ਸਾਬਕਾ ਮੁੱਖ ਮੰਤਰੀ ਪ੍ਰੇਮ ਕੁਮਾਰ ਧੂਮਲ ਦੇ ਵੱਡੇ ਭਰਾ ਰੂਪ ਸਿੰਘ ਧੂਮਲ ਦਾ ਹੋਇਆ ਦੇਹਾਂਤ
Published : Jun 14, 2023, 4:50 pm IST
Updated : Jun 14, 2023, 4:50 pm IST
SHARE ARTICLE
photo
photo

ਉਹ ਜਲੰਧਰ ਦਾ ਪ੍ਰਸਿੱਧ ਉਦਯੋਗਪਤੀ ਅਤੇ ਸੰਤ ਵਾਲਵ ਦੇ ਮਾਲਕ ਸੀ

 

ਹਿਮਾਚਲ ਪ੍ਰਦੇਸ਼ : ਹਿਮਾਚਲ ਪ੍ਰਦੇਸ਼ ਦੇ ਦੋ ਵਾਰ ਮੁੱਖ ਮੰਤਰੀ ਰਹਿ ਚੁੱਕੇ ਪ੍ਰੇਮ ਕੁਮਾਰ ਧੂਮਲ ਦੇ ਵੱਡੇ ਭਰਾ ਰੂਪ ਸਿੰਘ ਧੂਮਲ ਦਾ ਦੇਹਾਂਤ ਹੋ ਗਿਆ ਹੈ। ਆਲ ਇੰਡੀਆ ਲਘੂ ਉਦਯੋਗ ਭਾਰਤੀ ਦੇ ਮੀਤ ਪ੍ਰਧਾਨ ਅਤੇ ਸੰਤ ਗਰੁੱਪ ਦੇ ਚੇਅਰਮੈਨ ਰੂਪ ਸਿੰਘ ਦਾ ਬੀਤੀ ਰਾਤ ਲੰਬੀ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ।

ਉਹ ਜਲੰਧਰ ਦਾ ਪ੍ਰਸਿੱਧ ਉਦਯੋਗਪਤੀ ਅਤੇ ਸੰਤ ਵਾਲਵ ਦੇ ਮਾਲਕ ਸੀ। ਉਨ੍ਹਾਂ ਦਾ ਅੰਤਿਮ ਸਸਕਾਰ ਕਿਸ਼ਨਪੁਰਾ ਸ਼ਮਸ਼ਾਨਘਾਟ (ਜਲੰਧਰ) ਵਿਖੇ ਕੀਤਾ ਗਿਆ। ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਨੇ ਰੂਪ ਸਿੰਘ ਧੂਮਲ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਆਪਣੇ ਸ਼ੋਕ ਸੰਦੇਸ਼ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਰੂਪ ਸਿੰਘ ਧੂਮਲ ਦਾ ਛੋਟੇ ਉਦਯੋਗਾਂ ਨੂੰ ਹੱਲਾਸ਼ੇਰੀ ਦੇਣ ਵਿਚ ਯੋਗਦਾਨ ਬੇਮਿਸਾਲ ਰਿਹਾ ਹੈ। ਉਨ੍ਹਾਂ ਸਮਾਜ ਦੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਨਿਰਸਵਾਰਥ ਸੇਵਾ ਕੀਤੀ।


 

SHARE ARTICLE

ਏਜੰਸੀ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement