ਵਾਜਪਾਈ ਦੀ ਹਾਲਤ ਬਿਹਤਰ, ਅਗਲੇ ਕੁੱਝ ਦਿਨਾਂ ਵਿਚ ਪੂਰੀ ਤਰ੍ਹਾਂ ਠੀਕ ਹੋ ਜਾਣਗੇ
Published : Jun 14, 2018, 3:29 am IST
Updated : Jun 14, 2018, 3:29 am IST
SHARE ARTICLE
Atal Bihari Vajpayee
Atal Bihari Vajpayee

ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਹਾਲਤ ਵਿਚ ਬੀਤੇ 48 ਘੰਟਿਆਂ ਵਿਚ ਕਾਫ਼ੀ ਸੁਧਾਰ ਆਇਆ

ਨਵੀਂ ਦਿੱਲੀ,   : ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਹਾਲਤ ਵਿਚ ਬੀਤੇ 48 ਘੰਟਿਆਂ ਵਿਚ ਕਾਫ਼ੀ ਸੁਧਾਰ ਆਇਆ ਹੈ ਅਤੇ ਡਾਕਟਰਾਂ ਨੂੰ ਉਮੀਦ ਹੈ ਕਿ ਅਗਲੇ ਕੁੱਝ ਦਿਨਾਂ ਵਿਚ ਉਹ ਪੂਰੀ ਤਰ੍ਹਾਂ ਠੀਕ ਹੋ ਜਾਣਗੇ। ਏਮਜ਼ ਦੇ ਨਿਰਦੇਸ਼ਕ ਡਾ. ਰਣਦੀਪ ਗੁਲੇਰੀਆ ਨੇ ਇਹ ਜਾਣਕਾਰੀ ਦਿਤੀ। ਸਾਬਕਾ ਪ੍ਰਧਾਨ ਮੰਤਰੀ ਨੂੰ 11 ਜੂਨ ਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ। ਗੁਲੇਰੀਆ ਨੇ ਦਸਿਆ ਕਿ ਕਿਡਨੀ ਵਿਚ ਇਨਫ਼ੈਕਸ਼ਨ, ਛਾਤੀ ਵਿਚ ਜਕੜ ਅਤੇ ਪਿਸ਼ਾਬ ਦੀ ਸਮੱਸਿਆ ਕਾਰਨ 93 ਸਾਲਾ ਵਾਪਜਾਈ ਨੂੰ ਹਸਪਤਾਲ ਵਿਚ ਦਾਖ਼ਲ ਕਰਾਇਆ ਗਿਆ ਸੀ। 

ਉਨ੍ਹਾਂ ਦਸਿਆ ਕਿ ਯੂਰੀਨ ਆਊਟਪੁਟ ਘੱਟ ਹੋਣ ਕਾਰਨ ਮੱਠੀ ਗਤੀ ਨਾਲ ਡਾਇਲਸਿਸ ਕੀਤਾ ਗਿਆ। ਏਮਜ਼ ਨਿਰਦੇਸ਼ਕ ਨੇ ਦਸਿਆ, 'ਬੀਤੇ 48 ਘੰਟਿਆਂ ਵਿਚ ਉਨ੍ਹਾਂ ਦੀ ਹਾਲਤ ਵਿਚ ਕਾਫ਼ੀ ਸੁਧਾਰ ਆਇਆ ਹੈ। ਕਿਡਨੀ ਆਮ ਢੰਗ ਨਾਲ ਕੰਮ ਕਰ ਰਹੀ ਹੈ ਅਤੇ ਯੂਰੀਨ ਆਊਟਪੁਟ ਵੀ ਲਗਭਗ ਆਮ ਹੈ। ਇਨਫ਼ੈਕਸ਼ਨ ਕੰਟਰੋਲ ਵਿਚ ਹੈ ਅਤੇ ਬਲੱਡ ਪ੍ਰੈਸ਼ਰ ਆਮ ਹੈ। ਸਾਨੂੰ ਉਮੀਦ ਹੈ ਕਿ ਉਹ ਅਗਲੇ ਕੁੱਝ ਦਿਨਾਂ ਵਿਚ ਪੂਰੀ ਤਰ੍ਹਾਂ ਠੀਕ ਹੋ ਜਾਣਗੇ।  

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement