Plane Crash History: ਤਿੰਨ ਸਾਬਕਾ ਮੁੱਖ ਮੰਤਰੀਆਂ ਦੀ ਜਹਾਜ਼ ਹਾਦਸੇ 'ਚ ਗਈ ਜਾਨ
Published : Jun 14, 2025, 3:18 pm IST
Updated : Jun 14, 2025, 3:18 pm IST
SHARE ARTICLE
Plane Crash
Plane Crash

ਪੰਜਾਬ ਦੇ ਸਾਬਕਾ ਰਾਜਪਾਲ ਵੀ ਜਹਾਜ ਹਾਦਸੇ ਦਾ ਸ਼ਿਕਾਰ ਹੋਏ 

Plane Crash History:  12 ਜੂਨ 2025 ਨੂੰ ਗੁਜਰਾਤ ਦੇ ਅਹਿਮਦਾਬਾਦ ਵਿੱਚ ਹੋਏ ਜਹਾਜ਼ ਹਾਦਸੇ ਦੌਰਾਨ 241 ਯਾਤਰੀਆਂ ਸਮੇਤ 275 ਮੌਤਾਂ ਹੋ ਚੁੱਕੀਆਂ ਹਨ | ਹਾਲਾਂਕਿ ਇਸ ਹਾਦਸੇ ਨੂੰ ਇਤਿਹਾਸ ਦਾ ਸਭ ਤੋਂ ਭਿਆਨਕ ਹਾਦਸਾ ਕਿਹਾ ਜਾ ਰਿਹਾ ਹੈ ਤੇ ਇਸ ਜਹਾਜ ਹਾਦਸੇ ਦੌਰਾਨ ਗੁਜਰਾਤ ਦੇ ਸਾਬਕਾ ਮੁਖ ਮੰਤਰੀ ਵਿਜੇ ਰੁਪਾਣੀ ਦੀ ਵੀ ਮੌਤ ਹੋ ਗਈ ਹੈ, ਜੋ ਆਪਣੇ ਪਰਿਵਾਰ ਨੂੰ ਮਿਲਣ ਲਈ ਲੰਡਨ ਜਾ ਰਹੇ ਸਨ | 

ਏਆਈ 171 ਜਹਾਜ ਨਾਲ ਵਾਪਰੇ ਇਸ ਹਾਦਸੇ ਨੇ ਪਿਛਲੇ ਸਮੇ ਦੌਰਾਨ ਹੋਏ ਭਿਆਨਕ ਹਾਦਸਿਆਂ ਦੀਆਂ ਯਾਦਾਂ ਨੂੰ ਤਾਜ਼ਾ ਕਰ ਦਿੱਤਾ ਹੈ | ਸਾਬਕਾ ਮੁਖ ਮੰਤਰੀ ਵਿਜੇ ਰੁਪਾਣੀ ਦੀ ਤਰ੍ਹਾਂ ਅਨੇਕਾਂ ਜਾਣੇ-ਪਹਿਚਾਣੇ ਵੱਡੇ ਚੇਹਰੇ ਜਹਾਜ ਹਾਦਸੇ ਵਿੱਚ ਆਪਣੀ ਜਾਨ ਗੁਆ ਚੁੱਕੇ ਹਨ |ਜਹਾਜ਼ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਆਗੂਆਂ ਦੀ ਸੂਚੀ ਵਿੱਚ ਸੰਜੇ ਗਾਂਧੀ, ਕਾਂਗਰਸ ਦੇ ਸੀਨੀਅਰ ਆਗੂ ਮਾਧਵਰਾਜ ਸਿੰਧੀਆ ਸਮੇਤ ਤਿੰਨ ਸਬਕ ਮੁੱਖ ਮੰਤਰੀਆਂ ਦੇ ਨਾਮ ਵੀ ਸ਼ਾਮਲ ਹਨ। 

.

ਗੁਜਰਾਤ ਦੇ ਸਾਬਕਾ ਮੁਖ ਮੰਤਰੀ ਵਿਜੇ ਰੁਪਾਣੀ

ਆਓ ਹੁਣ ਤੁਹਾਨੂੰ ਇਨ੍ਹਾਂ ਹਾਦਸਿਆਂ ਬਾਰੇ ਵਿਸਥਾਰ ਨਾਲ ਦੱਸਦੇ ਹਾਂ...

1980 ਦੇ ਵਿਚ  ਭਾਰਤ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਪੁੱਤਰ ਸੰਜੇ ਗਾਂਧੀ ਦੀ ਵੀ ਇੱਕ ਜਹਾਜ਼ ਹਾਦਸੇ ਦੌਰਾਨ ਮੌਤ ਹੋ ਗਈ ਸੀ।  23 ਜੂਨ, 1980 ਦੀ ਸਵੇਰ ਸੰਜੇ ਗਾਂਧੀ ਹਵਾਈ ਸਟੰਟ ਕਰ ਰਹੇ ਸਨ, ਜਿਸ ਮੌਕੇ ਜਹਾਜ ਦਾ ਕੰਟਰੋਲ ਗੁਆ ਦਿੱਤਾ ਤੇ ਜਹਾਜ਼ ਨਵੀਂ ਦਿੱਲੀ ਦੇ ਡਿਪਲੋਮੈਟਿਕ ਐਨਕਲੇਵ ਵਿੱਚ ਹਾਦਸਾਗ੍ਰਸਤ ਹੋ ਗਿਆ। ਇਸ ਹਾਦਸੇ ਵਿੱਚ ਕੈਪਟਨ ਸੁਭਾਸ਼ ਸਕਸੈਨਾ ਦੀ ਵੀ ਮੌਤ ਹੋ ਗਈ ਸੀ ।

1

ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਪੁੱਤਰ ਸੰਜੇ ਗਾਂਧੀ

ਲੋਕ ਸਭਾ ਦੇ ਸਾਬਕਾ ਸਪੀਕਰ ਅਤੇ ਟੀਡੀਪੀ ਦੇ ਨੇਤਾ ਜੀਐਮਸੀ ਬਾਲਯੋਗੀ ਦੀ 3 ਮਾਰਚ, 2002 ਨੂੰ ਇੱਕ ਹੈਲੀਕਾਪਟਰ ਹਾਦਸੇ ਵਿੱਚ ਮੌਤ ਹੋ ਗਈ ਸੀ । ਜਾਣਕਾਰੀ ਅਨੁਸਾਰ, ਪੱਛਮੀ ਗੋਦਾਵਰੀ ਜ਼ਿਲ੍ਹੇ ਦੇ ਭੀਮਾਵਰਮ ਤੋਂ ਇੱਕ ਨਿੱਜੀ ਹੈਲੀਕਾਪਟਰ ਆਂਧਰਾ ਦੇ ਕ੍ਰਿਸ਼ਨਾ ਜ਼ਿਲ੍ਹੇ ਵਿੱਚ ਇੱਕ ਤਲਾਅ ਨੇੜੇ ਹਾਦਸਾਗ੍ਰਸਤ ਹੋ ਗਿਆ ਸੀ । 

2

ਲੋਕ ਸਭਾ ਦੇ ਸਾਬਕਾ ਸਪੀਕਰ ਅਤੇ ਟੀਡੀਪੀ ਦੇ ਨੇਤਾ ਜੀਐਮਸੀ ਬਾਲਯੋਗੀ

ਇਸ ਦੇ ਨਾਲ ਹੀ ਹਰਿਆਣਾ ਦੇ ਦਿੱਗਜ ਨੇਤਾ ਅਤੇ ਰਾਜ ਮੰਤਰੀ ਓਮ ਪ੍ਰਕਾਸ਼ ਜਿੰਦਲ ਦੀ ਵੀ ਇੱਕ ਜਹਾਜ਼ ਹਾਦਸੇ ਵਿੱਚ ਮੌਤ ਹੋ ਗਈ। ਉਨ੍ਹਾਂ ਦੀ ਮੌਤ 31 ਮਾਰਚ 2005 ਵਿੱਚ ਇੱਕ ਹੈਲੀਕਾਪਟਰ ਹਾਦਸੇ ਵਿੱਚ ਹੋਈ ਸੀ। ਦਿੱਲੀ ਤੋਂ ਚੰਡੀਗੜ੍ਹ ਜਾਂਦੇ ਸਮੇਂ ਉਨ੍ਹਾਂ ਦਾ ਹੈਲੀਕਾਪਟਰ ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਵਿੱਚ ਹਾਦਸਾਗ੍ਰਸਤ ਹੋ ਗਿਆ। 

..

