ਬਲਾਤਕਾਰ ਮਾਮਲੇ ਵਿਚ ਦੂਜਾ ਪਾਦਰੀ ਗ੍ਰਿਫ਼ਤਾਰ
Published : Jul 14, 2018, 2:22 am IST
Updated : Jul 14, 2018, 2:22 am IST
SHARE ARTICLE
Arrested
Arrested

ਰਲਾ ਪੁਲਿਸ ਨੇ ਬਲਾਤਕਾਰ ਦੇ ਮਾਮਲੇ ਵਿਚ ਦੂਜੇ ਪਾਦਰੀ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ ਜਦਕਿ ਦੋ ਹੋਰ ਪਾਦਰੀ ਫ਼ਰਾਰ ਹਨ...........

ਨਵੀਂ ਦਿੱਲੀ : ਕੇਰਲਾ ਪੁਲਿਸ ਨੇ ਬਲਾਤਕਾਰ ਦੇ ਮਾਮਲੇ ਵਿਚ ਦੂਜੇ ਪਾਦਰੀ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ ਜਦਕਿ ਦੋ ਹੋਰ ਪਾਦਰੀ ਫ਼ਰਾਰ ਹਨ। ਪੁਲਿਸ ਸੂਤਰਾਂ ਨੇ ਦਸਿਆ ਕਿ ਜਾਨਸਨ ਪੀ ਮੈਥਿਊ ਨੂੰ ਜ਼ਿਲ੍ਹੇ ਕੋਝੇਨਚੇਰੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਅਪਰਾਧ ਸ਼ਾਖ਼ਾ ਦੇ ਅਧਿਕਾਰੀਆਂ ਦੁਆਰਾ ਉਸ ਕੋਲੋਂ ਪੁੱਛ-ਪੜਤਾਲ ਕੀਤੀ ਜਾ ਰਹੀ ਹੈ। ਉਸ ਦੀ ਅਗਾਊਂ ਜ਼ਮਾਨਤ ਪਟੀਸ਼ਨ ਅਦਾਲਤ ਵਿਚ ਵਿਚਾਰਅਧੀਨ ਹੈ। ਅਪਰਾਧ ਸ਼ਾਖ਼ਾ ਨੇ ਕਲ ਪਹਿਲੀ ਗ੍ਰਿਫ਼ਤਾਰੀ ਕੀਤੀ ਸੀ ਜਦ ਸਥਾਨਕ ਚਰਚ ਦੇ ਪਾਦਰੀ ਜੌਬ ਮੈਥਿਊ ਨੇ ਆਤਮ-ਸਮਰਪਣ ਕੀਤਾ ਸੀ।

ਇਸ ਤੋਂ ਇਕ ਦਿਨ ਪਹਿਲਾਂ ਹਾਈ ਕੋਰਟ ਨੇ ਉਸ ਦੀ ਅਤੇ ਦੋ ਹੋਰ ਪਾਦਰੀਆਂ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ ਕੀਤੀ ਸੀ। ਅਦਾਲਤ ਨੇ ਕਿਹਾ ਸੀ ਕਿ ਪਾਦਰੀਆਂ ਨੇ ਔਰਤ ਦਾ 'ਨਾਜਾਇਜ਼' ਲਾਭ ਚੁਕਿਆ। ਦੋ ਹੋਰ ਪਾਦਰੀ ਫ਼ਰਾਰ ਚੱਲ ਰਹੇ ਹਨ। ਸੂਤਰਾਂ ਨੇ ਦਸਿਆ ਕਿ ਜਾਨਸਨ ਦੀ ਗ੍ਰਿਫ਼ਤਾਰੀ ਵਿਰੁਧ ਅਦਾਲਤ ਕੋਲੋਂ ਕੋਈ ਆਦੇਸ਼ ਨਹੀਂ ਮਿਲਿਆ। ਔਰਤ ਦੇ ਪਤੀ ਨੇ ਪਿਛਲੇ ਮਹੀਨੇ ਪੰਜ ਪਾਦਰੀਆਂ 'ਤੇ ਉਸ ਦੀ ਪਤਨੀ ਨੂੰ ਬਲੈਕਮੇਲ ਕਰ ਕੇ ਉਸ ਦਾ ਜਿਸਮਾਨੀ ਸ਼ੋਸ਼ਣ ਕਰਨ ਦਾ ਦੋਸ਼ ਲਾਇਆ ਸੀ। (ਏਜੰਸੀ)

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement