ਬੰਗਲੇ ਨੂੰ ਲੈ ਕੇ ਹਰਦੀਪ ਪੁਰੀ ਤੇ ਪ੍ਰਿਯੰਕਾ ਗਾਂਧੀ ਵਿਚਾਲੇ ਛਿੜੀ ਟਵਿਟਰ ਜੰਗ, ਜਾਣੋ ਕੀ ਹੈ ਮਾਮਲਾ
Published : Jul 14, 2020, 3:53 pm IST
Updated : Jul 14, 2020, 3:53 pm IST
SHARE ARTICLE
Hardeep Singh Puri and Priyanka Gandhi Vadra
Hardeep Singh Puri and Priyanka Gandhi Vadra

ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੂੰ ਲੋਧੀ ਅਸਟੇਟ ਵਿਚ ਦਿੱਤੇ ਗਏ ਬੰਗਲੇ ‘ਤੇ ਵਿਵਾਦ ਵਧਦਾ ਜਾ ਰਿਹਾ ਹੈ।

ਨਵੀਂ ਦਿੱਲੀ: ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੂੰ ਲੋਧੀ ਅਸਟੇਟ ਵਿਚ ਦਿੱਤੇ ਗਏ ਬੰਗਲੇ ‘ਤੇ ਵਿਵਾਦ ਵਧਦਾ ਜਾ ਰਿਹਾ ਹੈ। ਇਸ ਦੌਰਾਨ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਅਤੇ ਪ੍ਰਿਯੰਕਾ ਗਾਂਧੀ ਵਿਚਕਾਰ ਅੱਜ ਟਵਿਟਰ ਜੰਗ ਛਿੜ ਗਈ ਹੈ। ਦਰਅਸਲ ਪ੍ਰਿਯੰਕਾ ਗਾਂਧੀ ਨੇ ਉਹਨਾਂ ਰਿਪੋਰਟਾਂ ਨੂੰ ਖਾਰਜ ਕਰ ਦੱਤਾ ਹੈ, ਜਿਸ ਵਿਚ ਕਿਹਾ ਗਿਆ ਸੀ ਕਿ ਉਹਨਾਂ ਨੇ ਬੰਗਲੇ ਵਿਚ ਕੁਝ ਹੋਰ ਦਿਨ ਰਹਿਣ ਦਾ ਸਮਾਂ ਮੰਗਿਆ ਸੀ।

Hardeep Singh PuriHardeep Singh Puri

ਪ੍ਰਿਯੰਕਾ ਗਾਂਧੀ ਨੇ ਅਪਣੇ ਇਕ ਟਵੀਟ ਵਿਚ ਕਿਹਾ ਕਿ ਉਹਨਾਂ ਨੇ ਸਰਕਾਰ ਕੋਲੋਂ ਅਜਿਹੀ ਕੋਈ ਮੋਹਲਤ ਨਹੀਂ ਮੰਗੀ ਅਤੇ ਉਹ ਇਕ ਅਗਸਤ ਤੱਕ ਬੰਗਲਾ ਖਾਲੀ ਕਰ ਦੇਵੇਗੀ। ਪ੍ਰਿਯੰਕਾ ਦੇ ਟਵੀਟ ਤੋਂ ਬਾਅਦ ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਖੁਲਾਸਾ ਕੀਤਾ ਕਿ ਪ੍ਰਿਯੰਕਾ ਦੀ ਸਿਫਾਰਿਸ਼ ਲਈ ਇਕ ਵੱਡੇ ਕਾਂਗਰਸੀ ਨੇਤਾ ਨੇ 4 ਜੁਲਾਈ ਨੂੰ ਉਹਨਾਂ ਨੂੰ ਫੋਨ ਕੀਤਾ ਸੀ।

Priyanka Gandhi Priyanka Gandhi

ਪੁਰੀ ਨੇ ਅਪਣੇ ਟਵੀਟ ਵਿਚ ਦਾਅਵਾ ਕੀਤਾ ਕਿ ਫੋਨ ਕਰਨ ਵਾਲੇ ਨੇ ‘ਕਿਸੇ ਹੋਰ ਕਾਂਗਰਸ ਸੰਸਦ ਮੈਂਬਰ ਦੇ ਨਾਮ ਬੰਗਲਾ ਦੇਣ ਲਈ ਕਿਹਾ ਤਾਂ ਜੋ ਪ੍ਰਿਯੰਕਾ ਉੱਥੇ ਰਹਿ ਸਕੇ’। ਕੇਂਦਰੀ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਪੁਰੀ ਨੇ ਟਵੀਟ ਕੀਤਾ ਕਿ, ‘ਕਾਂਗਰਸ ਦੇ ਇਕ ਵੱਡੇ ਨੇਤਾ ਨੇ ਮੈਨੂੰ  4 ਜੁਲਾਈ ਨੂੰ ਫੋਨ ਕਰਕੇ ਬੇਨਤੀ ਕੀਤੀ ਕਿ 35, ਲੋਧੀ ਅਸਟੇਟ ਵਾਲਾ ਸਰਕਾਰੀ ਬੰਗਲਾ ਕਿਸੇ ਕਾਂਗਰਸੀ ਸੰਸਦ ਮੈਂਬਰ ਨੂੰ ਜਾਰੀ ਕਰ ਦਿੱਤਾ ਜਾਵੇ, ਤਾਂ ਜੋ ਪ੍ਰਿਯੰਕਾ ਗਾਂਧੀ ਵਾਡਰਾ ਉਸ ਰਿਹਾਇਸ਼ ‘ਤੇ ਰਹਿ ਸਕੇ’।

TweetTweet

ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੇ ਸਵੇਰੇ ਹੀ ਕਿਹਾ ਸੀ ਕਿ ਉਹ ਨਵੀਂ ਦਿੱਲੀ ਦੇ ਲੋਧੀ ਅਸਟੇਟ ਇਲਾਕੇ ਵਿਚ ਸਥਿਤ ਅਪਣਾ ਸਰਕਾਰੀ ਬੰਗਲਾ ਇਕ ਅਗਸਤ ਤੱਕ ਖਾਲੀ ਕਰ ਦੇਵੇਗੀ। ਇਸ ਦੇ ਨਾਲ ਹੀ ਉਹਨਾਂ ਨੇ ਉਸ ਖ਼ਬਰ ਨੂੰ ‘ਫਰਜ਼ੀ’ ਕਰਾਰ ਦਿੱਤਾ ਹੈ, ਜਿਸ ਵਿਚ ਦਾਅਵਾ ਕੀਤਾ ਗਿਆ ਸੀ ਕਿ ਪ੍ਰਿਯੰਕਾ ਦੇ ਕਹਿਣ ‘ਤੇ ਸਰਕਾਰ ਨੇ ਉਹਨਾਂ ਨੂੰ ਇਸ ਰਿਹਾਇਸ਼ ਵਿਚ ਕੁਝ ਹੋਰ ਦਿਨ ਰਹਿਣ ਤੱਕ ਦੀ ਇਜਾਜ਼ਤ ਦੇ ਦਿੱਤੀ ਹੈ।

Hardeep Singh PuriHardeep Singh Puri

ਜ਼ਿਕਰਯੋਗ ਹੈ ਕਿ ਕੇਂਦਰੀ ਆਵਾਸ ਅਤੇ ਸ਼ਹਿਰੀ ਮਾਮਲਿਆਂ ਬਾਰੇ ਮੰਤਰਾਲੇ ਨੇ ਪ੍ਰਿਯੰਕਾ ਗਾਂਧੀ ਨੂੰ ਨਵੀਂ ਦਿੱਲੀ ਸਥਿਤ ਸਰਕਾਰੀ ਬੰਗਲਾ ਇਕ ਅਗਸਤ ਤੱਕ ਖਾਲੀ ਕਰਨ ਨੂੰ ਕਿਹਾ ਹੈ। ਮੰਤਰਾਲੇ ਵੱਲੋਂ ਜਾਰੀ ਆਦੇਸ਼ ਵਿਚ ਕਿਹਾ ਗਿਆ ਹੈ ਕਿ ਐਸਪੀਜੀ ਸੁਰੱਖਿਆ ਵਾਪਸ ਲਏ ਜਾਣ ਤੋਂ ਬਾਅਦ ਉਹਨਾਂ ਨੂੰ ਮੌਜੂਦਾ ਰਿਹਾਇਸ਼ ਖਾਲੀ ਕਰਨੀ ਪਵੇਗੀ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Rupinder Kaur ਦੇ Father ਕੈਮਰੇ ਸਾਹਮਣੇ ਆ ਕੇ ਹੋਏ ਭਾਵੁਕ,ਦੱਸੀ ਪੂਰੀ ਅਸਲ ਕਹਾਣੀ, ਕਿਹਾ- ਮੇਰੀ ਧੀ ਨੂੰ ਵੀ ਮਿਲੇ..

14 Dec 2025 3:04 PM

Haryana ਦੇ CM Nayab Singh Saini ਨੇ VeerBal Divas ਮੌਕੇ ਸਕੂਲਾ 'ਚ ਨਿਬੰਧ ਲੇਖਨ ਪ੍ਰਤੀਯੋਗਿਤਾ ਦੀ ਕੀਤੀ ਸ਼ੁਰੂਆਤ

14 Dec 2025 3:02 PM

Zila Parishad Election : 'ਬੈਲੇਟ ਪੇਪਰਾਂ 'ਤੇ ਛਪੇ ਚੋਣ ਨਿਸ਼ਾਨ ਨੂੰ ਲੈ ਕੇ ਸਾਡੇ ਨਾਲ਼ ਹੋਇਆ ਧੱਕਾ'

14 Dec 2025 3:02 PM

Zila Parishad Elections Debate : "ਕਾਂਗਰਸ ਚੋਣ ਮੈਦਾਨ ਛੱਡ ਕੇ ਭੱਜੀ, ਓਹਦੇ ਪੱਲੇ ਕੁਝ ਨਹੀਂ'

14 Dec 2025 3:01 PM

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM
Advertisement