ਹਰਿਆਣਾ ਦੇ ਦਿੱਗਜ ਨੇਤਾ ਅਤੇ ਰਾਜ ਮੰਤਰੀ ਓਮ ਪ੍ਰਕਾਸ਼ ਜਿੰਦਲ

ਆਂਧਰਾ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਵਾਈਐਸ ਰਾਜਸ਼ੇਖਰ ਰੈਡੀ ਦੀ ਵੀ ਸਾਲ 2009 ਵਿੱਚ ਇੱਕ ਜਹਾਜ਼ ਹਾਦਸੇ ਵਿੱਚ ਮੌਤ ਹੋ ਗਈ ਸੀ। ਤੁਹਾਨੂੰ ਦੱਸ ਦੇਈਏ ਕਿ 2 ਦਸੰਬਰ, 2009 ਨੂੰ, ਉਹ ਆਪਣੇ ਬੈੱਲ 430 ਹੈਲੀਕਾਪਟਰ ਵਿੱਚ ਉਡਾਣ ਭਰ ਰਹੇ ਸਨ। ਇਸ ਦੌਰਾਨ, ਹੈਲੀਕਾਪਟਰ ਨੱਲਮਾਲਾ ਦੇ ਜੰਗਲਾਂ ਵਿੱਚ ਹਾਦਸਾਗ੍ਰਸਤ ਹੋ ਗਿਆ, ਜਿਸ ਕਰਕੇ ਵਾਈਐਸ ਰਾਜਸ਼ੇਖਰ ਰੈਡੀ ਦੀ ਮੌਤ ਹੋ ਗਈ ।

..

ਆਂਧਰਾ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਵਾਈਐਸ ਰਾਜਸ਼ੇਖਰ ਰੈਡੀ

ਅਰੁਣਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਦੋਰਜੀ ਖਾਂਡੂ ਅਤੇ ਉਨ੍ਹਾਂ ਦੇ ਨਾਲ ਚਾਰ ਹੋਰ ਲੋਕਾਂ ਦੀ ਵੀ ਇੱਕ ਜਹਾਜ਼ ਹਾਦਸੇ ਵਿੱਚ ਮੌਤ ਹੋ ਗਈ ਸੀ । ਜਾਣਕਾਰੀ ਅਨੁਸਾਰ, ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਉਹ ਇੱਕ ਹੈਲੀਕਾਪਟਰ ਰਾਹੀਂ ਤਵਾਂਗ ਤੋਂ ਈਟਾਨਗਰ ਜਾ ਰਹੇ ਸਨ। 30 ਅਪ੍ਰੈਲ, 2011 ਨੂੰ, ਉਨ੍ਹਾਂ ਦਾ ਹੈਲੀਕਾਪਟਰ ਰਾਜ ਦੇ ਪੱਛਮੀ ਕਾਮੇਂਗ ਜ਼ਿਲ੍ਹੇ ਵਿੱਚ ਹਾਦਸਾਗ੍ਰਸਤ ਹੋ ਗਿਆ ਸੀ ।

..

ਅਰੁਣਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਦੋਰਜੀ ਖਾਂਡੂ

ਮੇਘਾਲਿਆ ਸਰਕਾਰ ਦੇ  ਮੰਤਰੀ ਸਾਈਪ੍ਰੀਅਨ ਸੰਗਮਾ ਦੀ ਜਹਾਜ ਹਾਦਸੇ ਵਿੱਚ ਮੌਤ ਹੋ ਗਈ  ਸੀ |  ਉਹ ਪਵਨ ਹੰਸ ਹੈਲੀਕਾਪਟਰ ਵਿੱਚ ਗੁਹਾਟੀ ਤੋਂ ਸ਼ਿਲਾਂਗ ਜਾ ਰਹੇ ਸਨ। 22 ਸਤੰਬਰ, 2004 ਨੂੰ, ਉਨ੍ਹਾਂ ਦਾ ਹੈਲੀਕਾਪਟਰ ਰਾਜ ਦੀ ਰਾਜਧਾਨੀ ਤੋਂ ਸਿਰਫ਼ 20 ਕਿਲੋਮੀਟਰ ਦੂਰ ਬਾਰਾਪਾਣੀ ਝੀਲ ਦੇ ਨੇੜੇ ਹਾਦਸਾਗ੍ਰਸਤ ਹੋ ਗਿਆ।  ਇਸ ਹਾਦਸੇ ਦੌਰਾਨ 9 ਹੋਰ ਲੋਕਾਂ ਦੀ ਵੀ ਮੌਤ ਹੋਈ ਸੀ

|.

ਮੇਘਾਲਿਆ ਸਰਕਾਰ ਦੇ  ਮੰਤਰੀ ਸਾਈਪ੍ਰੀਅਨ ਸੰਗਮਾ

ਇਸੇ ਤਰ੍ਹਾਂ ਕਾਂਗਰਸ ਦੇ ਇੱਕ ਬਜ਼ੁਰਗ ਨੇਤਾ, ਮਾਧਵਰਾਜ ਸਿੰਧੀਆ ਦੀ ਵੀ 2001 ਵਿੱਚ ਇੱਕ ਜਹਾਜ਼ ਹਾਦਸੇ ਦੌਰਾਨ ਮੌਤ ਹੋ ਗਈ ਸੀ। 30 ਸਤੰਬਰ, 2001 ਨੂੰ, ਉਨ੍ਹਾਂ ਦਾ ਜਹਾਜ਼ ਕਾਨਪੁਰ ਵਿੱਚ ਇੱਕ ਰੈਲੀ ਦੌਰਾਨ ਹਾਦਸਾਗ੍ਰਸਤ ਹੋ ਗਿਆ। ਇਹ ਜਹਾਜ਼ ਇੱਕ ਨਿੱਜੀ ਜੈੱਟ ਸੀ ਜਿਸ ਵਿੱਚ ਕੁੱਲ 10 ਸੀਟਾਂ ਸਨ, ਜੋ ਉੱਤਰ ਪ੍ਰਦੇਸ਼ ਵਿੱਚ ਖਰਾਬ ਮੌਸਮ ਦਾ ਸ਼ਿਕਾਰ ਹੋ ਗਿਆ ਸੀ |

.

ਕਾਂਗਰਸ ਨੇਤਾ  ਮਾਧਵਰਾਜ ਸਿੰਧੀਆ

9 ਜੁਲਾਈ 1994 ਨੂੰ ਪੰਜਾਬ ਦੇ ਸਾਬਕਾ ਰਾਜਪਾਲ ਸੁਰਿੰਦਰ ਨਾਥ ਦੀ ਵੀ ਹਾਦਸੇ ਵਿੱਚ ਜਾਨ ਚਲੀ ਗਈ ਸੀ | ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਦੀ ਪ੍ਰਸਿੱਧ ਕਮਰੁਨਾਗ ਝੀਲ ਦੇ ਨਜ਼ਦੀਕ ਇਹ ਜਹਾਜ਼ ਹਾਦਸਾਗ੍ਰਸਤ ਹੋਇਆ ਸੀ | ਇਸ ਹਾਦਸੇ ਵਿੱਚ ਸਾਬਕਾ ਰਾਜਪਾਲ ਅਤੇ ਉਨ੍ਹਾਂ ਦੇ 9  ਪਰਿਵਾਰਕ ਮੈਂਬਰਾਂ ਦੀ ਮੌਤ ਹੋ ਗਈ ਸੀ |

..

ਪੰਜਾਬ ਦੇ ਸਾਬਕਾ ਰਾਜਪਾਲ ਸੁਰਿੰਦਰ ਨਾਥ

ਇਸੇ ਤਰ੍ਹਾਂ ਹੀ ਦੇਸ਼ ਦੇ ਪਹਿਲੇ ਚੀਫ਼ ਆਫ਼ ਡਿਫੈਂਸ ਸਟਾਫ਼ ਜਨਰਲ ਬਿਪਿਨ ਰਾਵਤ ਦੀ 8 ਦਸੰਬਰ 2021 ਨੂੰ ਤਾਮਿਲਨਾਡੂ ਦੇ ਕੰਨੂਰ ਨੇੜੇ  Mi-17 V5 ਹੈਲੀਕਾਪਟਰ ਹਾਦਸੇ ਵਿੱਚ ਮੌਤ ਹੋ ਗਈ ਸੀ। ਇਸ ਹਾਦਸੇ ਵਿੱਚ ਉਨ੍ਹਾਂ ਦੀ ਪਤਨੀ ਮਧੁਲਿਕਾ ਰਾਵਤ ਸਮੇਤ ਕੁੱਲ 12 ਲੋਕਾਂ ਦੀ ਜਾਨ ਚਲੀ ਗਈ।

.ਚੀਫ਼ ਆਫ਼ ਡਿਫੈਂਸ ਸਟਾਫ਼ ਜਨਰਲ ਬਿਪਿਨ ਰਾਵਤ

 

SHARE ARTICLE

ਏਜੰਸੀ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement