ਉਚੇਰੀ ਪੜ੍ਹਾਈ ਲਈ ਕੈਨੇਡਾ ਗਏ ਭਾਰਤੀ ਮੂਲ ਦੇ ਵਿਦਿਆਰਥੀ ਦੀ ਮੌਤ

By : KOMALJEET

Published : May 14, 2023, 12:49 pm IST
Updated : May 14, 2023, 12:57 pm IST
SHARE ARTICLE
Ayush Rameshbhai Dakhra (file photo)
Ayush Rameshbhai Dakhra (file photo)

5 ਮਈ ਤੋਂ ਲਾਪਤਾ ਸੀ ਆਯੂਸ਼ ਰਮੇਸ਼ਭਾਈ ਡਾਖਰਾ

ਭਾਵਨਗਰ : ਭਾਰਤ ਸਮੇਤ ਹੋਰ ਦੇਸ਼ਾਂ ਤੋਂ ਲੱਖਾਂ ਦੀ ਗਿਣਤੀ ਵਿਚ ਵਿਦਿਆਰਥੀ ਉਚੇਰੀ ਪੜ੍ਹਾਈ ਜਾਂ ਸੁਨਹਿਰੀ ਭਵਿੱਖ ਲਈ ਵਿਦੇਸ਼ਾਂ ਵਿਚ ਜਾਂਦੇ ਹਨ। ਅਪਣੇ ਮਾਂ-ਬਾਪ ਤੋਂ ਮੀਲਾਂ ਦੂਰ ਰਹਿੰਦੇ ਹੋਏ ਉਨ੍ਹਾਂ ਨੂੰ ਕਈ ਪ੍ਰੇਸ਼ਾਨੀਆਂ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ। ਕਈ ਵਾਰ ਅਜਿਹੀਆਂ ਖ਼ਬਰਾਂ ਮਿਲਦੀਆਂ ਹਨ ਜੋ ਮਾਤਾ-ਪਿਤਾ ਅਤੇ ਪ੍ਰਵਾਰ ਲਈ ਬਰਦਾਸ਼ਤ ਤੋਂ ਬਾਹਰ ਹੁੰਦੀਆਂ ਹਨ।

ਅਜਿਹੀ ਹੀ ਇੱਕ ਖ਼ਬਰ ਕੈਨੇਡਾ ਤੋਂ ਪ੍ਰਾਪਤ ਹੋਈ ਹੈ ਜਿਸ ਵਿਚ ਇਕ ਭਾਰਤੀ ਮੂਲ ਦੇ ਵਿਦਿਆਰਥੀ ਦੀ ਮੌਤ ਹੋਣ ਬਾਰੇ ਜਾਣਕਾਰੀ ਮਿਲੀ ਹੈ। ਮ੍ਰਿਤਕ ਦੀ ਪਛਾਣ ਆਯੂਸ਼ ਰਮੇਸ਼ਭਾਈ ਡਾਖਰਾ (23) ਵਜੋਂ ਹੋਈ ਹੈ ਅਤੇ ਉਹ ਗੁਜਰਾਤ ਦੇ ਭਾਵਨਗਰ ਨਾਲ ਸਬੰਧਤ ਸੀ।

ਇਹ ਵੀ ਪੜ੍ਹੋ: ਕੱਚੇ ਤੇਲ ਦੀਆਂ ਕੀਮਤਾਂ ਵਿਚ ਆਈ ਗਿਰਾਵਟ

ਦਸਿਆ ਜਾ ਰਿਹਾ ਹੈ ਕਿ ਨੌਜਵਾਨ ਆਯੂਸ਼ 5 ਮਈ ਤੋਂ ਲਾਪਤਾ ਸੀ ਅਤੇ ਹੁਣ ਬੀਤੀ 7 ਮਈ ਨੂੰ ਇਕ ਪੁਲ ਦੇ ਹੇਠਾਂ ਉਸ ਦੀ ਲਾਸ਼ ਮਿਲੀ ਸੀ। ਆਯੂਸ਼ ਦੇ ਪਿਤਾ ਰਮੇਸ਼ਭਾਈ ਡਾਖਰਾ ਗੁਜਰਾਤ ਪੁਲਿਸ 'ਚ ਡੀ.ਐਸ.ਪੀ. ਵਜੋਂ ਸੇਵਾਵਾਂ ਨਿਭਾਅ ਰਹੇ ਹਨ।  ਜ਼ਿਕਰਯੋਗ ਹੈ ਕਿ, ਰਮੇਸ਼ਭਾਈ ਨੇ 2001 ਤੋਂ 2014 ਤਕ ਗੁਜਰਾਤ ਦੇ ਤਤਕਾਲੀ ਮੁੱਖ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿਚ ਸੇਵਾ ਕੀਤੀ ਸੀ।

ਮ੍ਰਿਤਕ ਦੇ ਪਿਤਾ ਦੇ ਹਵਾਲੇ ਨਾਲ ਮੀਡੀਆ ਰਿਪੋਰਟਾਂ ਵਿਚ ਦਸਿਆ ਗਿਆ ਹੈ ਕਿ ਆਯੂਸ਼ ਟੋਰਾਂਟੋ ਦੀ ਯਾਰਕ ਯੂਨੀਵਰਸਿਟੀ ਵਿਚ ਪੜ੍ਹਨ ਵਾਲਾ ਸੂਬੇ ਦਾ ਦੂਜੇ ਵਿਦਿਆਰਥੀ ਸੀ, ਜਿਸ ਦੀ ਇਕ ਮਹੀਨੇ ਤੋਂ ਵੀ ਘੱਟ ਸਮੇਂ ਵਿਚ ਸ਼ੱਕੀ ਹਾਲਾਤ ਵਿਚ ਮੌਤ ਹੋਈ ਹੈ। 16 ਅਪ੍ਰੈਲ ਨੂੰ ਅਹਿਮਦਾਬਾਦ ਨਿਵਾਸੀ ਹਰਸ਼ ਪਟੇਲ ਮ੍ਰਿਤਕ ਪਾਇਆ ਗਿਆ ਸੀ। ਦੋਵਾਂ ਦੀਆਂ ਲਾਸ਼ਾਂ ਜਲ ਸਰੋਤਾਂ ਨੇੜੇ ਮਿਲੀਆਂ ਸਨ। ਦੋਵੇਂ ਇਕ ਦਿਨ ਤੋਂ ਵੱਧ ਸਮੇਂ ਤੋਂ ਲਾਪਤਾ ਸਨ ਅਤੇ ਦੋਵਾਂ ਮਾਮਲਿਆਂ ਵਿਚ ਫ਼ੋਨ ਗ਼ਾਇਬ ਸਨ।

SHARE ARTICLE

ਏਜੰਸੀ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement