
ਰਾਜਸਥਾਨ ਦੇ ਚਿਤੌੜਗੜ ਵਿੱਚ ਇੱਕ ਵਿਅਕਤੀ ’ਤੇ ਗਊਆਂ ਦੀ ਤਸਕਰੀ ਕਰਨ ਦੇ ਸ਼ੱਕ ਦੇ ਅਧਾਰ 'ਤੇ ਕੁੱਟਮਾਰ ਕੀਤੀ ਗਈ ਅਤੇ ਹੱਤਿਆ ਕਰ ਦਿੱਤੀ ਗਈ।
ਜੈਪੁਰ: ਰਾਜਸਥਾਨ (Rajasthan) ਦੇ ਚਿਤੌੜਗੜ ਵਿੱਚ ਐਤਵਾਰ ਦੇਰ ਰਾਤ ਇੱਕ ਵਿਅਕਤੀ ’ਤੇ ਗਊਆਂ ਦੀ ਤਸਕਰੀ (Cow trafficking) ਕਰਨ ਦੇ ਸ਼ੱਕ ਦੇ ਅਧਾਰ 'ਤੇ ਉਸ ਨਾਲ ਕੁੱਟਮਾਰ ਕੀਤੀ ਗਈ ਅਤੇ ਉਸ ਦੀ ਹੱਤਿਆ ਕਰ ਦਿੱਤੀ ਗਈ। ਜਦਕਿ ਦੂਜੇ ਵਿਅਕਤੀ ਦੀ ਹਾਲਤ ਗੰਭੀਰ ਬਣੀ ਹੋਈ ਹੈ। ਪੀੜਤ ਮੱਧ ਪ੍ਰਦੇਸ਼ ਦੇ ਅਚਲਪੁਰ ਦਾ ਰਹਿਣ ਵਾਲਾ ਹੈ।
ਇਹ ਵੀ ਪੜ੍ਹੋ-ਬੇਅਦਬੀ ਦੇ ਮੁੱਦੇ ’ਤੇ ਰਾਜਨੀਤੀ ਕਰ ਰਹੇ ਹਨ ਕੈਪਟਨ ਅਤੇ ਬਾਦਲ : ਕੁਲਤਾਰ ਸਿੰਘ ਸੰਧਵਾਂ
PHOTO
ਗਊਆਂ ਨੂੰ ਲੈ ਕੇ ਜਾ ਰਹੇ ਵਾਹਨ ’ਤੇ ਦੋ ਲੋਕ ਸਵਾਰ ਸਨ। ਜਦੋਂ ਉਹ ਵਾਹਨ ਲੈ ਕੇ ਬੇਗੂ ਨਾਮਕ ਜਗ੍ਹਾ ’ਤੇ ਪਹੁੰਚੇ ਤਾਂ ਭੀੜ ਨੇ ਉਨ੍ਹਾਂ ਨੂੰ ਘੇਰ ਲਿਆ ਅਤੇ ਗਊ ਤਸਕਰੀ ਦੇ ਦੋਸ਼ ਵਿੱਚ ਦੋਵਾਂ ਨੂੰ ਕੁੱਟਣਾ ਸ਼ੁਰੂ ਕਰ ਦਿੱਤਾ। ਭੀੜ ਦੀ ਕੁੱਟਮਾਰ ਕਾਰਨ ਹਸਪਤਾਲ ਲਿਜਾ ਰਹੇ ਬਾਬੂ ਲਾਲ ਭਿੱਲ ਦੀ ਰਸਤੇ ਵਿੱਚ ਹੀ ਮੌਤ ਹੋ ਗਈ, ਜਦਕਿ ਦੂਜੇ ਨੂੰ ਜ਼ਖਮੀ ਹਾਲਤ ਵਿੱਚ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿਥੇ ਉਸ ਦੀ ਹਾਲਤ ਵੀ ਨਾਜ਼ੁਕ ਦੱਸੀ ਗਈ ਹੈ।
ਇਹ ਵੀ ਪੜ੍ਹੋ-ਰਾਜਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ CM ਕੈਪਟਨ ਨੂੰ ਪੱਤਰ ਲਿਖ ਕੇ ਯਾਦ ਕਰਵਾਇਆ ਵਾਅਦਾ
