ਦੇਸ਼ ‘ਚ ਕੋਰੋਨਾ ਦੇ ਮਾਮਲੇ 9 ਲੱਖ ਤੋਂ ਪਾਰ, ਇਕ ਦਿਨ ‘ਚ ਆਏ 28,498 ਨਵੇਂ ਮਾਮਲੇ
Published : Jul 14, 2020, 10:42 am IST
Updated : Jul 14, 2020, 10:42 am IST
SHARE ARTICLE
Corona virus
Corona virus

ਭਾਰਤ ਵਿਚ ਕੋਰੋਨਾ ਵਾਇਰਸ ਦੇ ਕੁੱਲ ਮਾਮਲੇ ਵਧ ਕੇ 9 ਲੱਖ ਤੋਂ ਪਾਰ ਪਹੁੰਚ ਚੁੱਕੇ ਹਨ।

ਨਵੀਂ ਦਿੱਲੀ: ਭਾਰਤ ਵਿਚ ਕੋਰੋਨਾ ਵਾਇਰਸ ਦੇ ਕੁੱਲ ਮਾਮਲੇ ਵਧ ਕੇ 9 ਲੱਖ ਤੋਂ ਪਾਰ ਪਹੁੰਚ ਚੁੱਕੇ ਹਨ। ਭਾਰਤ ਨੇ ਵਾਇਰਸ ਫੈਲਣ ਦੇ 166 ਦਿਨਾਂ ਵਿਚ 9 ਲੱਖ ਮਾਮਲਿਆਂ ਦਾ ਅੰਕੜਾ ਪਾਰ ਕਰ ਲਿਆ ਹੈ। 14 ਜੁਲਾਈ ਯਾਨੀ ਮੰਗਲਵਾਰ ਨੂੰ ਇਕ ਦਿਨ ਵਿਚ 28,498 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਦੇਸ਼ ਵਿਚ ਕੁੱਲ ਕੋਰੋਨਾ ਪੀੜਤਾਂ ਦੀ ਗਿਣਤੀ 9,06,752 ਹੋ ਗਈ ਹੈ।

Corona VirusCorona Virus

ਪਿਛਲੇ 24 ਘੰਟਿਆਂ ਵਿਚ 553 ਲੋਕਾਂ ਦੀ ਵਾਇਰਸ ਨਾਲ ਮੌਤ ਹੋ ਗਈ ਹੈ। ਹੁਣ ਦੇਸ਼ ਵਿਚ ਕੋਰੋਨਾ ਨਾਲ ਮਰਨ ਵਾਲੇ ਲੋਕਾਂ ਦੀ ਕੁੱਲ ਗਿਣਤੀ ਵਧ ਕੇ 23,727 ਹੋ ਗਈ ਹੈ। ਦੇਸ਼ ਵਿਚ ਹੁਣ ਤੱਕ 5,71,460 ਲੋਕ ਇਸ ਵਾਇਰਸ ਨਾਲ ਠੀਕ ਹੋ ਚੁੱਕੇ ਹਨ। ਦੇਸ਼ ਵਿਚ ਫਿਲਹਾਲ ਰਿਕਵਰੀ ਰੇਟ 63.02 ਫੀਸਦੀ ਚੱਲ ਰਿਹਾ ਹੈ। ਦੱਸ ਦਈਏ ਕਿ ਇਸ ਸਮੇਂ ਪੂਰੀ ਦੁਨੀਆ ਕੋਰੋਨਾ ਵਾਇਰਸ ਦੀ ਚਪੇਟ ਵਿਚ ਹੈ। ਆਏ ਦਿਨ ਦੋ ਲੱਖ ਦੇ ਕਰੀਬ ਕੋਰੋਨਾ ਮਰੀਜਾਂ ਦੀ ਗਿਣਤੀ ਵਧ ਰਹੀ ਹੈ।

Corona virusCorona virus

ਦੁਨੀਆ ਵਿਚ ਪਿਛਲੇ 24 ਘੰਟਿਆਂ ਵਿਚ 1.95 ਲੱਖ ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ 3,727 ਲੋਕਾਂ ਦੀ ਮੌਤ ਹੋ ਗਈ। ਵਰਲਡਮੀਟਰ ਮੁਤਾਬਕ ਦੁਨੀਆ ਵਿਚ ਇਕ ਕਰੋੜ 32 ਲੱਖ ਤੋਂ ਜ਼ਿਆਦਾ ਲੋਕ ਸੰਕਰਮਿਤ ਹਨ, ਜਦਕਿ ਮਰਨ ਵਾਲਿਆਂ ਦੀ ਗਿਣਤੀ ਪੰਜ ਲੱਖ 74 ਹਜ਼ਾਰ ਤੋਂ ਪਾਰ ਪਹੁੰਚ ਗਈ ਹੈ।

Corona virus Corona virus

ਰਾਹਤ ਦੀ ਖ਼ਬਰ ਇਹ ਹੈ ਕਿ ਠੀਕ ਹੋਣ ਵਾਲਿਆਂ ਦਾ ਅੰਕੜਾ ਵੀ ਲਗਾਤਾਰ ਵਧ ਰਿਹਾ ਹੈ ਅਤੇ ਹੁਣ ਤੱਕ 76 ਲੱਖ ਤੋਂ ਜ਼ਿਆਦਾ ਲੋਕ ਇਸ ਬਿਮਾਰੀ ‘ਚੋਂ ਉਭਰ ਚੁੱਕੇ ਹਨ। ਦੁਨੀਆ ਭਰ ਵਿਚ ਹਾਲੇ ਵੀ 49 ਲੱਖ 62 ਹਜ਼ਾਰ ਐਕਟਿਵ ਕੇਸ ਹਨ ਅਤੇ ਇਹਨਾਂ ਮਰੀਜਾਂ ਦਾ ਇਲਾਜ ਜਾਰੀ ਹੈ। ਅਮਰੀਕਾ ਦੀ ਗੱਲ਼ ਕਰੀਏ ਤਾਂ ਹਾਲੇ ਵੀ ਅਮਰੀਕਾ ਕੋਰੋਨਾ ਨਾਲ ਸਭ ਤੋਂ ਜ਼ਿਆਦਾ ਪ੍ਰਭਾਵਿਤ ਦੇਸ਼ਾਂ ਦੀ ਲਿਸਟ ਵਿਚ ਸਭ ਤੋਂ ਉੱਪਰ ਹੈ।

corona virusCorona virus

ਇੱਥੋਂ ਤੱਕ ਕਿ 34 ਲੱਖ ਤੋਂ ਜ਼ਿਆਦਾ ਲੋਕ ਸੰਕਰਮਣ ਦਾ ਸ਼ਿਕਾਰ ਹੋ ਚੁੱਕੇ ਹਨ ਜਦਕਿ ਇਕ ਲੱਖ 38 ਹਜ਼ਾਰ ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ। ਉੱਥੇ ਹੀ ਬ੍ਰਾਜ਼ੀਲ ਵਿਚ ਵੀ ਕੋਰੋਨਾ ਦਾ ਕਹਿਰ ਜਾਰੀ ਹੈ। ਬ੍ਰਾਜ਼ੀਲ ਵਿਚ 18 ਲੱਖ ਤੋਂ ਜ਼ਿਆਦਾ ਲੋਕ ਵਾਇਰਸ ਨਾਲ ਸੰਕਰਮਿਤ ਹਨ। ਬ੍ਰਾਜ਼ੀਲ ਤੋਂ ਬਾਅਦ ਭਾਰਤ ਅਤੇ ਰੂਸ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ ਦੁਨੀਆ ਵਿਚ ਸਭ ਤੋਂ ਤੇਜ਼ੀ ਨਾਲ ਵਧ ਰਹੀ ਹੈ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਭਰਾ-ਭਰਜਾਈ ਤੋਂ ਦੁਖੀ ਕੁੜੀ ਨੇ ਚੁੱਕਿਆ ਖੌਫਨਾਕ ਕਦਮ, ਹਾਕੀ ਦੀ ਸੀ ਨੈਸ਼ਨਲ ਪਲੇਅਰ ਪੁਲਿਸ ਨੇ ਭਰਾ ਨੂੰ ਕੀਤਾ ਗ੍ਰਿਫ਼ਤਾਰ

06 May 2024 4:04 PM

Rajpura ਵਿਖੇ Kisan ਦੀ ਹੋਈ ਮੌਤ ਤੋਂ ਬਾਅਦ ਕਿਸਾਨਾਂ ਨੇ ਦਿੱਤਾ ਅਲਟੀਮੇਟਮ, ਦੋ ਦਿਨਾਂ ਸਮਾਂ ਦਿੰਦੇ ਹਾਂ, ਨਹੀਂ ਤਾਂ

06 May 2024 1:42 PM

Breaking News: T20 World Cup ਦੇ ਮੈਚਾਂ ਦੌਰਾਨ ਅੱ+ਤਵਾਦੀ ਹਮਲਿਆਂ ਦੀ ਧਮਕੀ, Cricket ਜਗਤ ਲਈ ਪਰੇਸ਼ਾਨ ਕਰਨ ਵਾਲੀ

06 May 2024 1:13 PM

Cabinet Minister Dr. Baljit Kaur ਬੇਬਾਕ Interview Badal ‘ਤੇ ਧਰਿਆ ਤਵਾ, ਇਹਨਾਂ ਲੁੱਟਣ ਵਾਲਿਆਂ ਤੋਂ ਮਸਾਂ...

06 May 2024 12:55 PM

PRTC ਦੇ Driver ਨਾਲ ਵਾਪਰ ਗਿਆ ਵੱਡਾ ਹਾਦਸਾ.. ਪੁੱਤ ਦੀ ਹਾਲਤ ਦੇਖ ਭੁੱਬਾਂ ਮਾਰਦੀ ਸੜਕ ’ਤੇ ਲਿਟ ਗਈ Maa

06 May 2024 10:58 AM
Advertisement