ਆਈ.ਬੀ ਕਰਮਚਾਰੀ ਦੀ ਹਤਿਆ ਦੇ ਦੋਸ਼ੀ ਤਾਹਿਰ ਦੀ ਜ਼ਮਾਨਤ ਪਟੀਸ਼ਨ ਖ਼ਾਰਜ
Published : Jul 14, 2020, 11:03 am IST
Updated : Jul 14, 2020, 11:03 am IST
SHARE ARTICLE
File Photo
File Photo

ਦਿੱਲੀ ਵਿਚ ਕੜਕੜਡੂਮਾ ਅਦਾਲਤ ਨੇ ਪਿਛਲੀ ਫ਼ਰਵਰੀ ਵਿਚ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਭਾਰਤ ਯਾਤਰਾ ਦੌਰਾਨ

ਨਵੀਂ ਦਿੱਲੀ, 13 ਜੁਲਾਈ : ਦਿੱਲੀ ਵਿਚ ਕੜਕੜਡੂਮਾ ਅਦਾਲਤ ਨੇ ਪਿਛਲੀ ਫ਼ਰਵਰੀ ਵਿਚ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਭਾਰਤ ਯਾਤਰਾ ਦੌਰਾਨ ਸਿਟੀਜ਼ਨਸ਼ਿਪ ਸੋਧ ਐਕਟ (ਸੀ. ਏ. ਏ.) ਦੇ ਵਿਰੋਧ ’ਚ ਉੱਤਰ-ਪੂਰਬੀ ਦਿੱਲੀ ਦੇ ਕਈ ਇਲਾਕਿਆਂ ’ਚ ਭੜਕੇ ਦੰਗਿਆਂ ਦੇ ਸਮੇਂ ਵਿਜੀਲੈਂਸ ਬਿਊਰੋ (ਆਈ. ਬੀ.) ਕਰਮਚਾਰੀ ਅੰਕਿਤ ਸ਼ਰਮਾ ਦੀ ਹੱਤਿਆ ਦੇ ਮੁੱਖ ਦੋਸ਼ੀ ਆਮ ਆਦਮੀ ਪਾਰਟੀ (ਆਪ) ਦੇ ਕੱਢੇ ਹੋਏ ਕੌਂਸਲਰ ਤਾਹਿਰ ਹੁਸੈਨ ਦੀ ਜ਼ਮਾਨਤ ਪਟੀਸ਼ਨ ਸੋਮਵਾਰ ਨੂੰ ਖ਼ਾਰਜ ਕਰ ਦਿਤੀ।

File Photo File Photo

ਅਦਾਲਤ ਨੇ ਮਾਮਲੇ ਦੇ ਮੁੱਖ ਦੋਸ਼ੀ ਹੋਣ ਦੇ ਕਾਰਨ ਤਾਹਿਰ ਦੀ ਜ਼ਮਾਨਤ ਪਟੀਸ਼ਨ ਨੂੰ ਮਨਜ਼ੂਰੀ ਦੇਣ ਤੋਂ ਇਨਕਾਰ ਕਰ ਦਿਤਾ। ਪੁਲਿਸ ਨੇ ਅਦਾਲਤ ਦੇ ਸਾਹਮਣੇ ਤਾਹਿਰ ਦੀ ਜ਼ਮਾਨਤ ਪਟੀਸ਼ਨ ਦਾ ਵਿਰੋਧ ਕੀਤਾ ਸੀ। ਇਸ ਤੋਂ ਪਹਿਲਾਂ ਅਦਾਲਤ ਨੇ 9 ਜੁਲਾਈ ਨੂੰ ਤਾਹਿਰ ਹੁਸੈਨ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਤੋਂ ਬਾਅਦ ਅਪਣਾ ਆਦੇਸ਼ ਸੁਰੱਖਿਅਤ ਰੱਖ ਲਿਆ ਸੀ। (ਏਜੰਸੀ)
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement