ED ਸਾਹਮਣੇ ਰਾਹੁਲ ਗਾਂਧੀ ਦੀ ਪੇਸ਼ੀ ਦਾ ਦੂਜਾ ਦਿਨ, ਪੁਲਿਸ ਨੇ ਪ੍ਰਦਰਸ਼ਨ ਕਰ ਰਹੇ ਕਾਂਗਰਸੀ ਆਗੂਆਂ ਨੂੰ ਹਿਰਾਸਤ ’ਚ ਲਿਆ
Published : Jun 14, 2022, 1:31 pm IST
Updated : Jun 14, 2022, 1:31 pm IST
SHARE ARTICLE
Delhi Police detain Surjewala, Baghel during Congress protest
Delhi Police detain Surjewala, Baghel during Congress protest

ਕਾਂਗਰਸ ਦਫ਼ਤਰ ਅਤੇ ਈਡੀ ਦਫ਼ਤਰ ਦੇ ਆਸਪਾਸ ਇਲਾਕਿਆਂ ਵਿਚ ਪੁਲਿਸ ਨੇ ਧਾਰਾ 144 ਲਗਾਈ ਹੈ।


ਨਵੀਂ ਦਿੱਲੀ: ਨੈਸ਼ਨਲ ਹੈਰਾਲਡ ਮਾਮਲੇ 'ਚ ਦੂਜੇ ਦਿਨ ਈਡੀ ਦੇ ਸਵਾਲਾਂ ਦੇ ਜਵਾਬ ਦੇਣ ਲਈ ਰਾਹੁਲ ਗਾਂਧੀ ਜਾਂਚ ਏਜੰਸੀ ਦੇ ਦਫ਼ਤਰ ਪਹੁੰਚ ਚੁਕੇ ਹਨ। ਪ੍ਰਿਯੰਕਾ ਗਾਂਧੀ ਅਤੇ ਕਈ ਸੀਨੀਅਰ ਕਾਂਗਰਸੀ ਆਗੂ ਵੀ ਉਹਨਾਂ ਦੇ ਨਾਲ ਸਨ। ਇਸ ਦੌਰਾਨ ਰਾਹੁਲ ਗਾਂਧੀ ਦੇ ਸਮਰਥਨ ਵਿਚ ਪ੍ਰਦਰਸ਼ਨ ਕਰ ਰਹੇ ਕਈ ਸੀਨੀਅਰ ਆਗੂਆਂ ਨੂੰ ਕਾਂਗਰਸ ਦਫ਼ਤਰ ਦੇ ਬਾਹਰੋਂ ਹਿਰਾਸਤ ਵਿਚ ਲੈ ਲਿਆ ਗਿਆ ਹੈ।

Delhi Police detain Surjewala, Baghel during Congress protestDelhi Police detain Surjewala, Baghel during Congress protest

ਇਹ ਆਗੂ ਈਡੀ ਦਫ਼ਤਰ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕਰ ਰਹੇ ਸਨ। ਕਾਂਗਰਸ ਦਫ਼ਤਰ ਅਤੇ ਈਡੀ ਦਫ਼ਤਰ ਦੇ ਆਸਪਾਸ ਇਲਾਕਿਆਂ ਵਿਚ ਪੁਲਿਸ ਨੇ ਧਾਰਾ 144 ਲਗਾਈ ਹੈ। ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਦੀ ਕਾਂਗਰਸ ਦਫ਼ਤਰ ਨੇੜੇ ਬੈਰੀਕੇਡ 'ਤੇ ਰੋਕੇ ਜਾਣ ਤੋਂ ਬਾਅਦ ਦਿੱਲੀ ਪੁਲਿਸ ਨਾਲ ਝੜਪ ਹੋ ਗਈ। ਉਹਨਾਂ ਨੇ ਪੁਲਿਸ ਨੂੰ ਕਿਹਾ ਕਿ ਤੁਸੀਂ ਮੁੱਖ ਮੰਤਰੀ ਨੂੰ ਨਹੀਂ ਰੋਕ ਸਕਦੇ। ਪਰ ਪੁਲਿਸ ਨੇ ਉਹਨਾਂ ਨੂੰ ਜਾਣ ਨਹੀਂ ਦਿੱਤਾ।

Congress accuses Centre of targeting Rahul Gandhi for raising issuesDelhi Police detain Surjewala, Baghel during Congress protest

ਪੁਲਿਸ ਨੇ ਰਣਦੀਪ ਸਿੰਘ ਸੁਰਜੇਵਾਲਾ, ਹਰੀਸ਼ ਰਾਵਤ, ਕੇਸੀ ਵੇਣੂਗੋਪਾਲ, ਅਧੀਰ ਰੰਜਨ ਚੌਧਰੀ, ਗੌਰਵ ਗੋਗੋਈ, ਦੀਪੇਂਦਰ ਸਿੰਘ ਹੁੱਡਾ, ਰਣਜੀਤ ਰੰਜਨ, ਇਮਰਾਨ ਪ੍ਰਤਾਪਗੜ੍ਹੀ ਸਮੇਤ ਕਈ ਕਾਰਕੁਨਾਂ ਨੂੰ ਪੁਲਿਸ ਨੇ ਅਕਬਰ ਰੋਡ ਤੋਂ ਹਿਰਾਸਤ ਵਿਚ ਲਿਆ ਹੈ। ਉਹਨਾਂ ਨੂੰ ਤੁਗਲਕ ਰੋਡ ਥਾਣੇ ਲਿਜਾਇਆ ਗਿਆ। ਸੋਮਵਾਰ ਨੂੰ ਵੀ ਦਿੱਲੀ ਪੁਲਿਸ ਨੇ ਇਕ ਹਜ਼ਾਰ ਦੇ ਕਰੀਬ ਕਾਂਗਰਸੀ ਵਰਕਰਾਂ ਨੂੰ ਹਿਰਾਸਤ ਵਿਚ ਲਿਆ ਸੀ, ਜਿਨ੍ਹਾਂ ਨੂੰ ਦੇਰ ਰਾਤ ਛੱਡ ਦਿੱਤਾ ਗਿਆ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement