ਤਰਲੋਚਨ ਸਿੰਘ ਵਜ਼ੀਰ ਦੇ ਧੜੇ ਨੇ ਮਾਰੀ ਬਾਜ਼ੀ
Published : Jul 14, 2020, 10:34 am IST
Updated : Jul 14, 2020, 10:34 am IST
SHARE ARTICLE
Tarlochan Singh Wazir
Tarlochan Singh Wazir

ਜੰਮੂ-ਕਸ਼ਮੀਰ ’ਚ ਜ਼ਿਲ੍ਹਾ ਗੁਰਦਵਾਰਾ ਪ੍ਰਬੰਧਕ ਕਮੇਟੀਆਂ ਨੂੰ ਲੈ ਕੇ ਚਲ ਰਹੇ ਵਿਵਾਦ ਦਾ ਹੋਇਆ ਅੰਤ

ਜੰਮੂ, 13 ਜੁਲਾਈ (ਸਰਬਜੀਤ ਸਿੰਘ): ਪਿਛਲੇ ਕੁੱਝ ਦਿਨਾਂ ਤੋਂ ਜੰਮੂ-ਕਸ਼ਮੀਰ ਵਿਚ ਜ਼ਿਲ੍ਹਾ ਗੁਰਦਵਾਰਾ ਪ੍ਰਬੰਧਕ ਕਮੇਟੀਆਂ ਨੂੰ ਲੈ ਕੇ ਚਲ ਰਹੇ ਵਿਵਾਦ ਦਾ ਉਸ ਸਮੇਂ ਅੰਤ ਹੋ ਗਿਆ ਜਦੋਂ ਜੰਮੂ-ਕਸ਼ਮੀਰ ਗੁਰਦਵਾਰਾ ਪ੍ਰਬੰਧਕ ਬੋਰਡ ਦੇ ਚੇਅਰਮੈਨ ਤਰਲੋਚਨ ਸਿੰਘ ਵਜ਼ੀਰ ਦਾ ਧੜਾ ਬਾਜ਼ੀ ਮਾਰਦੇ ਹੋਏ, ਅਗਲੇ ਤਿੰਨ ਮਹੀਨਿਆਂ ਲਈ ਗੁਰਦਵਾਰਾ ਪ੍ਰਬੰਧਕ ਕਮੇਟੀ ’ਤੇ ਕਾਬਜ਼ ਹੋਣ ਵਿਚ ਸਫ਼ਲ ਹੋ ਗਿਆ। 

ਵਜ਼ੀਰ ਧੜੇ ਦੀ ਸਫ਼ਲਤਾ ਪਿਛੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਗੋਬਿੰਦ ਸਿੰਘ ਲੌਂਗੋਵਾਲ ਪ੍ਰਧਾਨ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ, ਮਨਜਿੰਦਰ ਸਿੰਘ ਸਿਰਸਾ ਪ੍ਰਧਾਨ ਦਿੱਲੀ ਸਿੱਖ ਗੁਰਦਵਾਰਾ ਮੈਨਜਮੈਂਟ ਕਮੇਟੀ ਦਾ ਮੁੱਖ ਰੋਲ ਰਿਹਾ। ਜਿਨ੍ਹਾਂ ਨੇ ਵੱਖ-ਵੱਖ ਮੱਧਮ ਰਾਹੀਂ ਕੇਂਦਰ ਸਰਕਾਰ ਨੂੰ ਇਸ ਮੁੱਦੇ ਤੋਂ ਜਾਣੂ ਕਰਵਾਇਆ ਅਤੇ ਅੰਤ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਰਮਿਅਨ ਹੋਈ ਗੱਲਬਾਤ ਤੋਂ ਬਾਅਦ ਜੰਮੂ ਕਸ਼ਮੀਰ ਦੀਆਂ ਗੁਰਦਵਾਰਾ ਪ੍ਰਬੰਧਕ ਕਮੇਟੀਆਂ ਅਤੇ ਗੁਰਦਵਾਰਾ ਪ੍ਰਬੰਧਕ ਬੋਰਡ ਨੂੰ ਤਿੰਨ ਮਹੀਨਿਆਂ ਦਾ ਹੋਰ ਸਮਾਂ ਦੇਂਦੇ ਹੋਏ ਮਸਲੇ ਦਾ ਹੱਲ ਕਢਿਆ ਗਿਆ। 

ਅੱਜ ਜੰਮੂ ਵਿਖੇ ਇਕ ਸਾਂਝੇ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦੇ ਹੋਏ ਜੰਮੂ-ਕਸ਼ਮੀਰ ਗੁਰਦੁਆਰਾ ਪ੍ਰਬੰਧਕ ਬੋਰਡ ਦੇ ਚੇਅਰਮੈਨ ਤਰਲੋਚਨ ਸਿੰਘ ਵਜ਼ੀਰ ਨੇ ਕਿਹਾ ਕਿ ਜਿਸ ਤਰ੍ਹਾਂ ਜੰਮੂ ਕਸ਼ਮੀਰ ਵਿਚ ਗੁਰਦਵਾਰਾ ਚੋਣਾਂ ਦਾ ਮਾਮਲਾ ਹੱਲ ਹੋਇਆ ਹੈ ਉਸ ਲਈ ਜਥੇਦਾਰ ਅਕਾਲ ਤਖ਼ਤ, ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ, ਸੁਖਬੀਰ ਸਿੰਘ ਬਾਦਲ, ਗੋਬਿੰਦ ਸਿੰਘ  ਲੌਂਗੋਵਾਲ, ਮਨਜਿੰਦਰ ਸਿੰਘ ਸਿਰਸਾ ਦਾ ਤਹਿ ਦਿਲੋਂ ਧਨਵਾਦ ਕਰਦੇ ਹਾਂ। ਵਜ਼ੀਰ ਨੇ ਦਸਿਆ ਕਿ ਜੰਮੂ ਸੰਭਾਗ ਦੀਆਂ 10 ਜ਼ਿਲ੍ਹਾ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਕਸ਼ਮੀਰ ਸੰਭਾਗ ਦੀਆਂ 10 ਜ਼ਿਲ੍ਹਾ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦਾ ਸਮਾਂ ਪੂਰਾ ਹੋ ਗਿਆ ਸੀ

File Photo File Photo

ਅਤੇ ਸਾਡੀ ਸਰਕਾਰ ਕੋਲ ਮੰਗ ਸੀ ਕਿ ਜ਼ਿਲ੍ਹਾ ਗੁਰਦਵਾਰਾ ਕਮੇਟੀਆਂ ਲੋਕਾਂ ਵਲੋਂ ਲੋਕਤਾਂਤਰਿਕ ਢੰਗ ਨਾਲ ਚੁਣੀਆਂ ਗਈਆਂ ਹਨ ਪਰ ਹੁਣ ਕੋਰੋਨਾ ਮਹਾਂਮਾਰੀ ਦੇ ਚਲਦੇ ਚੋਣਾਂ ਨਹÄ ਹੋ ਸਕਦੀਆਂ ਲਿਹਾਜਾ ਪੁਰਾਣੀ ਕਮੇਟੀਆਂ ਨੂੰ ਹੀ ਬਹਾਲ ਰਖਿਆ ਜਾਵੇ ਜਿਸ ਤੋਂ ਬਾਅਦ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਇਕ ਬਿਆਨ ਜਾਰੀ ਕਰ ਕੇ ਸਰਕਾਰ ਨੂੰ ਕਿਹਾ ਸੀ ਕਿ ਗੁਰਦੁਆਰਾ ਕਮੇਟੀਆਂ ਵਿਚ ਸਰਕਾਰ ਦਖ਼ਲਅੰਦਾਜ਼ੀ ਨਾ ਕਰੇ। ਗੋਬਿੰਦ ਸਿੰਘ ਲੌਂਗੋਵਾਲ ਨੇ ਵੀ ਇਸ ਮਸਲੇ ਨੂੰ ਚੁਕਿਆ  ਸੀ ਅਤੇ  ਬਾਅਦ ’ਚ ਸੁਖਬੀਰ ਸਿੰਘ ਬਾਦਲ ਨੇ ਅਮਿਤ ਸ਼ਾਹ ਨੂੰ ਇਸ ਸਾਰੇ ਘਟਨਾ ਚੱਕਰ ਬਾਰੇ ਜਾਣਕਾਰੀ ਦਿਤੀ ਤੇ ਅਮਿਤ ਸ਼ਾਹ ਨੇ ਇਸ ਗੱਲ ’ਤੇ ਯਕੀਨ ਦਿਵਾਇਆ ਕਿ ਮੌਜੂਦਾ ਕਮੇਟੀਆਂ ਤਿੰਨ ਮਹੀਨਿਆਂ ਲਈ ਕੰਮ ਕਰਦੀਆਂ ਰਹਿਣਗੀਆਂ

ਅਤੇ ਇਸ ਦੌਰਾਨ ਗੁਰਦੁਆਰਾ ਕਮੇਟੀਆਂ ਦੀਆਂ ਚੋਣਾਂ ਵੀ ਕਰਵਾ ਦਿਤੀਆ ਜਾਣਗੀਆਂ।  ਅੰਤ ਵਿਚ ਸ: ਤਰਲੋਚਨ ਸਿੰਘ ਵਜ਼ੀਰ ਨੇ ਜੰਮੂ ਕਸ਼ਮੀਰ ਦੇ ਸਮੁੱਚੇ ਸਿੱਖ ਭਾਈਚਾਰੇ ਅਤੇ ਸਿੱਖ ਸੰਗਠਨਾਂ ਦਾ ਇਸ ਮਹਾਂਮਾਰੀ ਦੌਰਾਨ ਨਿਰੰਤਰ ਸਮਰਥਨ ਅਤੇ ਸਕਾਰਾਤਮਕ ਰੁਖ਼ ਲਈ ਧਨਵਾਦ ਪ੍ਰਗਟ ਕੀਤਾ। ਪ੍ਰੈਸ ਕਾਨਫ਼ਰੰਸ ਵਿਚ ਜਥੇਦਾਰ ਮਹਿੰਦਰ ਸਿੰਘ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਬਾਦਲ) ਜੰਮੂ-ਕਸ਼ਮੀਰ ਅਤੇ ਮੈਂਬਰ ਡੀਜੀਪੀਸੀ ਜੰਮੂ, ਪ੍ਰਧਾਨ ਜਗਜੀਤ ਸਿੰਘ ਡੀਜੀਪੀਸੀ (ਜੰਮੂ), ਚਰਨਜੀਤ ਸਿੰਘ ਪ੍ਰਧਾਨ ਡੀਜੀਪੀਸੀ (ਕਠੂਆ), ਕੁਲਵਿੰਦਰ ਸਿੰਘ ਪ੍ਰਧਾਨ ਡੀਜੀਪੀਸੀ (ਸਾਂਬਾ), ਸਤਵਿੰਦਰ ਸਿੰਘ ਪ੍ਰਧਾਨ ਡੀਜੀਪੀਸੀ (ਉਧਮਪੁਰ) ਆਦਿ ਮੌਜੂਦ ਸਨ। 
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM
Advertisement