ਖ਼ਬਰਾਂ |

ਤਾਜ਼ਾ |

ਦਿੱਲੀ 'ਚ ਵਰਕ ਫਰਾਮ ਹੋਮ ਦਾ ਐਲਾਨ, ਮੁੱਖ ਮੰਤਰੀ ਰੇਖਾ ਗੁਪਤਾ ਨੇ ਕੀਤਾ ਐਲਾਨ
Published : May 14, 2026, 4:36 pm IST
Updated : May 14, 2026, 4:36 pm IST
SHARE ARTICLE
Work from home announced in Delhi, announced by Chief Minister Rekha Gupta
Work from home announced in Delhi, announced by Chief Minister Rekha Gupta

ਦਿੱਲੀ ਦੇ ਸਰਕਾਰੀ ਦਫ਼ਤਰਾਂ 'ਚ ਹਫ਼ਤੇ 'ਚ 2 ਦਿਨ ਹੋਵੇਗਾ ਵਰਕ ਫਰਾਮ ਹੋਮ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਬਾਲਣ ਬਚਾਉਣ ਦੀ ਅਪੀਲ ਤੋਂ ਬਾਅਦ ਦਿੱਲੀ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਐਲਾਨ ਕੀਤਾ ਹੈ ਕਿ ਰਾਜਧਾਨੀ ਦੇ ਸਰਕਾਰੀ ਦਫ਼ਤਰਾਂ ਵਿੱਚ ਹਫ਼ਤੇ ਵਿੱਚ ਦੋ ਦਿਨ 'ਵਰਕ ਫ਼ਰਾਮ ਹੋਮ' ਕਰਵਾਇਆ ਜਾਵੇਗਾ। ਇਸ ਦੇ ਨਾਲ ਹੀ ਸਰਕਾਰ ਪ੍ਰਾਈਵੇਟ ਕੰਪਨੀਆਂ ਨੂੰ ਵੀ ਦੋ ਦਿਨ ਦੇ ਵਰਕ ਫ਼ਰਾਮ ਹੋਮ ਦੀ ਅਪੀਲ ਕਰੇਗੀ। ਮੁੱਖ ਮੰਤਰੀ ਨੇ ਕਿਹਾ ਹੈ ਕਿ ਸਰਕਾਰ ਪੈਟਰੋਲ-ਡੀਜ਼ਲ ਬਚਾਉਣ ਲਈ ਸਰਕਾਰੀ ਅਤੇ ਪ੍ਰਾਈਵੇਟ ਦੋਵਾਂ ਪੱਧਰਾਂ 'ਤੇ ਕੰਮ ਕਰ ਰਹੀ ਹੈ। ਇਸ ਦੇ ਲਈ 'ਮੇਰਾ ਭਾਰਤ ਮੇਰਾ ਯੋਗਦਾਨ' ਸਕੀਮ ਸ਼ੁਰੂ ਕੀਤੀ ਗਈ ਹੈ।

ਮੁੱਖ ਮੰਤਰੀ ਰੇਖਾ ਗੁਪਤਾ ਨੇ ਕਿਹਾ ਕਿ ਪੀਐਮ ਮੋਦੀ ਨੇ ਦੇਸ਼ ਦੇ ਹਰ ਨਾਗਰਿਕ ਨੂੰ ਜੋ ਅਪੀਲ ਕੀਤੀ ਹੈ, ਉਹ ਦੇਸ਼ ਦੇ ਹਿੱਤ ਵਿੱਚ ਕੀਤੀ ਹੈ। ਇਸ ਦੇ ਲਈ ਅਸੀਂ ਕੁਝ ਯੋਜਨਾਵਾਂ ਬਣਾਈਆਂ ਹਨ। ਪੈਟਰੋਲ ਅਤੇ ਡੀਜ਼ਲ ਦੀ ਬਚਤ ਹੋਵੇ, ਇਸ ਲਈ ਅਸੀਂ ਸਰਕਾਰੀ ਅਤੇ ਪ੍ਰਾਈਵੇਟ ਦੋਵਾਂ ਪੱਧਰਾਂ 'ਤੇ ਕੰਮ ਕੀਤਾ ਹੈ। ਹੁਣ ਸਰਕਾਰੀ ਦਫ਼ਤਰਾਂ ਵਿੱਚ ਹਰ ਹਫ਼ਤੇ 2 ਦਿਨ ਵਰਕ ਫ਼ਰੌਮ ਹੋਮ ਹੋਵੇਗਾ। ਉੱਥੇ ਹੀ ਪ੍ਰਾਈਵੇਟ ਕੰਪਨੀਆਂ ਨੂੰ ਵੀ 2 ਦਿਨ ਵਰਕ ਫ਼ਰੌਮ ਹੋਮ ਲਈ ਕਿਹਾ ਜਾਵੇਗਾ।

