Air India plane crash : ਕੇਂਦਰੀ ਹਵਾਬਾਜ਼ੀ ਮੰਤਰੀ ਰਾਮ ਮੋਹਨ ਨਾਇਡੂ ਨੇ DGCA ਦੇ ਅਧਿਕਾਰੀਆਂ ਨਾਲ ਕੀਤੀ ਬੈਠਕ

By : BALJINDERK

Published : Jun 14, 2025, 3:23 pm IST
Updated : Jun 14, 2025, 3:23 pm IST
SHARE ARTICLE
ਕੇਂਦਰੀ ਹਵਾਬਾਜ਼ੀ ਮੰਤਰੀ ਰਾਮ ਮੋਹਨ ਨਾਇਡੂ ਨੇ DGCA ਦੇ ਅਧਿਕਾਰੀਆਂ ਨਾਲ ਕੀਤੀ ਬੈਠਕ
ਕੇਂਦਰੀ ਹਵਾਬਾਜ਼ੀ ਮੰਤਰੀ ਰਾਮ ਮੋਹਨ ਨਾਇਡੂ ਨੇ DGCA ਦੇ ਅਧਿਕਾਰੀਆਂ ਨਾਲ ਕੀਤੀ ਬੈਠਕ

Air India plane crash : ਅਹਿਮਦਾਬਾਦ ਜਹਾਜ਼ ਹਾਦਸੇ ਨੂੰ ਲੈ ਕੀਤੀ ਚਰਚਾ, ਜਾਂਚ ਲਈ ਉੱਚ ਪੱਧਰੀ ਕਮੇਟੀ ਦਾ ਕੀਤਾ ਗਠਨ

Air India plane crash in Punjabi : ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਰਾਮ ਮੋਹਨ ਨਾਇਡੂ ਕਿੰਜਾਰਾਪੂ ਨੇ ਮੰਤਰਾਲੇ ਦੇ ਦਫ਼ਤਰ ਵਿੱਚ ਹਵਾਈ ਸੁਰੱਖਿਆ 'ਤੇ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਤੋਂ ਬਾਅਦ, ਉਨ੍ਹਾਂ ਨੇ ਇੱਕ ਪ੍ਰੈਸ ਕਾਨਫਰੰਸ ਵੀ ਕੀਤੀ ਅਤੇ ਮੀਡੀਆ ਨੂੰ ਹਾਦਸੇ ਬਾਰੇ ਵਿਸਥਾਰ ਵਿੱਚ ਦੱਸਿਆ। ਇਸ ਦੌਰਾਨ, ਸ਼ਹਿਰੀ ਹਵਾਬਾਜ਼ੀ ਮੰਤਰਾਲੇ ਦੇ ਸਕੱਤਰ ਸਮੀਰ ਕੁਮਾਰ ਸਿਨਹਾ ਨੇ ਪਹਿਲਾਂ ਹਾਦਸੇ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ।

12 ਜੂਨ ਨੂੰ, ਗੁਜਰਾਤ ਵਿੱਚ, ਲੰਡਨ ਜਾਣ ਵਾਲਾ ਜਹਾਜ਼ AI171, 242 ਯਾਤਰੀਆਂ ਅਤੇ ਚਾਲਕ ਦਲ ਨੂੰ ਲੈ ਕੇ ਅਹਿਮਦਾਬਾਦ ਹਵਾਈ ਅੱਡੇ ਤੋਂ ਉਡਾਣ ਭਰਨ ਤੋਂ ਥੋੜ੍ਹੀ ਦੇਰ ਬਾਅਦ ਇੱਕ ਮੈਡੀਕਲ ਕਾਲਜ ਕੈਂਪਸ ਵਿੱਚ ਹਾਦਸਾਗ੍ਰਸਤ ਹੋ ਗਿਆ। ਏਅਰ ਇੰਡੀਆ ਦਾ ਜਹਾਜ਼ ਕੁਝ ਹੀ ਸਮੇਂ ਵਿੱਚ ਅੱਗ ਦੇ ਗੋਲੇ ਵਿੱਚ ਬਦਲ ਗਿਆ। ਇਸ ਹਾਦਸੇ ਵਿੱਚ ਜਹਾਜ਼ ਵਿੱਚ ਸਵਾਰ 52 ਬ੍ਰਿਟਿਸ਼ ਨਾਗਰਿਕਾਂ ਸਮੇਤ 241 ਲੋਕਾਂ ਦੀ ਮੌਤ ਹੋ ਗਈ। ਹਾਦਸੇ ਵਿੱਚ ਇੱਕ ਵਿਅਕਤੀ ਬਚ ਗਿਆ, ਜਿਸਦਾ ਇਲਾਜ ਚੱਲ ਰਿਹਾ ਹੈ। ਮਾਮਲੇ ਵਿੱਚ, ਸਰਕਾਰ ਨੇ ਸ਼ਨੀਵਾਰ ਦੁਪਹਿਰ ਨੂੰ ਇੱਕ ਪ੍ਰੈਸ ਕਾਨਫਰੰਸ ਕਰਕੇ ਹਾਦਸੇ ਦੀ ਪੂਰੀ ਕਹਾਣੀ ਦੱਸੀ। ਪ੍ਰੈਸ ਕਾਨਫਰੰਸ ਵਿੱਚ, ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਰਾਮ ਮੋਹਨ ਨਾਇਡੂ ਕਿੰਜਾਰਾਪੂ ਅਤੇ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਦੇ ਸਕੱਤਰ ਸਮੀਰ ਕੁਮਾਰ ਸਿਨਹਾ ਨੇ ਮੀਡੀਆ ਨੂੰ ਮਾਮਲੇ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ।

ਮੀਟਿੰਗ ਦੌਰਾਨ ਕੇਂਦਰੀ ਹਵਾਬਾਜ਼ੀ ਮੰਤਰੀ ਰਾਮ ਮੋਹਨ ਨਾਇਡੂ ਨਾਲ ਮੀਟਿੰਗ ’ਚ ਅਧਿਕਾਰੀ ਨੇ ਦੱਸਿਆ ਕਿ 20 ਸੈਕਿੰਡ 'ਚ ਹਾਦਸਾ ਹੋਇਆ ਹੈ। DGCA ਨੇ ਦੱਸਿਆ ਕਿ ਹਾਦਸਾ 1 ਵੱਜ ਕੇ 40 ਮਿੰਟ 'ਤੇ ਵਾਪਰਿਆ। ਏਅਰਪੋਰਟ ਤੋਂ 2 ਕਿ.ਮੀ. ਦੀ ਦੂਰੀ 'ਤੇ ਹਾਦਸਾ ਹੋਇਆ।  12 ਜੂਨ ਤੋਂ ਹੀ ਹਾਦਸੇ ਦੀ ਜਾਂਚ ਸ਼ੁਰੂ ਕੀਤੀ ਗਈ।  ਡੀ.ਵੀ.ਆਰ ਵੀ ਮਿਲ ਗਿਆ ਹੈ ਤਾਂ ਜਾਂਚ ਜਾਰੀ ਹੈ।  ਜਾਂਚ ਲਈ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਜਾਂਚ ਦੇ ਨਾਲ ਨਾਲ ਕਮੇਟੀ ਅੱਗੇ ਤੋਂ ਅਜਿਹੇ ਹਾਦਸੇ ਨਾ ਹੋਣ ਇਸ 'ਤੇ ਧਿਆਨ ਦੇਵੇਗੀ। ਅਹਿਮਦਾਬਾਦ ਹਾਦਸੇ ਵਾਲਾ ਦਿਨ ਸਾਡੇ ਲਈ ਦੁੱਖ ਦੀ ਘੜੀ ਸੀ। 

1

ਰਾਮ ਮੋਹਨ ਨਾਇਡੂ  ਨੇ ਕਿਹਾ ਕਿ ਮੈਂ ਆਪਣੇ ਪਿਤਾ ਨੂੰ ਵੀ ਸੜਕ ਹਾਦਸੇ 'ਚ ਖੋਹਿਆ। 'ਇਸ ਲਈ ਮੈਂ ਪੀੜਤ ਪਰਿਵਾਰਾਂ ਦਾ ਦਰਦ ਸਮਝ ਸਕਦਾ ਹਾਂ' 'ਮੈਂ ਖ਼ੁਦ ਹਾਦਸੇ ਵਾਲੀ ਥਾਂ ਦਾ ਜਾਇਜ਼ਾ ਲਿਆ । ਜ਼ਖ਼ਮੀਆਂ ਨਾਲ ਵੀ ਮੁਲਾਕਾਤ ਕੀਤ। ਗ੍ਰਾਊਂਡ 'ਤੇ ਕੰਮ ਕਰ ਰਹੀਆਂ ਟੀਮਾਂ ਨਾਲ ਵੀ ਗੱਲ ਕੀਤੀ। ਹਾਦਸੇ ਤੋਂ ਤੁਰੰਤ ਬਾਅਦ ਗੁਜਰਾਤ ਤੇ ਕੇਂਦਰ ਸਰਕਾਰ ਨੇ ਬਣਦੇ ਕਦਮ ਚੁੱਕੇ।  ਹਾਦਸੇ ਹੁੰਦੇ ਹੀ ਤੁਰੰਤ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਸੀ।  'ਡੀ.ਵੀ.ਆਰ ਤੋਂ ਪਤਾ ਲੱਗੇਗਾ ਕਿ ਕਿਵੇਂ ਕ੍ਰੈਸ਼ ਹੋਇਆ', 'ਅਸੀਂ ਵੀ AIB ਦੀ ਰਿਪੋਰਟ ਦੀ ਉਡੀਕ ਕਰ ਰਹੇ ਹਾਂ'। 

(For more news apart from  Union Aviation Minister Ram Mohan Naidu held a meeting with DGCA officials News in Punjabi, stay tuned to Rozana Spokesman)

Location: India, Gujarat, Ahmedabad

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement