RSS ਮੁਖੀ ਮੋਹਨ ਭਾਗਵਤ ਨੂੰ ਮਿਲਣਗੇ CM ਯੋਗੀ ਆਦਿਤਿਆਨਾਥ ,ਚੋਣ ਨਤੀਜਿਆਂ ਤੋਂ ਬਾਅਦ ਗੋਰਖਪੁਰ 'ਚ ਸੰਘ ਦਾ ਅਹਿਮ ਸਿਖਲਾਈ ਸੈਸ਼ਨ
Published : Jun 14, 2024, 2:37 pm IST
Updated : Jun 14, 2024, 2:37 pm IST
SHARE ARTICLE
Yogi Adityanath
Yogi Adityanath

ਯੂਪੀ ਵਿੱਚ ਭਾਜਪਾ ਦੇ ਖ਼ਰਾਬ ਪ੍ਰਦਰਸ਼ਨ ਤੋਂ ਬਾਅਦ ਇਸ ਮੁਲਾਕਾਤ ਨੂੰ ਅਹਿਮ ਮੰਨਿਆ ਜਾ ਰਿਹਾ

UP CM Yogi Adityanath : ਲੋਕ ਸਭਾ ਚੋਣ ਨਤੀਜਿਆਂ ਤੋਂ ਬਾਅਦ ਪਹਿਲੀ ਵਾਰ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਸੰਘ ਮੁਖੀ ਮੋਹਨ ਭਾਗਵਤ ਨਾਲ ਮੁਲਾਕਾਤ ਕਰਨਗੇ। ਦੋਵਾਂ ਵਿਚਾਲੇ ਇਹ ਮੁਲਾਕਾਤ ਗੋਰਖਪੁਰ 'ਚ ਹੋਵੇਗੀ। ਯੂਪੀ ਵਿੱਚ ਭਾਜਪਾ ਦੇ ਖ਼ਰਾਬ ਪ੍ਰਦਰਸ਼ਨ ਤੋਂ ਬਾਅਦ ਇਸ ਮੁਲਾਕਾਤ ਨੂੰ ਅਹਿਮ ਮੰਨਿਆ ਜਾ ਰਿਹਾ ਹੈ, ਕਿਉਂਕਿ ਦੋਵਾਂ ਵਿਚਾਲੇ ਲੋਕ ਸਭਾ ਚੋਣਾਂ ਤੋਂ ਲੈ ਕੇ ਰਾਜ ਵਿੱਚ ਸੰਘ ਦੇ ਵਿਸਤਾਰ ਨੂੰ ਲੈ ਕੇ ਹੋਰ ਮੁੱਦਿਆਂ 'ਤੇ ਚਰਚਾ ਹੋਣ ਦੀ ਸੰਭਾਵਨਾ ਹੈ।

ਇਸ ਤੋਂ ਪਹਿਲਾਂ ਭਾਗਵਤ ਨੇ ਚੀਉਟਾਹਾ ਖੇਤਰ ਦੇ ਐਸਵੀਐਮ ਪਬਲਿਕ ਸਕੂਲ ਵਿੱਚ ਚੱਲ ਰਹੇ ਸੰਘ ਕਾਰਜਕਰਤਾ ਵਿਕਾਸ ਵਰਗ ਸ਼ਿਵਿਰ ਵਿੱਚ ਵਲੰਟੀਅਰਾਂ ਨੂੰ ਸੰਬੋਧਨ ਕੀਤਾ, ਜਿੱਥੇ 3 ਜੂਨ ਤੋਂ ਸਿਖਲਾਈ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਿਖਲਾਈ ਕੈਂਪ ਵਿੱਚ 280 ਦੇ ਕਰੀਬ ਵਲੰਟੀਅਰ ਭਾਗ ਲੈ ਰਹੇ ਹਨ।

ਵੀਰਵਾਰ ਨੂੰ ਆਰਐਸਐਸ ਮੁਖੀ ਮੋਹਨ ਭਾਗਵਤ ਨੇ ਕਾਸ਼ੀ, ਗੋਰਖਪੁਰ, ਕਾਨਪੁਰ ਅਤੇ ਅਵਧ ਖੇਤਰਾਂ ਵਿੱਚ ਸੰਘ ਦੀ ਜ਼ਿੰਮੇਵਾਰੀ ਸੰਭਾਲ ਰਹੇ ਸੰਘ ਦੇ ਲਗਭਗ 280 ਵਲੰਟੀਅਰ ਵਰਕਰਾਂ ਨਾਲ ਸੰਘ ਦੇ ਵਿਸਥਾਰ, ਰਾਜਨੀਤਿਕ ਦ੍ਰਿਸ਼ ਅਤੇ ਸਮਾਜਿਕ ਸਰੋਕਾਰਾਂ 'ਤੇ ਚਰਚਾ ਕੀਤੀ।