ਅਧਿਕਾਰੀਆਂ ਨੂੰ ਮਿਲਣ ਵਾਲੇ ਬਾਲਣ ਵਿੱਚ 20% ਦੀ ਕਟੌਤੀ

ਮੁੱਖ ਮੰਤਰੀ ਨੇ ਕਿਹਾ ਕਿ ਦਿੱਲੀ ਦੇ ਸਰਕਾਰੀ ਅਧਿਕਾਰੀਆਂ ਨੂੰ ਮਿਲਣ ਵਾਲੇ ਪੈਟਰੋਲ ਅਤੇ ਡੀਜ਼ਲ ਵਿੱਚ 20 ਫੀਸਦੀ ਦੀ ਕਟੌਤੀ ਕੀਤੀ ਜਾਵੇਗੀ। ਹਰ ਸੋਮਵਾਰ ਨੂੰ 'ਮੰਡੇ ਮੈਟਰੋ' ਵਜੋਂ ਕੰਮ ਕਰਨਗੇ, ਯਾਨੀ ਅਫ਼ਸਰ ਅਤੇ ਕਰਮਚਾਰੀ ਮੈਟਰੋ ਰਾਹੀਂ ਦਫ਼ਤਰ ਆਉਣਗੇ। ਦਿੱਲੀ ਵਿੱਚ ਜਿੰਨੀਆਂ ਵੀ ਸਰਕਾਰੀ ਅਧਿਕਾਰੀਆਂ ਦੀਆਂ ਕਾਲੋਨੀਆਂ ਹਨ, ਉਨ੍ਹਾਂ ਲਈ 58 ਬੱਸਾਂ ਤਾਇਨਾਤ ਕੀਤੀਆਂ ਜਾਣਗੀਆਂ, ਜੋ ਕਾਲੋਨੀ ਤੋਂ ਮੈਟਰੋ ਸਟੇਸ਼ਨ ਤੱਕ ਚਲਾਈਆਂ ਜਾਣਗੀਆਂ।

ਸਕੂਲਾਂ-ਕਾਲਜਾਂ ਵਿੱਚ ਆਨਲਾਈਨ ਕਲਾਸਾਂ ਦੀ ਅਪੀਲ

ਇਸ ਤੋਂ ਇਲਾਵਾ ਦਿੱਲੀ ਸਰਕਾਰ ਸਕੂਲਾਂ ਅਤੇ ਕਾਲਜਾਂ ਵਿੱਚ ਆਨਲਾਈਨ ਕਲਾਸਾਂ ਸ਼ੁਰੂ ਕਰਵਾਉਣ ਦੀ ਅਪੀਲ ਕਰੇਗੀ। ਮੁੱਖ ਮੰਤਰੀ ਨੇ ਕਿਹਾ ਹੈ ਕਿ ਅਸੀਂ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਨੂੰ ਵੀ ਅਪੀਲ ਕਰਦੇ ਹਾਂ ਕਿ ਉਹ ਆਨਲਾਈਨ ਕਲਾਸਾਂ ਲਗਾਉਣ। ਇਸ ਦੇ ਨਾਲ ਹੀ 6 ਮਹੀਨਿਆਂ ਤੱਕ ਦਿੱਲੀ ਸਰਕਾਰ ਕੋਈ ਵੀ ਪੈਟਰੋਲ-ਡੀਜ਼ਲ ਜਾਂ EV (ਇਲੈਕਟ੍ਰਿਕ) ਗੱਡੀ ਨਹੀਂ ਖਰੀਦੇਗੀ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

? LIVE | ਅੱਜ ਦੀਆਂ ਵੱਡੀਆਂ ਖ਼ਬਰਾਂ |

14 Sep 2026 2:57 PM

? LIVE | ਅੱਜ ਦੀਆਂ ਵੱਡੀਆਂ ਖ਼ਬਰਾਂ

12 Sep 2026 3:17 PM

SIT ਦੇ ਹੱਥ ਲੱਗੇ ਬਹਿਬਲ ਕਲਾਂ ਘਟਨਾ ਵਾਲੇ ਦਿਨ ਦੇ ਸਬੂਤ

11 Sep 2026 2:56 PM

Amritsar 'ਚ ਜ਼ਬਰਦਸਤ Protest | Baba Sahib ਦੇ ਬੁੱਤ ਦੇ ਨਿਰਾਦਰ 'ਤੇ Chakka Jam | Bhandari Bridge

11 Sep 2026 2:55 PM

ਅੱਜ ਦੀਆਂ ਵੱਡੀਆਂ ਖ਼ਬਰਾਂ

10 Sep 2026 2:56 PM
Advertisement