ਘਟਨਾ ਸਬੰਧੀ ਕੁਝ ਵਿਅਕਤੀਆਂ ਨੂੰ ਹਿਰਾਸਤ ਵਿਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ
ਚੇਨਈ : ਤਾਮਿਲਨਾਡੂ ਦੇ ਵਿਲੁਪੁਰਮ 'ਚ ਕਥਿਤ ਤੌਰ 'ਤੇ ਨਕਲੀ ਸ਼ਰਾਬ ਪੀਣ ਨਾਲ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ 11 ਹੋਰਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਘਟਨਾ ਏਕਿਆਰਕੁਪਮ ਦੀ ਮਛੇਰਾ ਕਾਲੋਨੀ ਦੀ ਹੈ।
ਸ਼ਨੀਵਾਰ ਸ਼ਾਮ ਨੂੰ ਇੱਕ ਸਮਾਗਮ ਦੌਰਾਨ ਲੋਕਾਂ ਦੇ ਇੱਕ ਸਮੂਹ ਨੇ ਦੇਸੀ ਸ਼ਰਾਬ ਪੀਤੀ। ਪੁਲਿਸ ਨੇ ਦਸਿਆ ਕਿ ਦੇਰ ਰਾਤ ਤੱਕ ਸ਼ਰਾਬ ਪੀਣ ਵਾਲਿਆਂ ਨੂੰ ਉਲਟੀਆਂ ਆਉਣ ਲੱਗੀਆਂ। ਜਵਾਹਰ ਲਾਲ ਇੰਸਟੀਚਿਊਟ ਆਫ ਪੋਸਟ ਗ੍ਰੈਜੂਏਟ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ ਵਿਚ ਐਤਵਾਰ ਤੜਕੇ ਤਿੰਨ ਲੋਕਾਂ ਦੀ ਮੌਤ ਹੋ ਗਈ।
ਮ੍ਰਿਤਕਾਂ ਦੀ ਪਛਾਣ ਸ਼ੰਕਰ (50), ਸੁਰੇਸ਼ (60) ਅਤੇ ਦਾਰਾਨੀਵੇਲ (50) ਵਜੋਂ ਹੋਈ ਹੈ। ਸ਼ਨੀਵਾਰ ਰਾਤ ਅਤੇ ਐਤਵਾਰ ਸਵੇਰੇ 15 ਹੋਰ ਲੋਕਾਂ ਨੂੰ ਉਸੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ।
ਵਿਲੁਪੁਰਮ ਜ਼ਿਲ੍ਹੇ ਦੇ ਪੁਲਿਸ ਸੁਪਰਡੈਂਟ ਐਨ. ਸ੍ਰੀਨਾਥ ਨੇ ਆਈਏਐਨਐਸ ਨੂੰ ਦਸਿਆ ਕਿ ਪੁਲਿਸ ਨੇ ਦੇਸੀ ਸ਼ਰਾਬ ਪੀਣ ਤੋਂ ਬਾਅਦ ਲੋਕਾਂ ਨੂੰ ਉਲਟੀਆਂ ਕਰਨ ਦੀ ਸੂਚਨਾ ਮਿਲਣ ਤੋਂ ਬਾਅਦ ਜਾਂਚ ਸ਼ੁਰੂ ਕੀਤੀ।
ਉਨ੍ਹਾਂ ਦਸਿਆ ਕਿ ਘਟਨਾ ਸਬੰਧੀ ਕੁਝ ਵਿਅਕਤੀਆਂ ਨੂੰ ਹਿਰਾਸਤ ਵਿਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।
ਪੁਲਿਸ ਏਕੀਯਾਰਕੁਪਮ ਦੇ ਨੇੜੇ ਮਾਰਕਕਾਨਮ ਖੇਤਰ ਦੇ ਕੁਝ ਪਿੰਡਾਂ ਵਿਚ ਛਾਪੇਮਾਰੀ ਕਰ ਰਹੀ ਹੈ।