ਸੁਪਰੀਮ ਕੋਰਟ ’ਚ ਤਬਲੀਗ਼ੀ ਜਮਾਤ ਮਾਮਲੇ ਦੀ ਸੁਣਵਾਈ 24 ਜੁਲਾਈ ਤਕ ਟਲੀ
Published : Jul 14, 2020, 11:18 am IST
Updated : Jul 14, 2020, 11:18 am IST
SHARE ARTICLE
Supreme Court
Supreme Court

ਸੁਪਰੀਮ ਕੋਰਟ ਨੇ ਰਾਜਧਾਨੀ ਦਿੱਲੀ ’ਚ ਤਬਲੀਗ਼ੀ ਜਮਾਤ ਦੇ ਪ੍ਰੋਗਰਾਮ ’ਚ ਹਿੱਸਾ ਲੈਣ ਵਾਲੇ ਵਿਦੇਸ਼ੀ ਜਮਾਤੀਆਂ ਨੂੰ ਕਾਲੀ ਸੂਚੀ ’ਚ

ਨਵੀਂ ਦਿੱਲੀ, 13 ਜੁਲਾਈ: ਸੁਪਰੀਮ ਕੋਰਟ ਨੇ ਰਾਜਧਾਨੀ ਦਿੱਲੀ ’ਚ ਤਬਲੀਗ਼ੀ ਜਮਾਤ ਦੇ ਪ੍ਰੋਗਰਾਮ ’ਚ ਹਿੱਸਾ ਲੈਣ ਵਾਲੇ ਵਿਦੇਸ਼ੀ ਜਮਾਤੀਆਂ ਨੂੰ ਕਾਲੀ ਸੂਚੀ ’ਚ ਪਾਏ ਜਾਣ ’ਤੇ ਕੇਂਦਰ ਸਰਕਾਰ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਦੀ ਸੁਣਵਾਈ 24 ਜੁਲਾਈ ਤਕ ਲਈ ਸੋਮਵਾਰ ਨੂੰ ਟਾਲ ਦਿਤੀ। ਜੱਜ ਏ.ਐਮ. ਖਾਨਵਿਲਕਰ ਅਤੇ ਜੱਜ ਸੰਜੀਵ ਖੰਨਾ ਦੀ ਬੈਂਚ ਨੇ ਸਾਲਿਸੀਟਰ ਜਨਰਲ ਤੂਸ਼ਾਰ ਮੇਹਤਾ ਦੀ ਅਪੀਲ ’ਤੇ ਸੁਣਵਾਈ ਅਗਲੇ ਹਫ਼ਤੇ ਤਕ ਟਾਲਣ ਦਾ ਫ਼ੈਸਲਾ ਲਿਆ। ਪਟੀਸ਼ਨਕਰਤਾਵਾਂ ਵਲੋਂ ਪੇਸ਼ ਵਕੀਲ ਨੇ ਹਾਲਾਂਕਿ ਇਸ ’ਤੇ ਕੋਈ ਇਤਰਾਜ਼ ਨਹੀਂ ਕੀਤਾ।

ਉਨ੍ਹਾਂ  ਸਿਰਫ਼ ਇੰਨਾ ਕਿਹਾ ਕਿ ਇਸ ਮਾਮਲੇ ’ਚ ਇਕ ਨਜ਼ਦੀਕੀ ਤਾਰੀਖ ਦਿਤੀ ਜਾ ਸਕਦੀ ਹੈ। ਇਸ ਤੋਂ ਬਾਅਦ ਬੈਂਚ ਨੇ ਮਾਮਲੇ ਦੀ ਅਗਲੀ ਸੁਣਵਾਈ ਲਈ 24 ਜੁਲਾਈ ਦੀ ਤਾਰੀਕ ਤੈਅ ਕਰ ਦਿਤੀ। 2 ਜੂਨ ਨੂੰ ਹੋਈ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਸਪੱਸ਼ਟ ਕੀਤਾ ਸੀ ਕਿ ਉਹ ਵਿਦੇਸ਼ੀ ਜਮਾਤੀਆਂ ਨੂੰ ਦੇਸ਼ ਭੇਜਣ ਦੇ ਮਾਮਲੇ ’ਚ ਦਖ਼ਲਅੰਦਾਜ਼ੀ ਨਹੀਂ ਕਰੇਗੀ ਸਗੋਂ ਸਿਰਫ਼ ਕਾਲੀ ਸੂਚੀ ’ਚ ਪਾਏ ਜਾਣ ਦੇ ਮੁੱਦੇ ’ਤੇ ਹੀ ਸੁਣਵਾਈ ਕਰੇਗੀ। ਕੇਂਦਰ ਸਰਕਾਰ ਨੇ ਵੀ ਕੋਰਟ ਨੂੰ ਦਸਿਆ ਸੀ ਕਿ ਵਿਦੇਸ਼ੀ ਜਮਾਤੀਆਂ ਦੀ ਦੇਸ਼ ਵਾਪਸੀ ਉਦੋਂ ਤਕ ਨਹੀਂ ਹੋ ਸਕੇਗੀ, ਜਦੋਂ ਕਿ ਉਨ੍ਹਾਂ ਵਿਰੁਧ ਭਾਰਤ ਦੇ ਕਿਸੇ ਵੀ ਸੂਬੇ ’ਚ ਦਰਜ ਅਪਰਾਧਕ ਮੁਕੱਦਿਆਂ ਦੀ ਸੁਣਵਾਈ ਪੂਰੀ ਨਹੀਂ ਹੋ ਜਾਂਦੀ।

ਜ਼ਿਕਰਯੋਗ ਹੈ ਕਿ ਕੋਰੋਨਾ ਨੂੰ ਲੈ ਕੇ ਕੇਂਦਰ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਰਾਜ ਸਰਕਾਰਾਂ ਅਤੇ ਪੁਲਿਸ ਦੇ ਆਦੇਸ਼ ਦੀ ਉਲੰਘਣਾ ਕਰਨ ’ਤੇ ਹਜ਼ਾਰਾਂ ਜਮਾਤੀਆਂ ਵਿਰੁਧ ਵੱਖ-ਵੱਖ ਸੂਬਿਆਂ ’ਚ ਅਪਰਾਧਕ ਮਾਮਲੇ ਦਰਜ ਕੀਤੇ ਗਏ ਸਨ, ਜਿਨ੍ਹਾਂ ਦੀ ਸੁਣਵਾਈ ਅਦਾਲਤਾਂ ’ਚ ਪੈਂਡਿੰਗ ਹੈ। 
ਕੇਂਦਰ ਸਰਕਾਰ ਨੇ ਹਜ਼ਾਰਾਂ ਜਮਾਤੀਆਂ ਨੂੰ ਬਲੈਕਲਿਸਟ ਕਰ ਕੇ ਉਨ੍ਹਾਂ ਦੇ ਵੀਜ਼ਾ ਰੱਦ ਕਰ ਦਿਤੇ ਸਨ, ਜਿਨ੍ਹਾਂ ’ਚੋਂ 34 ਵਿਦੇਸ਼ੀ ਜਮਾਤੀਆਂ ਨੇ ਸਰਕਾਰ ਦੇ ਇਸ ਆਦੇਸ਼ ਵਿਰੁਧ ਸੁਪਰੀਮ ਕੋਰਟ ’ਚ ਪਟੀਸ਼ਨਾਂ ਦਾਇਰ ਕੀਤੀਆਂ ਹਨ। (ਏਜੰਸੀ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement