
ਕੇਜਰੀਵਾਲ ਨੇ ਐਤਵਾਰ ਨੂੰ ਆਪਣੀ ਯਾਤਰਾ ਤੋਂ ਪਹਿਲਾਂ ਟਵੀਟ ਕੀਤਾ ਸੀ ਜਿਸ 'ਚ ਉਨ੍ਹਾਂ ਨੇ ਕਿਹਾ ਸੀ ਕਿ ਹੁਣ ਸੂਬਾ ਬਦਲੇਗਾ
ਨਵੀਂ ਦਿੱਲੀ-ਆਮ ਆਦਮੀ ਪਾਰਟੀ (ਆਪ) ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਕਿਹਾ ਕਿ ਪਾਰਟੀ 2022 ਦੇ ਗੁਜਰਾਤ ਵਿਧਾਨ ਸਭਾ ਚੋਣਾਂ 'ਚ ਸਾਰੀਆਂ ਸੀਟਾਂ 'ਤੇ ਚੋਣਾਂ ਲੜੇਗੀ। ਕੇਜਰੀਵਾਲ ਅੱਜ ਇਕ ਦਿਨ ਦੇ ਦੌਰੇ 'ਤੇ ਗੁਜਰਾਤ ਪਹੁੰਚੇ ਅਤੇ ਸਿੱਧੇ ਸਰਕਟ ਹਾਊਸ ਗਏ।
ਇਹ ਵੀ ਪੜ੍ਹੋ-ਦਿੱਲੀ-ਪਟਨਾ ਜਾਣ ਵਾਲੀ ਫਲਾਈਟ 'ਚ ਸੀ ਬੰਬ ਹੋਣ ਦੀ ਸੂਚਨਾ, ਦਿੱਲੀ ਏਅਰਪੋਰਟ 'ਤੇ ਇਕ ਗ੍ਰਿਫਤਾਰ
Arvind kejriwal
2021 'ਚ ਸੂਰਤ ਨਗਰ ਨਿਗਮ (ਐੱਸ.ਐੱਮ.ਸੀ.) ਚੋਣਾਂ 'ਚ ਉਨ੍ਹਾਂ ਦੀ ਪਾਰਟੀ ਨੇ 120 'ਚੋਂ 27 ਸੀਟਾਂ ਜਿੱਤਣ ਤੋਂ ਬਾਅਦ ਕੇਜਰੀਵਾਲ ਦੀ ਗੁਜਰਾਤ ਦੀ ਇਹ ਦੂਜੀ ਯਾਤਰਾ ਹੈ। ਕੇਜਰੀਵਾਲ ਨੇ ਐਤਵਾਰ ਨੂੰ ਆਪਣੀ ਯਾਤਰਾ ਤੋਂ ਪਹਿਲਾਂ ਟਵੀਟ ਕੀਤਾ ਸੀ ਜਿਸ 'ਚ ਉਨ੍ਹਾਂ ਨੇ ਕਿਹਾ ਸੀ ਕਿ ਹੁਣ ਸੂਬਾ ਬਦਲੇਗਾ, ਕੱਲ ਗੁਜਰਾਤ ਆ ਰਿਹਾ ਹਾਂ ਅਤੇ ਸੂਬੇ ਦੇ ਲੋਕਾਂ ਨੂੰ ਮਿਲਾਂਗਾ।
Aam Aadmi Party (AAP) to contest on all seats in the 2022 Gujarat Legislative Assembly Polls: AAP leader and Delhi CM Arvind Kejriwal pic.twitter.com/3GXvtPVfMt
— ANI (@ANI) June 14, 2021
ਇਹ ਵੀ ਪੜ੍ਹੋ-ਇਸ ਦੇਸ਼ 'ਚ ਸਿਰਫ 12 ਰੁਪਏ 'ਚ ਮਿਲ ਰਿਹੈ ਘਰ, ਮੁਰੰਮਤ ਲਈ ਵੀ ਸਰਕਾਰ ਦੇਵੇਗੀ ਲੱਖਾਂ ਰੁਪਏ
ਪ੍ਰੈੱਸ ਕਾਨਫਰੰਸ ਨੂੰ ਸੰਬੋਧਿਤ ਕਰਦੇ ਹੋਏ ਕੇਜਰੀਵਾਲ ਨੇ ਕਿਹਾ ਕਿ ਪ੍ਰਦੇਸ਼ ਦੀ ਜਨਤਾ ਨੂੰ ਦੇਖਦੇ ਹੋਏ ਆਪ ਦੇ ਵਰਕਰ ਅਤੇ ਨੇਤਾ ਚੋਣਾਂ ਦੀ ਤਿਆਰੀ 'ਚ ਜੁੱਟ ਗਏ ਹਨ ਅਤੇ ਆਉਣ ਵਾਲੀਆਂ ਚੋਣਾਂ 'ਚ ਪਾਰਟੀ ਨੇ ਸਾਰੀਆਂ 182 ਸੀਟਾਂ 'ਤੇ ਚੋਣਾਂ ਲੜਨ ਦਾ ਫੈਸਲਾ ਕੀਤਾ ਹੈ। ਕੇਜਰੀਵਾਲ ਨੇ ਕਿਹਾ ਕਿ ਗੁਜਰਾਤ ਦੇ ਲੋਕ ਸੋਚਦੇ ਹਨ ਕਿ ਜੇਕਰ ਦਿੱਲੀ 'ਚ ਬਿਜਲੀ, ਪਾਣੀ ਅਤੇ ਹਸਪਤਾਲਾਂ ਦੀ ਵਿਵਸਥਾ ਚੰਗੀ ਹੋ ਸਕਦੀ ਹੈ ਤਾਂ ਇਥੇ ਕਿਉਂ ਨਹੀਂ ਹੋ ਸਕਦੀ ਹੈ।
AAP
ਇਸ ਨੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਮੈਂ ਇਥੇ ਦੀ ਜਨਤਾ ਨੂੰ ਭਰੋਸਾ ਦਿਵਾਉਣਾ ਚਾਹੁੰਦਾ ਹਾਂ ਕਿ ਆਉਣ ਵਾਲੀਆਂ ਚੋਣਾਂ 'ਚ ਜੇਕਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੀ ਹੈ ਤਾਂ ਇਥੇ ਵੀ ਸਾਰੀਆਂ ਚੀਜ਼ਾਂ ਬਦਲਣਗੀਆਂ। ਹਸਪਤਾਲਾਂ ਦੀ ਹਾਲਤ 70 ਸਾਲਾਂ ਤੋਂ ਨਹੀਂ ਸੁਧਰੀ ਪਰ ਜਲਦ ਹੀ ਸਥਿਤੀ ਬਦਲ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ-ਦਿੱਲੀ ਸਰਕਾਰ ਨੇ ਇਸ ਨਵੀਂ ਯੋਜਨਾ ਤਹਿਤ ਬਿਨ੍ਹਾਂ ਰਾਸ਼ਨ ਕਾਰਡ ਵਾਲਿਆਂ ਨੂੰ ਦਿੱਤਾ ਅਨਾਜ
ਦੱਸ ਦਈਏ ਕਿ ਅਗਲੇ ਸਾਲ ਦੇਸ਼ ਦੇ ਕਈ ਸੂਬਿਆਂ 'ਚ ਚੋਣਾਂ ਹੋਣੀਆਂ ਹਨ। ਜਿਨ੍ਹਾਂ 'ਚ ਦੇਸ਼ ਦਾ ਸਭ ਤੋਂ ਵੱਡਾ ਸੂਬਾ ਉੱਤਰ ਪ੍ਰਦੇਸ਼, ਉੱਤਰਾਖੰਡ, ਮਣੀਪੁਰ ਅਤੇ ਗੁਜਰਾਤ ਸ਼ਾਮਲ ਹੈ। ਗੁਜਰਾਤ ਭਾਜਪਾ ਦਾ ਗੜ੍ਹ ਰਿਹਾ ਹੈ। ਕੇਜਰੀਵਾਲ ਨੇ ਐਲਾਨ ਕਰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਇਥੇ ਪਹਿਲੀ ਵਾਰ ਸਾਰੀਆਂ ਸੀਟਾਂ 'ਤੇ ਵਿਧਾਨ ਸਭਾ ਚੋਣਾਂ ਲੜੇਗੀ।