
Sanjay Singh News:ਮਾਸੂਮ ਬੱਚਾ ਵਿਹੰਤ ਜੈਨ Spinal Muscul Aratrophy ਦਰਲੱਭ ਬਿਮਾਰੀ ਨਾਲ ਹੈ ਪੀੜ੍ਹਤ
A 16-month-old child needs 17 million injections Sanjay Singh News in punjabi : ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਦਿੱਲੀ ਵਿਚ 16 ਮਹੀਨਿਆਂ ਲਈ ਕਰਾਊਂਡ ਫੰਡਿੰਗ ਦੀ ਅਪੀਲ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਕ ਮਾਸੂਮ ਬੱਚਾ ਸਪਾਈਨਲ ਮਸਕਿਊਲਰ ਐਟ੍ਰੋਫੀ ਦੀ ਬਿਮਾਰੀ ਤੋਂ ਪੀੜਤ ਹੈ। ਜੇਕਰ ਉਸ ਨੂੰ ਦੋ ਸਾਲ ਤੱਕ ਟੀਕਾ ਨਾ ਲੱਗਾ ਤਾਂ ਉਸ ਦੀ ਜਾਨ ਨੂੰ ਖਤਰਾ ਹੋ ਜਾਵੇਗਾ। ਸੰਜੇ ਸਿੰਘ ਨੇ ਆਪਣੇ ਵੱਲੋਂ ਇੱਕ ਲੱਖ ਰੁਪਏ ਸਹਾਇਤਾ ਵਜੋਂ ਦਿੱਤੇ ਹਨ। ਇਸ ਤੋਂ ਇਲਾਵਾ ਇਸ ਬੱਚੇ ਦੀ ਜਾਨ ਬਚਾਉਣ ਲਈ ਭਾਜਪਾ, ਕਾਂਗਰਸ ਸਮੇਤ ਸਾਰੀਆਂ ਪਾਰਟੀਆਂ ਦੇ ਨਾਲ-ਨਾਲ ਆਮ ਲੋਕਾਂ ਤੋਂ ਵੀ ਯੋਗਦਾਨ ਦੀ ਮੰਗ ਕੀਤੀ ਗਈ ਹੈ।
ਇਹ ਵੀ ਪੜ੍ਹੋ: Canada News: ਕੀ ਪੋਸਟ ਗ੍ਰੈਜੂਏਟ ਵਰਕ ਪਰਮਿਟ (PGWP) ਪ੍ਰੋਗਰਾਮ ’ਚ ਤਬਦੀਲੀ ਕਰੇਗਾ ਕੈਨੇਡਾ? ਜਾਣੋ ਭਾਰਤੀਆਂ ’ਤੇ ਕੀ ਪਵੇਗਾ ਅਸਰ
ਆਮ ਆਦਮੀ ਪਾਰਟੀ ਦੇ ਦਫਤਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੰਜੇ ਸਿੰਘ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਮਿਲ ਕੇ ਐਸਐਮਏ ਟਾਈਪ 2 ਵਰਗੀ ਖਤਰਨਾਕ ਬਿਮਾਰੀ ਵਿਰੁੱਧ ਲੜਨਾ ਪਵੇਗਾ। 16 ਮਹੀਨਿਆਂ ਦਾ ਵਿਹੰਤ ਜੈਨ ਇਸ ਗੰਭੀਰ ਬੀਮਾਰੀ ਤੋਂ ਪੀੜਤ ਹੈ। ਜੇਕਰ ਇਸ ਬੱਚੇ ਨੂੰ 2 ਸਾਲ ਦੀ ਉਮਰ ਤੱਕ ਟੀਕਾ ਨਾ ਲਗਾਇਆ ਗਿਆ ਤਾਂ ਬੱਚੇ ਦੀ ਜਾਨ ਨੂੰ ਖਤਰਾ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਬੱਚੇ ਦੀ ਮਦਦ ਕਰਨਾ ਸਾਡੀ ਸਾਰਿਆਂ ਦੀ ਮਨੁੱਖੀ ਜ਼ਿੰਮੇਵਾਰੀ ਹੈ।
