
ਗਰੰਟੀ ਦਿੰਦਾ ਹਾਂ, ਮੈਂ ਜੋ ਕਹਿੰਦਾ ਹਾਂ ਉਹ ਕਰਦਾ ਵੀ ਹਾਂ- ਅਰਵਿੰਦ ਕੇਜਰੀਵਾਲ
ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਗੋਆ ਵਿੱਚ ਵੀ ਮੁਫਤ ਬਿਜਲੀ ਦੇਣ ਦਾ ਵਾਅਦਾ ਕੀਤਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜੇਕਰ ਗੋਆ ਵਿਧਾਨ ਸਭਾ ਚੋਣਾਂ 2022 ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਤਾਂ 300 ਯੂਨਿਟ ਮੁਫਤ ਬਿਜਲੀ ਦਿੱਤੀ ਜਾਵੇਗੀ।
I'm here to give first guarantee on electricity. We'll provide 300 units of free electricity in Goa. With implementation of this scheme, 87% of Goa will start getting zero electricity bills. Old bills will be waived off. We'll provide 24x7 electricity: Delhi CM Arvind Kejriwal pic.twitter.com/1SbFZmfMQT
— ANI (@ANI) July 14, 2021
ਕੇਜਰੀਵਾਲ ਨੇ ਗੋਆ ਦੇ ਲੋਕਾਂ ਨਾਲ 4 ਵੱਡੇ ਵਾਅਦੇ ਕੀਤੇ, ਇਹ ਸਾਰੇ ਵਾਅਦੇ ਬਿਜਲੀ ਨਾਲ ਜੁੜੇ ਹੋਏ ਹਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਪੰਜਾਬ ਅਤੇ ਉਤਰਾਖੰਡ ਵਿੱਚ ਮੁਫਤ ਬਿਜਲੀ ਦੇਣ ਦਾ ਵਾਅਦਾ ਵੀ ਕੀਤਾ ਸੀ।
Arvind Kejriwal
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪਣਜੀ ਵਿੱਚ ਕਿਹਾ, ‘ਹਰ ਪਰਿਵਾਰ ਨੂੰ ਹਰ ਮਹੀਨੇ 300 ਯੂਨਿਟ ਤੱਕ ਮੁਫਤ ਬਿਜਲੀ ਦਿੱਤੀ ਜਾਏਗੀ। ਸਾਰੇ ਪੁਰਾਣੇ ਬਿਜਲੀ ਦੇ ਬਿੱਲ ਮੁਆਫ ਕੀਤੇ ਜਾਣਗੇ। ਅਸੀਂ 24 ਘੰਟੇ ਬਿਜਲੀ ਦੇਵਾਂਗੇ। ਕਿਸਾਨਾਂ ਨੂੰ ਖੇਤੀ ਲਈ ਮੁਫਤ ਬਿਜਲੀ ਦਿੱਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ, 'ਮੈਂ ਗਰੰਟੀ ਦਿੰਦਾ ਹਾਂ ਕਿ ਮੈਂ ਜੋ ਕਹਿੰਦਾ ਹਾਂ ਉਹ ਕਰਦਾ ਵੀ ਹਾਂ।
CM Arvind Kejriwal