CM ਭਗਵੰਤ ਮਾਨ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ, ਹਾਈਵੇ ਪ੍ਰੋਜੈਕਟਾਂ ਨੂੰ ਲੈ ਕੇ ਕੀਤੀ ਚਰਚਾ

By : GAGANDEEP

Published : Jun 14, 2023, 8:45 pm IST
Updated : Jun 14, 2023, 9:26 pm IST
SHARE ARTICLE
photo
photo

ਭੇਂਟ ਕੀਤਾ ਦਰਬਾਰ ਸਾਹਿਬ ਦਾ ਮਾਡਲ

 

ਚੰਡੀਗੜ੍ਹ: ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਸੜਕੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ। ਇਸ ਮੀਟਿੰਗ ਵਿਚ ਸੀਐਮ ਮਾਨ ਦੇ ਨਾਲ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਵੀ ਮੌਜੂਦ ਸਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਸੜਕੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਨਾਲ ਪੰਜਾਬ ਦੇ ਹਾਈਵੇ ਪ੍ਰੋਜੈਕਟਾਂ ਨੂੰ ਲੈ ਕੇ ਗੱਲਬਾਤ ਕੀਤੀ। ਮੁਲਾਕਾਤ ਤੋਂ ਬਾਅਦ ਸੀਐਮ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬਹੁਤ ਹੀ  ਮੀਟਿੰਗ ਬਹੁਤ ਹੀ ਚੰਗੇ ਮਾਹੌਲ ਵਿਚ ਹੋਈ।  ਮੰਤਰੀ ਜੀ ਨੇ ਜਲੰਧਰ-ਹੁਸ਼ਿਆਰਪੁਰ ਸੜਕ ਦਾ ਕੰਮ ਜਲਦ ਸ਼ੁਰੂ ਕਰਨ ਦਾ ਭਰੋਸਾ ਦਿਤਾ। ਸੀਐਮ ਨੇ ਗਡਕਰੀ ਨੂੰ  ਸਰਕਾਰ ਦੇ ਉਪਰਾਲੇ "ਸੜਕ ਸੁਰੱਖਿਆ ਫੋਰਸ" ਬਾਰੇ ਵੀ ਜਾਣੂ ਕਰਵਾਇਆ।

ਮੁੱਖ ਮੰਤਰੀ ਮਾਨ ਨੇ ਕੇਂਦਰੀ ਮੰਤਰੀ ਗਡਕਰੀ ਨੂੰ ਜਲੰਧਰ-ਹੁਸ਼ਿਆਰਪੁਰ ਰੋਡ ਖਾਸ ਕਰਕੇ ਆਦਮਪੁਰ ਫਲਾਈਓਵਰ ਦਾ ਕੰਮ ਪੂਰਾ ਕਰਨ ਲਈ ਦਖਲ ਦੇਣ ਲਈ ਕਿਹਾ। ਮੁੱਖ ਮੰਤਰੀ ਨੇ ਲੰਬੇ ਸਮੇਂ ਤੋਂ ਲਟਕ ਰਹੇ ਪ੍ਰਾਜੈਕਟ ਬਾਰੇ ਗਡਕਰੀ ਨੂੰ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਇਸ ਨਾਲ ਲੋਕਾਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਨੂੰ ਜਲਦੀ ਤੋਂ ਜਲਦੀ ਪੂਰਾ ਕੀਤਾ ਜਾਣਾ ਚਾਹੀਦਾ ਹੈ। ਇਸ ਮੰਗ ਨੂੰ ਪ੍ਰਵਾਨ ਕਰਦਿਆਂ ਕੇਂਦਰੀ ਮੰਤਰੀ ਨੇ ਸੀਐੱਮ ਮਾਨ ਨੂੰ ਭਰੋਸਾ ਦਿਵਾਇਆ ਕਿ ਇਸ ਪ੍ਰਾਜੈਕਟ ਨੂੰ ਜਲਦ ਹੀ ਪੂਰਾ ਕਰ ਲਿਆ ਜਾਵੇਗਾ ਅਤੇ ਉਹ ਕੰਮ ਦੀ ਰਫ਼ਤਾਰ ਦੀ ਖ਼ੁਦ ਨਿਗਰਾਨੀ ਕਰਨਗੇ।

ਮੁੱਖ ਮੰਤਰੀ ਅਤੇ ਗਡਕਰੀ ਨੇ ਦਿੱਲੀ-ਕਟੜਾ ਐਕਸਪ੍ਰੈਸਵੇਅ ਦੇ ਨਿਰਮਾਣ ਦਾ ਵੀ ਜਾਇਜ਼ਾ ਲਿਆ। ਦੋਵੇਂ ਨੇ ਇਸ ਪ੍ਰਾਜੈਕਟ ’ਤੇ ਕੰਮ ਵਿੱਚ ਤੇਜ਼ੀ ਲਿਆਉਣ ’ਤੇ ਸਹਿਮਤੀ ਪ੍ਰਗਟਾਈ, ਜੋ ਸੂਬੇ ਦੀ ਆਰਥਿਕਤਾ ਲਈ ਵੱਡਾ ਹੁਲਾਰਾ ਸਾਬਤ ਹੋਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਇਹ ਰਾਜਮਾਰਗ ਮਾਤਾ ਵੈਸ਼ਨੋ ਦੇਵੀ ਤੀਰਥ ਸਥਾਨ 'ਤੇ ਮੱਥਾ ਟੇਕਣ ਜਾਣ ਵਾਲੇ ਸ਼ਰਧਾਲੂਆਂ ਨੂੰ ਸਹੂਲਤ ਮੁਹੱਈਆ ਕਰੇਗਾ ਅਤੇ ਇਸ ਖੇਤਰ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement