
Arvind Kejriwal : ਰਾਊਜ਼ ਐਵੇਨਿਊ ਕੋਰਟ ਨੇ ਜਵਾਬ ਦਾਖ਼ਲ ਕਰਨ ਲਈ ਹੋਰ ਸਮਾਂ ਮੰਗਣ ਤੋਂ ਬਾਅਦ ਸੁਣਵਾਈ ਕੀਤੀ ਮੁਲਤਵੀ
Arvind Kejriwal : ਨਵੀਂ ਦਿੱਲੀ, ਸ਼ਰਾਬ ਨੀਤੀ ਮਾਮਲੇ 'ਚ ਤਿਹਾੜ ਜੇਲ੍ਹ 'ਚ ਬੰਦ ਅਰਵਿੰਦ ਕੇਜਰੀਵਾਲ ਨੇ ਮੈਡੀਕਲ ਟੈਸਟ ਨੂੰ ਲੈ ਕੇ ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੈ। ਇਥੋਂ ਦੀ ਅਦਾਲਤ ਨੇ ਕਥਿਤ ਆਬਕਾਰੀ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ’ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਅੱਜ 19 ਜੂਨ ਲਈ ਤੈਅ ਕੀਤੀ ਹੈ। ਐਡੀਸ਼ਨਲ ਸੈਸ਼ਨ ਜੱਜ ਮੁਕੇਸ਼ ਕੁਮਾਰ ਨੇ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਇਸ ਮਾਮਲੇ ’ਚ ਆਪਣਾ ਜਵਾਬ ਦਾਖ਼ਲ ਕਰਨ ਲਈ ਹੋਰ ਸਮਾਂ ਮੰਗਣ ਤੋਂ ਬਾਅਦ ਸੁਣਵਾਈ ਮੁਲਤਵੀ ਕਰ ਦਿੱਤੀ।
(For more news apart from Arvind Kejriwal bail application in the money laundering case will be heard on June 19 News in Punjabi, stay tuned to Rozana Spokesman)