
30 ਦਿਨਾਂ 'ਚ ਇਸ ਤਰ੍ਹਾਂ ਦੇ ਸਕਦੇ ਹੋ ਜਵਾਬ
ਨਵੀਂ ਦਿੱਲੀ: ਲਾਅ ਕਮਿਸ਼ਨ ਨੇ ਯੂਨੀਫਾਰਮ ਸਿਵਲ ਕੋਡ 'ਤੇ ਨਵੀਂ ਚਰਚਾ ਸ਼ੁਰੂ ਕੀਤੀ ਹੈ, ਜਿਸ ਲਈ ਜਨਤਾ ਤੋਂ ਫੀਡਬੈਕ ਮੰਗੀ ਗਈ ਹੈ। ਭਾਰਤ ਦੇ 22ਵੇਂ ਕਾਨੂੰਨ ਕਮਿਸ਼ਨ ਨੇ ਯੂਨੀਫਾਰਮ ਸਿਵਲ ਕੋਡ ਬਾਰੇ ਮਾਨਤਾ ਪ੍ਰਾਪਤ ਧਾਰਮਿਕ ਸੰਸਥਾਵਾਂ ਅਤੇ ਆਮ ਲੋਕਾਂ ਤੋਂ ਵਿਚਾਰ ਪ੍ਰਾਪਤ ਕਰਨ ਦਾ ਫੈਸਲਾ ਕੀਤਾ ਹੈ।
ਕਰੀਬ 8 ਮਹੀਨਿਆਂ ਦੀਆਂ ਮੈਰਾਥਨ ਮੀਟਿੰਗਾਂ ਤੋਂ ਬਾਅਦ ਲਾਅ ਕਮਿਸ਼ਨ ਨੇ ਯੂ.ਸੀ.ਸੀ. 'ਤੇ ਇਕ ਵਿਸਤ੍ਰਿਤ ਦਸਤਾਵੇਜ਼ ਤਿਆਰ ਕੀਤਾ ਹੈ। ਅਜਿਹੇ 'ਚ ਯੂਨੀਫਾਰਮ ਸਿਵਲ ਕੋਡ ਨੂੰ ਲੈ ਕੇ ਸਲਾਹ ਪ੍ਰਕਿਰਿਆ ਸ਼ੁਰੂ ਹੋ ਗਈ ਹੈ, ਜਿਸ 'ਚ ਕੋਈ ਵੀ ਆਪਣੀ ਰਾਏ ਦੇ ਸਕਦਾ ਹੈ। ਜਿਸ ਲਈ 30 ਦਿਨਾਂ ਦੇ ਅੰਦਰ-ਅੰਦਰ ਸਲਾਹ ਮੰਗੀ ਗਈ ਹੈ।
ਜਾਣਕਾਰੀ ਦੇ ਅਨੁਸਾਰ ਜੋ ਲੋਕ ਦਿਲਚਸਪੀ ਰੱਖਦੇ ਹਨ ਅਤੇ ਇੱਛੁਕ ਹਨ, ਉਹ ਇਸ ਨੂੰ ਨੋਟਿਸ ਦੀ ਮਿਤੀ ਤੋਂ 30 ਦਿਨਾਂ ਦੇ ਅੰਦਰ ਅੰਦਰ ਮੈਂਬਰ ਸਕੱਤਰ-lci@gov.in 'ਤੇ ਈਮੇਲ ਰਾਹੀਂ ਭਾਰਤੀ ਕਾਨੂੰਨ ਕਮਿਸ਼ਨ ਨੂੰ ਭੇਜ ਸਕਦੇ ਹਨ।
ਦਸਿਆ ਜਾ ਰਿਹਾ ਹੈ ਕਿ ਇਕ-ਦੋ ਬੈਠਕਾਂ 'ਚ ਅੰਤਿਮ ਮੋਹਰ ਲੱਗਣ ਤੋਂ ਬਾਅਦ ਇਸ ਨੂੰ ਮਾਨਸੂਨ ਸੈਸ਼ਨ ਤੋਂ ਪਹਿਲਾਂ ਕਾਨੂੰਨ ਮੰਤਰਾਲੇ ਨੂੰ ਸੌਂਪਣ ਦੀ ਤਿਆਰੀ ਹੈ। ਇਸ ਤੋਂ ਪਹਿਲਾਂ 21ਵੇਂ ਕਾਨੂੰਨ ਕਮਿਸ਼ਨ ਨੇ ਵੀ ਇਸ ਵਿਸ਼ੇ ਦਾ ਅਧਿਐਨ ਕੀਤਾ ਸੀ। ਉਦੋਂ ਕਮਿਸ਼ਨ ਨੇ ਇਸ 'ਤੇ ਹੋਰ ਚਰਚਾ ਦੀ ਲੋੜ ਦੱਸੀ ਸੀ। ਹਾਲਾਂਕਿ ਇਸ ਨੂੰ 3 ਸਾਲ ਤੋਂ ਵੱਧ ਸਮਾਂ ਹੋ ਗਿਆ ਹੈ। ਅਜਿਹੇ 'ਚ ਹੁਣ ਇਹ ਪ੍ਰਕਿਰਿਆ ਨਵੇਂ ਸਿਰੇ ਤੋਂ ਸ਼ੁਰੂ ਕੀਤੀ ਜਾ ਰਹੀ ਹੈ।
photo