ਜਾਣਕਾਰੀ ਅਨੁਸਾਰ ਸੰਘ ਮੁਖੀ ਨੇ ਸ਼ਾਖਾਵਾਂ ਦੀ ਗਿਣਤੀ ਵਧਾਉਣ ਅਤੇ ਸੰਗਠਨ ਦੇ ਵਿਸਥਾਰ 'ਤੇ ਜ਼ੋਰ ਦਿੱਤਾ ਹੈ ਅਤੇ ਸੰਘ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਪ੍ਰੋਜੈਕਟਾਂ ਦਾ ਵਿਸਥਾਰ ਕਰਨ ਲਈ ਸੁਝਾਅ ਵੀ ਦਿੱਤੇ ਹਨ। ਦੱਸ ਦਈਏ ਕਿ ਲੋਕ ਸਭਾ ਚੋਣਾਂ 'ਚ ਭਾਜਪਾ ਦੇ ਨਤੀਜੇ ਉਮੀਦ ਮੁਤਾਬਕ ਨਾ ਆਉਣ ਤੋਂ ਬਾਅਦ ਸੰਘ ਨੇਤਾਵਾਂ ਵਲੋਂ ਲਗਾਤਾਰ ਬਿਆਨ ਸਾਹਮਣੇ ਆ ਰਹੇ ਹਨ।

ਦੱਸ ਦੇਈਏ ਕਿ ਰਾਸ਼ਟਰੀ ਸਵੈਮ ਸੇਵਕ ਸੰਘ ਦੇ ਨੇਤਾ ਇੰਦਰੇਸ਼ ਕੁਮਾਰ ਨੇ ਲੋਕ ਸਭਾ ਚੋਣਾਂ ਦੇ ਨਤੀਜਿਆਂ 'ਤੇ ਵੱਡਾ ਬਿਆਨ ਦਿੰਦੇ ਹੋਏ ਸੱਤਾਧਾਰੀ ਭਾਜਪਾ ਨੂੰ 'ਹੰਕਾਰੀ' ਅਤੇ ਵਿਰੋਧੀ ਇੰਡੀਆ ਗੱਠਜੋੜ ਨੂੰ 'ਰਾਮ ਵਿਰੋਧੀ' ਕਰਾਰ ਦਿੱਤਾ ਹੈ।

ਇੰਦਰੇਸ਼ ਕੁਮਾਰ ਨੇ ਕਿਹਾ, ਰਾਮ ਸਾਰਿਆਂ ਨਾਲ ਇਨਸਾਫ ਕਰਦੇ ਹਨ। 2024 ਦੀਆਂ ਲੋਕ ਸਭਾ ਚੋਣਾਂ ਨੂੰ ਹੀ ਦੇਖ ਲਵੋ। ਜਿਨ੍ਹਾਂ ਨੇ ਰਾਮ ਦੀ ਭਗਤੀ ਕੀਤੀ ਪਰ ਹੌਲੀ-ਹੌਲੀ ਉਨ੍ਹਾਂ ਵਿਚ ਹੰਕਾਰ ਆ ਗਿਆ। ਉਸ ਪਾਰਟੀ ਨੂੰ ਸਭ ਤੋਂ ਵੱਡੀ ਪਾਰਟੀ ਬਣਾ ਦਿੱਤਾ ਪਰ ਜੋ ਪੂਰਾ ਹੱਕ ਉਸ ਨੂੰ ਮਿਲਣਾ ਚਾਹੀਦਾ ਸੀ, ਜੋ ਸ਼ਕਤੀ ਮਿਲਣੀ ਚਾਹੀਦੀ ਸੀ, ਉਹ ਭਗਵਾਨ ਨੇ ਉਸ ਦੀ ਹਉਮੈ ਕਾਰਨ ਰੋਕ ਦਿੱਤੀ।

Location: India, Uttar Pradesh

SHARE ARTICLE

ਏਜੰਸੀ

Advertisement

Bibi Daler Kaur Khalsa : Bibi Daler Kaur ਦੇ ਮਾਮਲੇ 'ਚ Nihang Singh Harjit Rasulpur ਨੇ ਚੁੱਕੇ ਸਵਾਲ!

27 Dec 2025 3:08 PM

Operation Sindoor's 'Youngest Civil Warrior' ਫੌਜੀਆਂ ਦੀ ਸੇਵਾ ਕਰਨ ਵਾਲਾ ਬੱਚਾ

27 Dec 2025 3:07 PM

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM
Advertisement