
ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਵਿਚ ਹੋਏ ਅਤਿਵਾਦੀ ਹਮਲੇ ਵਿਚ ਸੀਆਰਪੀਐਫ਼ ਦੇ ਦੋ ਜਵਾਨਾਂ ਦੀ ਮੌਤ ਹੋ ਗਈ ਜਦਕਿ ਇਕ ਹੋਰ ਵਿਅਕਤੀ ਜ਼ਖ਼ਮੀ ਹੋ ਗਿਆ। ਸੂਤਰਾਂ...
ਸ੍ਰੀਨਗਰ : ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਵਿਚ ਹੋਏ ਅਤਿਵਾਦੀ ਹਮਲੇ ਵਿਚ ਸੀਆਰਪੀਐਫ਼ ਦੇ ਦੋ ਜਵਾਨਾਂ ਦੀ ਮੌਤ ਹੋ ਗਈ ਜਦਕਿ ਇਕ ਹੋਰ ਵਿਅਕਤੀ ਜ਼ਖ਼ਮੀ ਹੋ ਗਿਆ। ਸੂਤਰਾਂ ਨੇ ਦਸਿਆ ਕਿ ਅਨੰਤਨਾਗ ਜ਼ਿਲ੍ਹੇ ਦੇ ਅਛਾਵਲ ਚੌਕ 'ਤੇ ਕਾਨੂੰਨ ਵਿਵਸਥਾ ਬਹਾਲ ਰੱਖਣ ਦੀ ਡਿਊਟੀ 'ਤੇ ਲੱਗੇ ਸੀਆਰਪੀਐਫ਼ ਜਵਾਨਾਂ ਦੀ ਟੋਲੀ 'ਤੇ ਅਤਿਵਾਦੀਆਂ ਨੇ ਗੋਲੀਬਾਰੀ ਕੀਤੀ ਅਤੇ ਫ਼ਰਾਰ ਹੋ ਗਿਆ। ਇਸ ਦੌਰਾਨ ਇਕ ਆਮ ਨਾਗਰਿਕ ਜ਼ਖ਼ਮੀ ਹੋ ਗਿਆ। ਉਨ੍ਹਾਂ ਦਸਿਆ ਕਿ ਮਾਰੇ ਗਏ ਸੀਆਰਪੀਐਫ਼ ਦੇ ਜਵਾਨਾਂ ਵਿਚ ਸਹਾਇਕ ਉਪ ਨਿਰੀਖਕ ਮੀਨਾ ਅਤੇ ਕਾਂਸਟੇਬਲ ਸੰਦੀਪ ਸ਼ਾਮਲ ਹਨ।
CRPF
ਇਲਾਕੇ ਦੀ ਘੇਰਾਬੰਦੀ ਕਰ ਦਿਤੀ ਗਈ ਹੈ ਅਤੇ ਹਮਲਾਵਰਾਂ ਦੀ ਭਾਲ ਕੀਤੀ ਜਾ ਰਹੀ ਹੈ। ਅਤਿਵਾਦੀ ਜਥੇਬੰਦੀ ਲਸ਼ਕਰ-ਏ-ਤੋਇਬਾ ਨੇ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਲਸ਼ਕਰ ਦੇ ਬੁਲਾਰੇ ਅਬਦੁੱਲਾ ਗਜ਼ਨਵੀ ਨੇ ਈਮੇਲ ਵਿਚ ਕਿਹਾ, 'ਲਸ਼ਕਰ-ਏ-ਤੋਇਬਾ ਨੇ ਅਛਾਵਲ ਚੌਕ 'ਤੇ ਸੀਆਰਪੀਐਫ਼ ਦੇ ਕਾਫ਼ਲੇ 'ਤੇ ਹਮਲਾ ਕੀਤਾ। ਇਸ ਵਿਚ ਇਕ ਅਧਿਕਾਰੀ ਸਮੇਤ ਦੋ ਜਣੇ ਮਾਰੇ ਗਏ ਅਤੇ ਕਈ ਜ਼ਖ਼ਮੀ ਹੋਏ।' (ਏਜੰਸੀ)