ਰਾਜਸਥਾਨ ਪੁਲਿਸ ਨੇ ਇਸ ਮਾਮਲੇ ਦੇ ਸਬੰਧ ਵਿੱਚ ਕੁਝ ਲੋਕਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਵਧੀਕ ਡਾਇਰੈਕਟਰ ਜਨਰਲ ਆਫ ਪੁਲਿਸ ਅਪਰਾਧ ਰਵੀ ਪ੍ਰਕਾਸ਼ ਮੇਹਰਡਾ (Additional Director General Of Police Crime Ravi Prakash Meharda) ਨੇ ਦੱਸਿਆ ਕਿ 13-14 ਜੂਨ ਦੀ ਰਾਤ ਨੂੰ ਦੋ ਵਿਅਕਤੀ ਚਿਤੌੜਗੜ ਜ਼ਿਲ੍ਹੇ ਦੇ ਬਿਲਖੰਡਾ ਚੌਰਾਹੇ ਤੋਂ ਪਸ਼ੂਆਂ ਨੂੰ ਲੈ ਕੇ ਮੱਧ ਪ੍ਰਦੇਸ਼ ਜਾ ਰਹੇ ਸਨ, ਜਿਨ੍ਹਾਂ ’ਤੇ ਭੀੜ ਨੇ ਹਮਲਾ ਕਰ ਦਿੱਤਾ ਸੀ। ਉਨ੍ਹਾਂ ਵਿਚੋਂ ਇਕ, ਬਾਬੂ ਭੀਲ (25) ਦੀ ਹਸਪਤਾਲ ਵਿਚ ਇਲਾਜ ਦੌਰਾਨ ਹੀ ਮੌਤ ਹੋ ਗਈ। ਦੂਜੇ ਜ਼ਖਮੀ ਦੀ ਪਛਾਣ ਪਿੰਟੂ ਭੀਲ ਵਜੋਂ ਕੀਤੀ ਗਈ ਹੈ।
PHOTO
ਇਹ ਵੀ ਪੜ੍ਹੋ-UP ‘ਚ ਸ਼ਰਾਬ ਮਾਫੀਆ ਦੇ ਦਬਦਬੇ ਨੂੰ ਲੈ ਕੇ ਪ੍ਰਿਯੰਕਾ ਗਾਂਧੀ ਦਾ ਵਾਰ, ਕਿਹਾ ਸੁੱਤੀ ਪਈ ਸਰਕਾਰ
ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਚਿਤੌੜਗੜ੍ਹ ਪੁਲਿਸ ਵੱਲੋਂ ਸੱਤ-ਅੱਠ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਉਨ੍ਹਾਂ ਤੋਂ ਪੁੱਛਗਿੱਛ ਜਾਰੀ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਇਸ ਮਾਮਲੇ ਵਿੱਚ ਮੁਲਜ਼ਮਾਂ ਦੀ ਪਛਾਣ ਕਰਕੇ ਜਲਦ ਹੀ ਕਾਰਵਾਈ ਕੀਤੀ ਜਾਵੇਗੀ ਅਤੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਦੈਪੁਰ ਦੇ ਪੁਲਿਸ ਇੰਸਪੈਕਟਰ ਜਨਰਲ ਅਤੇ ਹੋਰ ਉੱਚ ਅਧਿਕਾਰੀ ਮੌਕੇ 'ਤੇ ਪਹੁੰਚੇ। ਚਿਤੌੜਗੜ ਪੁਲਿਸ ਵਲੋਂ ਮੁਲਜ਼ਮਾਂ ਖਿਲਾਫ ਕਤਲ ਸਮੇਤ ਹੋਰ ਦੋਸ਼ਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।