
ਕੋਰੋਨਾ ਵਾਇਰਸ ਮਹਾਂਮਾਰੀ ਦੌਰਾਨ ਅਪਣੇ ਸੂਬਿਆਂ ਨੂੰ ਪਰਤੇ ਪ੍ਰਵਾਸੀ ਮਜ਼ਦੂਰਾਂ ਦੇ ਬੱਚਿਆਂ ਦੀ ਸਿੱਖਿਆ ਲਈ ਮਨੁੱਖੀ ਸਰੋਤ ਵਿਕਾਸ ਮੰਤਰਾਲੇ ਹਰ ਸੰਭਵ ਕੋਸ਼ਿਸ਼ ਕਰ ਰਿਹਾ ਹੈ।
ਨਵੀਂ ਦਿੱਲੀ: ਕੋਰੋਨਾ ਵਾਇਰਸ ਮਹਾਂਮਾਰੀ ਦੌਰਾਨ ਅਪਣੇ-ਅਪਣੇ ਸੂਬਿਆਂ ਨੂੰ ਪਰਤੇ ਪ੍ਰਵਾਸੀ ਮਜ਼ਦੂਰਾਂ ਦੇ ਬੱਚਿਆਂ ਦੀ ਸਿੱਖਿਆ ਲਈ ਮਨੁੱਖੀ ਸਰੋਤ ਵਿਕਾਸ ਮੰਤਰਾਲੇ ਹਰ ਸੰਭਵ ਕੋਸ਼ਿਸ਼ ਕਰ ਰਿਹਾ ਹੈ। ਇਸ ਦੌਰਾਨ ਮਨੁੱਖੀ ਸਰੋਤ ਵਿਕਾਸ ਮੰਤਰਾਲੇ ਨੇ ਕੋਰੋਨਾ ਵਾਇਰਸ ਮਹਾਂਮਾਰੀ ਦੇ ਮੱਦੇਨਜ਼ਰ ਅਪਣੇ ਸੂਬਿਆਂ ਨੂੰ ਪਰਤੇ ਪ੍ਰਵਾਸੀ ਮਜ਼ਦੂਰਾਂ ਦੇ ਬੱਚਿਆਂ ਦੀ ਸਿੱਖਿਆ ਲਈ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ।
Migrant workers
ਇਸ ਦੇ ਲਈ ਮੰਤਰਾਲੇ ਨੇ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਕਿਹਾ ਹੈ ਕਿ ਕੋਰੋਨਾ ਮਹਾਂਮਾਰੀ ਦੌਰਾਨ ਸਥਾਨਕ ਖੇਤਰ ਛੱਡਣ ਵਾਲੇ ਬੱਚਿਆਂ ਦਾ ਡਾਟਾ ਤਿਆਰ ਕਰਨਾ ਚਾਹੀਦਾ ਹੈ। ਇਸ ਤੋਂ ਇਲਾਵਾ ਸੂਬਿਆਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਜੋ ਬੱਚੇ ਮਹਾਂਮਾਰੀ ਕਾਰਨ ਦੂਜੇ ਸਥਾਨਾਂ ‘ਤੇ ਚਲੇ ਗਏ ਹਨ, ਉਹਨਾਂ ਦੇ ਨਾਮ ਸਕੂਲਾਂ ਵਿਚੋਂ ਨਾ ਕੱਟੇ ਜਾਣ।
Migrant workers
ਉੱਥੇ ਹੀ ਉਹਨਾਂ ਦੀ ਸਿੱਖਿਆ ਯਕੀਨੀ ਬਣਾਉਣ ਲਈ ਮੰਤਰਾਲੇ ਨੇ ਕਿਹਾ ਹੈ ਕਿ ਸੂਬੇ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਸਕੂਲਾਂ ਨੂੰ ਇਹ ਕਹਿ ਸਕਦੇ ਹਨ ਕਿ ਅਪਣੇ ਪਿੰਡ ਪਰਤੇ ਬੱਚਿਆਂ ਨੂੰ ਬਿਨਾਂ ਕੋਈ ਦਸਤਾਵੇਜ਼ ਮੰਗੇ ਦਾਖਲਾ ਦਿੱਤਾ ਜਾਵੇ।
HRD Ministry
ਮਨੁੱਖੀ ਸਰੋਤ ਵਿਕਾਸ ਮੰਤਰਾਲੇ ਨੇ ਅਪਣੇ ਦਿਸ਼ਾ-ਨਿਰਦੇਸ਼ ਵਿਚ ਕਿਹਾ ਕਿ ਅਜਿਹਾ ਡਾਟਾ ਹਰੇਕ ਸਕੂਲ ਵੱਲ਼ੋਂ ਤਿਆਰ ਕੀਤਾ ਜਾ ਸਕਦਾ ਹੈ, ਜਿਸ ਵਿਚ ਪ੍ਰਵਾਸੀ ਅਤੇ ਗੈਰ ਪ੍ਰਵਾਸੀ ਬੱਚਿਆਂ ਦੀ ਜਾਣਕਾਰੀ ਹੋਵੇ ਅਤੇ ਇਸ ਵਿਚ ਉਹਨਾਂ ਦੇ ਸਕੂਲਾਂ ਵਿਚ ਪੜ੍ਹਨ ਵਾਲੇ ਬੱਚਿਆਂ ਦੇ ਮਾਪਿਆਂ ਨਾਲ ਨਿੱਜੀ ਤੌਰ ‘ਤੇ ਸੰਪਰਕ ਕਰਕੇ ਅਤੇ ਫੋਨ ਦੇ ਜ਼ਰੀਏ ਜਾਣਕਾਰੀ ਇਕੱਠੀ ਕੀਤੀ ਜਾ ਸਕਦੀ ਹੈ।
Migrant workers
ਉਹਨਾਂ ਸੂਬਿਆਂ ਨੂੰ ਕਿਹਾ ਕਿ ਇਸ ਚੀਜ਼ ਦਾ ਖਾਸ ਖਿਆਲ ਰੱਖਿਆ ਜਾਵੇ ਕਿ ਪ੍ਰਵਾਸੀ ਵਿਦਿਆਰਥੀਆਂ ਦੇ ਨਾਮ ਸਕੂਲ ਵਿਚੋਂ ਨਾ ਕੱਟੇ ਜਾਣ ਕਿਉਂਕਿ ਕਿਸੇ ਵੀ ਸਮੇਂ ਉਹਨਾਂ ਦੇ ਵਾਪਸ ਆਉਣ ਦੀ ਸੰਭਾਵਨਾ ਹੈ। ਇਹਨਾਂ ਬੱਚਿਆਂ ਦੀ ਗਿਣਤੀ ਸਬੰਧੀ ਡਾਇਰੈਕਟੋਰੇਟ ਜਨਰਲ ਆਫ਼ ਐਜੂਕੇਸ਼ਨ ਨੂੰ ਵੀ ਸੂਚਿਤ ਕੀਤਾ ਜਾ ਸਕਦਾ ਹੈ, ਤਾਂ ਜੋ ਉਹਨਾਂ ਨੂੰ ਮਿਡ-ਡੇ-ਮੀਲ, ਕਿਤਾਬਾਂ ਅਤੇ ਵਰਦੀਆਂ ਨਾਲ ਜੁੜੀ ਕੀਮਤ ਲਈ ਮੁਆਵਜ਼ਾ ਦਿੱਤਾ ਜਾ ਸਕੇ।