Kuwait fire News: ਕੁਵੈਤ ਤੋਂ 45 ਭਾਰਤੀਆਂ ਦੀਆਂ ਦੇਹਾਂ ਲੈ ਕੇ ਜਹਾਜ਼ ਪਹੁੰਚਿਆ ਕੋਚੀ, ਹਵਾਈ ਅੱਡੇ 'ਤੇ ਭੇਟ ਕੀਤੀ ਸ਼ਰਧਾਂਜਲੀ
Published : Jun 14, 2024, 11:43 am IST
Updated : Jun 14, 2024, 11:43 am IST
SHARE ARTICLE
File Photo
File Photo

12 ਜੂਨ ਨੂੰ ਕੁਵੈਤ ਦੇ ਮੰਗਾਫ਼ ਸ਼ਹਿਰ 'ਚ ਇਕ ਇਮਾਰਤ 'ਚ ਅੱਗ ਲੱਗਣ ਕਾਰਨ 49 ਲੋਕਾਂ ਦੀ ਮੌਤ ਹੋ ਗਈ ਸੀ

Kuwait fire News: ਨਵੀਂ ਦਿੱਲੀ - ਭਾਰਤੀ ਹਵਾਈ ਸੈਨਾ ਦਾ ਇੱਕ ਵਿਸ਼ੇਸ਼ ਜਹਾਜ਼ ਬੁੱਧਵਾਰ (12 ਜੂਨ) ਨੂੰ ਕੁਵੈਤ ਦੇ ਮੰਗਾਫ਼ ਵਿੱਚ ਲਗੀ ਭਿਆਨਕ ਅੱਗ ਵਿਚ ਮਾਰੇ ਗਏ 45 ਭਾਰਤੀਆਂ ਦੀਆਂ ਲਾਸ਼ਾਂ ਨੂੰ ਲੈ ਕੇ ਭਾਰਤ ਪਹੁੰਚ ਗਿਆ ਹੈ। ਇਹ ਕੇਰਲ ਦੇ ਕੋਚੀ ਹਵਾਈ ਅੱਡੇ 'ਤੇ ਉਤਰਿਆ, ਕਿਉਂਕਿ ਮਰਨ ਵਾਲਿਆਂ ਦੀ ਸਭ ਤੋਂ ਵੱਧ ਗਿਣਤੀ, 23, ਕੇਰਲ ਦੇ ਸਨ। ਇਸ ਤੋਂ ਬਾਅਦ ਜਹਾਜ਼ ਦਿੱਲੀ ਜਾਵੇਗਾ। 

ਆਪਣੀ ਜਾਨ ਗੁਆਉਣ ਵਾਲੇ ਹੋਰ 22 ਲੋਕਾਂ ਵਿਚ ਤਾਮਿਲਨਾਡੂ ਦੇ 7, ਆਂਧਰਾ ਪ੍ਰਦੇਸ਼-ਉੱਤਰ ਪ੍ਰਦੇਸ਼ ਦੇ 3-3 ਅਤੇ ਬਿਹਾਰ, ਉੜੀਸਾ, ਕਰਨਾਟਕ, ਮਹਾਰਾਸ਼ਟਰ, ਝਾਰਖੰਡ, ਹਰਿਆਣਾ, ਪੰਜਾਬ ਅਤੇ ਪੱਛਮੀ ਬੰਗਾਲ ਤੋਂ 1-1 ਵਿਅਕਤੀ ਸ਼ਾਮਲ ਹੈ। ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਮ੍ਰਿਤਕ ਕਿਸ ਸੂਬੇ ਦਾ ਰਹਿਣ ਵਾਲਾ ਸੀ। 
ਹਾਦਸੇ ਤੋਂ ਬਾਅਦ ਭਾਰਤ ਦੇ ਵਿਦੇਸ਼ ਰਾਜ ਮੰਤਰੀ ਕੀਰਤੀ ਵਰਧਨ ਸਿੰਘ ਕੁਵੈਤ ਗਏ ਸਨ।

ਉਨ੍ਹਾਂ ਪੰਜ ਹਸਪਤਾਲਾਂ ਦਾ ਦੌਰਾ ਕੀਤਾ ਜਿੱਥੇ ਜ਼ਖਮੀ ਭਾਰਤੀਆਂ ਦਾ ਇਲਾਜ ਕੀਤਾ ਜਾ ਰਿਹਾ ਸੀ। ਕੀਰਤੀਵਰਧਨ ਸਿੰਘ ਅੱਜ ਉਸੇ ਹਵਾਈ ਜਹਾਜ਼ ਰਾਹੀਂ ਵਾਪਸ ਪਰਤ ਆਏ ਹਨ, ਜਿਸ ਰਾਹੀਂ ਲਾਸ਼ਾਂ ਲਿਆਂਦੀਆਂ ਗਈਆਂ ਸਨ। 12 ਜੂਨ ਨੂੰ ਕੁਵੈਤ ਦੇ ਮੰਗਾਫ਼ ਸ਼ਹਿਰ 'ਚ ਇਕ ਇਮਾਰਤ 'ਚ ਅੱਗ ਲੱਗਣ ਕਾਰਨ 49 ਲੋਕਾਂ ਦੀ ਮੌਤ ਹੋ ਗਈ ਸੀ, ਜਦਕਿ 50 ਤੋਂ ਵੱਧ ਲੋਕ ਜ਼ਖਮੀ ਹੋ ਗਏ ਸਨ। ਇਨ੍ਹਾਂ ਵਿੱਚੋਂ 48 ਲਾਸ਼ਾਂ ਦੀ ਪਛਾਣ ਡੀਐਨਏ ਟੈਸਟ ਰਾਹੀਂ ਹੋਈ ਸੀ, ਜਿਨ੍ਹਾਂ ਵਿਚੋਂ 45 ਭਾਰਤੀ, ਜਦੋਂ ਕਿ 3 ਫਿਲੀਪੀਨਜ਼ ਦੀਆਂ ਸਨ। 

SHARE ARTICLE

ਏਜੰਸੀ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement