'ਸਰਕਾਰ ਗੈਰਕਾਨੂੰਨੀ ਖਣਨ ਦੇ ਖ਼ਾਤਮੇ ਅਤੇ ਲੋਕਾਂ ਨੂੰ ਵਾਜਿਬ ਰੇਟਾਂ ’ਤੇ ਰੇਤਾ ਉਪਲਬਧ ਕਰਵਾਉਣ ਲਈ ਵਚਨਬੱਧ'

By : GAGANDEEP

Published : Jun 14, 2023, 3:38 pm IST
Updated : Jun 14, 2023, 3:38 pm IST
SHARE ARTICLE
photo
photo

ਖਣਨ ਮੰਤਰੀ ਨੇ ਕਮਰਸ਼ੀਅਲ ਮਾਈਨਿੰਗ ਸਾਈਟ ਸਬੰਧੀ ਠੇਕੇਦਾਰਾਂ ਤੇ ਕਰੱਸ਼ਰ ਮਾਲਕਾਂ ਨਾਲ ਵੀ ਕੀਤੀ ਮੀਟਿੰਗ

 

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਗੈਰਕਾਨੂੰਨੀ ਖਣਨ ਦੇ ਮੁਕੰਮਲ ਖ਼ਾਤਮੇ ਅਤੇ ਸੂਬਾ ਵਾਸੀਆਂ ਨੂੰ ਵਾਜਿਬ ਰੇਟਾਂ ’ਤੇ ਰੇਤਾ/ਬੱਜਰੀ ਉਪਲਬਧ ਕਰਵਾਉਣ ਦੀ ਵਚਨਬੱਧਤਾ ਦੇ ਚੱਲਦਿਆਂ ਜਿਥੇ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਦੇ ਹਿਸਾਬ ਨਾਲ ਜਨਤਕ ਮਾਈਨਿੰਗ ਤੇ ਕਮਰਸ਼ੀਅਲ ਮਾਈਨਿੰਗ ਸਾਈਟ ਚਲਾਈਆਂ ਜਾ ਰਹੀਆਂ ਹਨ ਉੱਥੇ ਗੈਰਕਾਨੂੰਨੀ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਲਈ ਵਿਭਾਗ ਦੇ ਇਨਫੋਰਸਮੈਂਟ ਵਿੰਗ ਨੂੰ ਮੁਸਤੈਦ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ: ਫਿਰੋਜ਼ਪੁਰ 'ਚ ਇਨਸਾਨੀਅਤ ਹੋਈ ਸ਼ਰਮਸਾਰ, 18 ਸਾਲਾ ਲੜਕੀ ਦੇ ਮੂੰਹ 'ਤੇ ਰੁਮਾਲ ਰੱਖ ਕੇ ਕੀਤਾ ਬਲਾਤਕਾਰ 

ਇਹ ਗੱਲ ਅੱਜ ਖਣਨ ਤੇ ਭੂ-ਵਿਗਿਆਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਇਥੇ ਪੰਜਾਬ ਭਵਨ ਵਿਖੇ ਖਣਨ ਤੇ ਪੰਜਾਬ ਪੁਲਿਸ ਦੇ ਉਚ ਅਧਿਕਾਰੀਆਂ ਨਾਲ ਮੀਟਿੰਗ ਉਪਰੰਤ ਕਹੀ। ਇਸ ਤੋਂ ਪਹਿਲਾਂ ਉਨ੍ਹਾਂ ਬੀਤੀ ਸ਼ਾਮ ਕਮਰਸ਼ੀਅਲ ਮਾਈਨਿੰਗ ਸਾਈਟਾਂ ਸੰਬੰਧੀ ਠੇਕੇਦਾਰਾਂ ਅਤੇ ਕਰੱਸ਼ਰ ਮਾਲਕਾਂ ਨਾਲ ਵੀ ਮੀਟਿੰਗ ਕਰਕੇ ਨਿਰਦੇਸ਼ ਦਿਤੇ। ਮੀਤ ਹੇਅਰ ਨੇ ਕਿਹਾ ਕਿ ਜ਼ਮੀਨੀ ਪੱਧਰ ਉਤੇ ਨਿਗਰਾਨੀ ਲਈ ਖਣਨ ਤੇ ਪੁਲਿਸ ਵਿਭਾਗ ਦੇ ਫੀਲਡ ਅਧਿਕਾਰੀਆਂ ਦੀ ਸਾਂਝੀ ਕਮੇਟੀ ਬਣਾ ਕੇ ਨਿਰੰਤਰ ਚੈਕਿੰਗ ਯਕੀਨੀ ਬਣਾਈ ਜਾਵੇ।

ਇਹ ਵੀ ਪੜ੍ਹੋ: BBMB ਤੋਂ ਹਿਮਾਚਲ ਨੂੰ ਪਾਣੀ ਦੇਣ ਦਾ ਮੁੱਦਾ, CM ਭਗਵੰਤ ਮਾਨ ਨੇ PM ਨਰਿੰਦਰ ਮੋਦੀ ਨੂੰ ਲਿਖਿਆ ਪੱਤਰ

ਖਣਨ ਤੇ ਪੁਲਿਸ ਦੇ ਅਧਿਕਾਰੀ ਇਸ ਸੰਬੰਧੀ ਨਿਰੰਤਰ ਆਪਣੀ ਰਿਪੋਰਟ ਉੱਚ ਅਧਿਕਾਰੀਆਂ ਨੂੰ ਭੇਜਣਗੇ। ਖਣਨ ਸਾਈਟ ਵਾਲੇ ਜ਼ਿਲ੍ਹਿਆਂ ਖਾਸ ਕਰਕੇ ਸਰਹੱਦੀ ਜ਼ਿਲਿਆਂ ਜਿੱਥੇ ਕੌਮਾਂਤਰੀ ਸਰਹੱਦ ਲੱਗਦੀ ਹੈ, ਉੱਥੇ ਗੈਰਕਾਨੂੰਨੀ ਖਣਨ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਪੰਜਾਬ ਪੁਲਿਸ ਵਲੋਂ ਖਣਨ ਵਿਭਾਗ ਦੇ ਇਨਫੋਰਸਮੈਂਟ ਵਿੰਗ ਨੂੰ ਆਪਣੇ 50 ਕਰਮੀ ਦਿੱਤੇ ਗਏ ਹਨ। ਖਣਨ ਮੰਤਰੀ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਜੀ ਦੇ ਨਿਰਦੇਸ਼ਾਂ ਉੱਤੇ ਵਿਭਾਗ ਵੱਲੋਂ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਦੇ ਹਿਸਾਬ ਨਾਲ 55 ਜਨਤਕ ਮਾਈਨਿੰਗ ਸਾਈਟ ਸਫਲਤਾਪੂਰਵਕ ਚਲਾਉਣ ਤੋਂ ਬਾਅਦ ਹੁਣ ਕਮਰਸ਼ੀਅਲ ਮਾਈਨਿੰਗ ਸਾਈਟਾਂ ਨੂੰ ਚਲਾਉਣ ਦੀ ਪੂਰੀ ਤਿਆਰੀ ਹੈ।

40 ਕਮਰਸ਼ੀਅਲ ਮਾਈਨਿੰਗ ਸਾਈਟ ਕਾਰਜਸ਼ੀਲ ਅਧੀਨ ਹੈ ਜਿਨ੍ਹਾਂ ਵਿੱਚੋਂ 19 ਨੂੰ ਸ਼ੁਰੂ ਕਰਨ ਲਈ ਸਭ ਕਾਰਵਾਈ ਮੁਕੰਮਲ ਹੈ ਅਤੇ ਬਾਕੀ ਵੀ ਜਲਦ ਕਰ ਲਈਆਂ ਜਾਣਗੀਆਂ।ਇਨ੍ਹਾਂ ਨਵੇਂ ਕਮਰਸ਼ੀਅਲ ਮਾਈਨਿੰਗ ਕਲੱਸਟਰਾਂ ਦੇ ਚਾਲੂ ਹੋਣ ਨਾਲ ਲੋਕ ਆਪਣੇ ਘਰਾਂ ਨੇੜਲੀਆਂ ਥਾਵਾਂ ਤੋਂ ਰੇਤ/ਬੱਜਰੀ ਪ੍ਰਾਪਤ ਕਰ ਸਕਣਗੇ। ਸਰਕਾਰ ਵਲੋਂ ਸੂਬੇ ਵਿੱਚ 100 ਕਮਰਸ਼ੀਅਲ ਕਲੱਸਟਰਾਂ ਨੂੰ ਚਾਲੂ ਕਰਨ ਦਾ ਟੀਚਾ ਹੈ।ਇਸ ਸੰਬੰਧੀ ਬੀਤੀ ਸ਼ਾਮ ਠੇਕੇਦਾਰਾਂ ਨਾਲ ਮੀਟਿੰਗ ਕਰਕੇ ਸਪੱਸ਼ਟ ਕਹਿ ਦਿਤਾ ਕਿ ਲੋਕਾਂ ਨੂੰ ਸਸਤਾ ਰੇਤਾ ਮਿਲਣਾ ਯਕੀਨੀ ਬਣਾਇਆ ਜਾਵੇ। ਇਸ ਮਾਮਲੇ ਵਿਚ ਕੋਈ ਵੀ ਕੋਤਾਹੀ ਅਤੇ ਗੈਰਕਾਨੂੰਨੀ ਗਤੀਵਿਧੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਮੀਟਿੰਗ ਵਿਚ ਖਣਨ ਤੇ ਭੂ-ਵਿਗਿਆਨ ਦੇ ਸਕੱਤਰ ਗੁਰਕੀਰਤ ਕਿਰਪਾਲ ਸਿੰਘ, ਡਾਇਰੈਕਟਰ ਡੀ.ਪੀ.ਐਸ. ਖਰਬੰਦਾ ਤੇ ਚੀਫ ਇੰਜਨੀਅਰਿੰਗ ਡਰੇਨੇਜ-ਕਮ-ਮਾਈਨਜ਼ ਐਂਡ ਜੀਓਲੋਜੀ ਐਨ. ਕੇ. ਜੈਨ ਅਤੇ ਪੰਜਾਬ ਪੁਲਿਸ ਵੱਲੋਂ ਵਿਸ਼ੇਸ਼ ਡੀ.ਜੀ.ਪੀ. ਅੰਦਰੂਨੀ ਸੁਰੱਖਿਆ ਆਰ.ਐਨ. ਢੋਕੇ, ਆਈ.ਜੀ.ਪੀ. ਹੈਡਕੁਆਟਰ ਸੁਖਚੈਨ ਸਿੰਘ ਗਿੱਲ ਤੇ ਡੀ.ਆਈ.ਜੀ. ਅੰਮ੍ਰਿਤਸਰ ਰਣਜੀਤ ਸਿੰਘ ਢਿੱਲੋਂ ਵੀ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM
Advertisement