (Jammu and Kashmir) 'ਚ ਲਸ਼ਕਰ-ਏ-ਤੋਇਬਾ ਦੇ ਇਕ ਅੱਤਵਾਦੀ ਨੂੰ ਗ੍ਰਿਫਤਾਰ ਕੀਤਾ ਹੈ। ਇਹ ਅੱਤਵਾਦੀ ਜੰਮੂ ਦੇ ਰਫੀਆਬਾਦ ਅਤੇ ਸੋਪੋਰ ਇਲਾਕਿਆਂ 'ਚ ਸੁਰੱਖਿਆ ਬਲਾਂ ਅਤੇ ਵੀ.ਆਈ.ਪੀਜ਼ 'ਤੇ ਹਮਲਾ ਕਰਨ ਦੀ ਯੋਜਨਾ ਬਣਾ ਰਿਹਾ ਸੀ।
Jammu and Kashmir
ਗ੍ਰਿਫ਼ਤਾਰ ਲਸ਼ਕਰ ਦੇ ਅੱਤਵਾਦੀ ਦੀ ਪਛਾਣ ਹੰਦਵਾੜਾ ਨਿਵਾਸੀ ਰਿਜ਼ਵਾਨ ਸ਼ਫੀ ਲੋਨ ਵਜੋਂ ਹੋਈ ਹੈ। ਭਾਰਤੀ ਫੌਜ ਨੇ ਅਧਿਕਾਰਤ ਬਿਆਨ ਜਾਰੀ ਕਰ ਕੇ ਕਿਹਾ ਹੈ ਕਿ ਵਿਸ਼ੇਸ਼ ਖੁਫੀਆ ਸੂਚਨਾਵਾਂ 'ਤੇ ਕਾਰਵਾਈ ਕਰਦੇ ਹੋਏ ਇਸ ਅੱਤਵਾਦੀ ਨੂੰ ਰੋਹਮਾ, ਰਫੀਆਬਾਦ 'ਚ ਪੁਲਿਸ ਨਾਲ ਸਾਂਝੇ ਆਪਰੇਸ਼ਨ 'ਚ ਫੜਿਆ ਗਿਆ।
Jammu and Kashmir
ਉਸ ਕੋਲੋਂ ਇੱਕ ਪਿਸਤੌਲ ਸਮੇਤ ਅਸਲਾ ਬਰਾਮਦ ਹੋਇਆ ਹੈ। ਫੌਜ ਦੀ ਤਰਫੋਂ ਕਿਹਾ ਗਿਆ ਕਿ ਇਹ ਅੱਤਵਾਦੀ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ (LeT) ਲਈ ਕੰਮ ਕਰ ਰਿਹਾ ਸੀ। ਦੱਸ ਦਈਏ ਕਿ ਘਾਟੀ 'ਚ ਸੁਰੱਖਿਆ ਬਲ ਲਗਾਤਾਰ ਅੱਤਵਾਦ ਵਿਰੋਧੀ ਸਰਚ ਆਪਰੇਸ਼ਨ ਚਲਾ ਰਹੇ ਹਨ।
Jammu and Kashmir
11 ਮਈ ਨੂੰ ਜੰਮੂ-ਕਸ਼ਮੀਰ (Jammu and Kashmir) ਦੇ ਅਨੰਤਨਾਗ ਅਤੇ ਬਾਂਦੀਪੋਰਾ ਜ਼ਿਲਿਆਂ 'ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ ਹੋਇਆ ਸੀ। ਇਸ ਦੌਰਾਨ ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਨੂੰ ਮਾਰ ਦਿੱਤਾ। ਹਾਲਾਂਕਿ ਇਸ ਦੌਰਾਨ 2 ਅੱਤਵਾਦੀ ਫਰਾਰ ਹੋ ਗਏ ਸਨ, ਜਿਨ੍ਹਾਂ ਦੀ ਭਾਲ ਜਾਰੀ ਹੈ। ਮਾਰੇ ਗਏ ਅੱਤਵਾਦੀ ਕੋਲੋਂ ਇੱਕ ਏਕੇ-47 ਰਾਈਫਲ, 3 ਮੈਗਜ਼ੀਨ ਬਰਾਮਦ ਹੋਏ ਹਨ।