
ਡੋਟਾਸਰਾ ਨੇ ਦੱਸਿਆ ਕਿ ਪੁਲਿਸ ਉਸ ਨੂੰ ਨਿੱਜੀ ਕੰਮ ’ਤੇ ਦਿੱਲੀ ਜਾਣ ਤੋਂ ਰੋਕ ਰਹੀ ਹੈ
ਜੈਪੁਰ - ਰਾਜਸਥਾਨ ਕਾਂਗਰਸ ਦੇ ਸੂਬਾ ਪ੍ਰਧਾਨ ਗੋਵਿੰਦ ਸਿੰਘ ਡੋਟਾਸਰਾ ਨੂੰ ਦਿੱਲੀ ਪੁਲਿਸ ਨੇ ਦਿੱਲੀ ਬਾਰਡਰ 'ਤੇ ਰੋਕ ਲਿਆ ਅਤੇ ਅੱਗੇ ਨਹੀਂ ਜਾਣ ਦਿੱਤਾ। ਕਾਂਗਰਸ ਦੇ ਇਕ ਬੁਲਾਰੇ ਨੇ ਦੱਸਿਆ ਕਿ ਆਪਣੇ ਨਿੱਜੀ ਕੰਮ ਲਈ ਦਿੱਲੀ ਜਾ ਰਹੇ ਡੋਟਾਸਰਾ ਨੂੰ ਦਿੱਲੀ ਪੁਲਿਸ ਨੇ ਰੋਕ ਲਿਆ ਅਤੇ ਕਿਹਾ ਕਿ ਉਨ੍ਹਾਂ ਨੂੰ ਰਾਸ਼ਟਰੀ ਰਾਜਧਾਨੀ 'ਚ ਦਾਖਲ ਨਾ ਹੋਣ ਦੇ ਹੁਕਮ ਹਨ।
Rajasthan Congress state president stopped by police at Delhi border
ਡੋਟਾਸਰਾ ਨੇ ਦੱਸਿਆ ਕਿ ਪੁਲਿਸ ਉਸ ਨੂੰ ਨਿੱਜੀ ਕੰਮ ’ਤੇ ਦਿੱਲੀ ਜਾਣ ਤੋਂ ਰੋਕ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੋਦੀ ਸਰਕਾਰ ਵਿਚ ਆਮ ਆਦਮੀ ਆਪਣੇ ਹੱਕ ਲੈਣ ਬਾਰੇ ਸੋਚ ਵੀ ਨਹੀਂ ਸਕਦਾ। ਡੋਟਾਸਰਾ ਨੇ ਟਵੀਟ ਕੀਤਾ, “ਦੇਸ਼ ਵਿਚ ਅਣਐਲਾਨੀ ਐਮਰਜੈਂਸੀ ਵਰਗੀ ਸਥਿਤੀ ਹੈ, ਦਿੱਲੀ ਵਿਚ ਦਾਖਲ ਹੋਣ ਤੋਂ ਰੋਕਿਆ ਜਾ ਰਿਹਾ ਹੈ। ਕਾਂਗਰਸ ਦੀ ਇਕਮੁੱਠਤਾ ਤੋਂ ਘਬਰਾ ਕੇ ਤਾਨਾਸ਼ਾਹੀ ਸਰਕਾਰ ਨੇ ਸਾਨੂੰ ਰੋਕਣ ਲਈ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇਸ਼ ਨੂੰ ਦੱਸਣ ਕਿ ਸਾਨੂੰ ਕਿਸ ਕਾਨੂੰਨ ਤਹਿਤ ਰੋਕਿਆ ਜਾ ਰਿਹਾ ਹੈ?
Rajasthan Congress state president stopped by police at Delhi border
ਇਹ ਵੀ ਜ਼ਿਕਰਯੋਗ ਹੈ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਪਾਰਟੀ ਨੇਤਾ ਰਾਹੁਲ ਗਾਂਧੀ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵੱਲੋਂ ਨੋਟਿਸ ਜਾਰੀ ਕੀਤੇ ਜਾਣ ਦੇ ਖਿਲਾਫ ਦਿੱਲੀ ਸਮੇਤ ਕਈ ਥਾਵਾਂ 'ਤੇ ਕਾਂਗਰਸੀ ਆਗੂ ਅਤੇ ਵਰਕਰ ਪ੍ਰਦਰਸ਼ਨ ਕਰ ਰਹੇ ਹਨ।