ਪੰਜਾਬ, ਹਰਿਆਣਾ ਵਿਚ ਪਿਆ ਚੰਗਾ ਮੀਂਹ
Published : Jul 14, 2018, 2:08 am IST
Updated : Jul 14, 2018, 2:08 am IST
SHARE ARTICLE
People Passing through standing Water
People Passing through standing Water

ਪੰਜਾਬ ਅਤੇ ਹਰਿਆਣਾ ਦੇ ਕਈ ਹਿੱਸਿਆਂ ਵਿਚ ਚੰਗਾ ਮੀਂਹ ਪਿਆ। ਮੌਸਮ ਵਿਭਾਗ ਦੇ ਅਧਿਕਾਰੀ ਨੇ ਦਸਿਆ ਕਿ ਚੰਡੀਗੜ੍ਹ, ਮੋਹਾਲੀ ਤੇ ਨਾਲ ਲਗਦੇ ਇਲਾਕਿਆਂ...........

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਦੇ ਕਈ ਹਿੱਸਿਆਂ ਵਿਚ ਚੰਗਾ ਮੀਂਹ ਪਿਆ। ਮੌਸਮ ਵਿਭਾਗ ਦੇ ਅਧਿਕਾਰੀ ਨੇ ਦਸਿਆ ਕਿ ਚੰਡੀਗੜ੍ਹ, ਮੋਹਾਲੀ ਤੇ ਨਾਲ ਲਗਦੇ ਇਲਾਕਿਆਂ ਵਿਚ ਮੋਹਲੇਧਾਰ ਮੀਂਹ ਪਿਆ ਜਿਸ ਨਾਲ ਪਾਰਾ ਕੁੱਝ ਡਿਗਰੀ ਸੈਲਸੀਅਸ ਹੇਠਾਂ ਡਿੱਗ ਗਿਆ। ਹਰਿਆਣਾ ਦੇ ਪੰਚਕੂਲਾ, ਅੰਬਾਲਾ, ਯਮੁਨਾਨਗਰ, ਹਿਸਾਰ, ਸਿਰਸਾ ਅਤੇ ਨਾਰਨੌਲ ਵਿਚ ਮੀਂਹ ਪਿਆ। ਪੰਜਾਬ ਦੇ ਮੋਹਾਲੀ, ਰੋਪੜ, ਲੁਧਿਆਣਾ ਅਤੇ ਗੁਰਦਾਸਪੁਰ ਵਿਚ ਵੀ ਮੀਂਹ ਪਿਆ।

People Passing through standing WaterPeople Passing through standing Water

ਦਖਣੀ ਪਛਮੀ ਮਾਨਸੂਨ 28 ਜੂਨ ਨੂੰ ਹੀ ਚੰਡੀਗੜ੍ਹ ਸਮੇਤ ਪੰਜਾਬ ਅਤੇ ਹਰਿਆਣਾ ਵਿਚ ਦਸਤਕ ਦੇ ਚੁੱਕੀ ਸੀ ਪਰ ਚਾਰ-ਪੰਜ ਦਿਨਾਂ ਤੋਂ ਇਹ ਕਮਜ਼ੋਰ ਪੈ ਗਈ ਸੀ।
ਚੰਡੀਗੜ੍ਹ ਮੌਸਮ ਵਿਭਾਗ ਦੇ ਨਿਰਦੇਸ਼ਕ ਸੁਰਿੰਦਰ ਪਾਲ ਨੇ ਦਸਿਆ, 'ਪਿਛਲੇ ਕੁੱਝ ਦਿਨਾਂ ਦੀ ਤੁਲਨਾ ਵਿਚ ਹਾਲਾਤ ਵਿਚ ਕਾਫ਼ੀ ਸੁਧਾਰ ਹੋਇਆ ਹੈ ਹਾਲਾਂਕਿ ਮੀਂਹ ਥੋੜੇ ਵਕਫ਼ੇ ਮਗਰੋਂ ਪਿਆ ਹੈ ਪਰ ਅਸੀਂ ਅਗਲੇ ਕੁੱਝ ਦਿਨਾਂ ਵਿਚ ਹੋਰ ਜ਼ਿਆਦਾ ਮੀਂਹ ਹੋਣ ਦੀ ਉਮੀਦ ਕਰ ਰਹੇ ਹਾਂ।' (ਏਜੰਸੀ)
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement