ਕਾਂਗਰਸ ਨੇ ਨਵੇਂ ਮੁੱਖ ਮੰਤਰੀ ਦੇ ਨਾਂ ਦਾ ਕੀਤਾ ਐਲਾਨ
ਤਿਰੂਵੰਨਤਪੁਰਮ : ਕਾਂਗਰਸ ਨੇ ਕੇਰਲ ਦੇ ਮੁੱਖ ਮੰਤਰੀ ਅਹੁਦੇ ਲਈ ਵੀ.ਡੀ. ਸਤੀਸ਼ਨ (61) ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਸਤੀਸ਼ਨ ਪਰਾਵੁਰ ਹਲਕੇ ਤੋਂ ਵਿਧਾਇਕ ਹਨ। ਇਕ ਦਿਨ ਪਹਿਲਾਂ ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਕਿਹਾ ਸੀ ਕਿ ਕਾਂਗਰਸ ਹਾਈਕਮਾਨ ਨੇ ਸਾਰੀਆਂ ਵਿਚਾਰ-ਵਟਾਂਦਰੇ ਪੂਰੇ ਕਰ ਲਏ ਹਨ ਤੇ ਕੇਰਲ ਦੇ ਅਗਲੇ ਮੁੱਖ ਮੰਤਰੀ ਦਾ ਐਲਾਨ ਵੀਰਵਾਰ ਨੂੰ ਕੀਤਾ ਜਾਵੇਗਾ। ਕਾਂਗਰਸ ਨੇ ਰਾਜ ਦੇ ਚੋਣ ਨਤੀਜਿਆਂ ਦੇ ਐਲਾਨ ਤੋਂ 10 ਦਿਨ ਬਾਅਦ ਮੁੱਖ ਮੰਤਰੀ ਦੇ ਨਾਮ ਦਾ ਐਲਾਨ ਕੀਤਾ।