ਇਹ ਵੀ ਪੜ੍ਹੋ: BJP Punjab News: ਸ਼ਨੀਵਾਰ ਨੂੰ ਲੋਕ ਸਭਾ ਚੋਣਾਂ ਦੀ ਕਾਰਗੁਜ਼ਾਰੀ ਅਤੇ ਪੁਣਛਾਣ ਲਈ ਲਈ ਭਾਜਪਾ ਦੀ ਮੀਟਿੰਗ
ਇਸ ਬਿਮਾਰੀ ਲਈ 17 ਕਰੋੜ ਰੁਪਏ ਦੇ ਟੀਕੇ ਦੀ ਲੋੜ ਹੈ। ਅਸੀਂ ਮਿਲ ਕੇ ਇਸ ਬੱਚੇ ਦੀ ਜਾਨ ਬਚਾ ਸਕਦੇ ਹਾਂ। ਉਨ੍ਹਾਂ ਕਿਹਾ ਕਿ ਮੈਂ ਆਪਣੇ ਵੱਲੋਂ ਇੱਕ ਲੱਖ ਰੁਪਏ ਸਹਾਇਤਾ ਵਜੋਂ ਦਿੱਤੇ ਹਨ। ਵਿਹੰਤ ਦੇ ਇਲਾਜ ਲਈ 100 ਤੋਂ 1 ਲੱਖ ਰੁਪਏ ਦਾਨ ਕਰਨ ਵਾਲਿਆਂ ਦਾ ਸਵਾਗਤ ਕੀਤਾ ਜਾਵੇਗਾ।
ਸੰਜੇ ਸਿੰਘ ਨੇ ਅੱਗੇ ਕਿਹਾ ਕਿ ਸਾਨੂੰ ਮਨੁੱਖਤਾ ਲਈ ਕੰਮ ਕਰਨਾ ਹੋਵੇਗਾ। ਉਨ੍ਹਾਂ ਭਾਜਪਾ ਅਤੇ ਕਾਂਗਰਸ ਸਮੇਤ ਸਾਰੇ ਸਿਆਸਤਦਾਨਾਂ ਨੂੰ ਵੀ ਵਿਹੰਤ ਜੈਨ ਦੀ ਮਦਦ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਵਿਹੰਤ ਸਪਾਈਨਲ ਮਾਸਕੂਲਰ ਐਟ੍ਰੋਫੀ ਤੋਂ ਪੀੜਤ ਹੈ। ਇਸ ਵਿੱਚ ਨਰਵ ਕੋਸ਼ਿਕਾਵਾਂ ਨੂੰ ਨੁਕਸਾਨ ਪਹੁੰਚਦਾ ਹੈ, ਜੋ ਦਿਮਾਗ ਤੋਂ ਮਾਸਪੇਸ਼ੀਆਂ ਤੱਕ ਬਿਜਲਈ ਸਿਗਨਲ ਪਹੁੰਚਾਉਂਦੇ ਹਨ। ਉਨ੍ਹਾਂ ਕਿਹਾ ਕਿ ਇਹ ਬਿਮਾਰੀ ਬਹੁਤ ਦੁਰਲੱਭ ਹੈ, ਇਸ ਦਾ ਕੋਈ ਪੂਰਾ ਇਲਾਜ ਨਹੀਂ ਹੈ, ਪਰ ਇਸ ਦਾ ਖ਼ਤਰਾ ਸੀਮਤ ਹੋ ਸਕਦਾ ਹੈ। ਉਨ੍ਹਾਂ ਇਸ ਮਾਸੂਮ ਬੱਚੇ ਦੇ ਇਲਾਜ ਲਈ ਲੋਕਾਂ ਤੋਂ ਮਦਦ ਦੀ ਮੁੜ ਅਪੀਲ ਕੀਤੀ ਹੈ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
(For more Punjabi news apart from A 16-month-old child needs 17 million injections Sanjay Singh News in punjabi, stay tuned to Rozana Spokesman)