
ਬਹੁਤ ਸਾਰੇ ਜ਼ਖਮੀਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ
ਇਲਾਮਾਬਾਦ: ਪਾਕਿਸਤਾਨ ਵਿਚ ਵੱਡੇ ਪੱਧਰ 'ਤੇ ਅੱਤਵਾਦੀ ਹਮਲਾ ਹੋਇਆ ਹੈ। ਚੀਨੀ ਇੰਜੀਨੀਅਰਾਂ ਅਤੇ ਪਾਕਿਸਤਾਨੀ ਸੈਨਿਕਾਂ ਨੂੰ ਲੈ ਕੇ ਜਾ ਰਹੀ ਬੱਸ ਵਿੱਚ ਆਈਈਡੀ ਦਾ ਧਮਾਕਾ ਹੋਇਆ ਹੈ।
Terrorist attack in PAK
9 ਚੀਨੀ ਇੰਜੀਨੀਅਰਾਂ ਸਮੇਤ 12 ਮੌਤਾਂ ਹੋ ਗਈਆਂ ਹਨ, ਕਈ ਜ਼ਖਮੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਜਿਥੇ ਉਹਨਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਪਾਕਿਸਤਾਨ ਤੋਂ ਆਈਆਂ ਖਬਰਾਂ ਅਨੁਸਾਰ ਇਹ ਬੱਸ ਚੀਨੀ ਇੰਜੀਨੀਅਰਾਂ ਨੂੰ ਲੈ ਕੇ ਜਾ ਰਹੀ ਸੀ ਜੋ ਦਸੂ ਡੈਮ ਉੱਤੇ ਕੰਮ ਕਰਦੇ ਸਨ।
Terrorist attack in PAK
ਬੱਸ ਵਿਚ 30 ਇੰਜੀਨੀਅਰ ਅਤੇ ਕਰਮਚਾਰੀ ਸਵਾਰ ਸਨ। ਬੱਸ ਦੀ ਪਹਿਰੇਦਾਰੀ ਪਾਕਿਸਤਾਨੀ ਸੈਨਿਕ ਕਰ ਰਹੇ ਸਨ ਅਤੇ ਅਚਾਨਕ ਬੱਸ ਵਿਚ ਧਮਾਕਾ ਹੋ ਗਿਆ। ਹੁਣ ਤੱਕ 12 ਲੋਕਾਂ ਦੇ ਮਾਰੇ ਜਾਣ ਦੀ ਖਬਰ ਮਿਲੀ ਹੈ। ਮ੍ਰਿਤਕਾਂ ਦੀ ਗਿਣਤੀ ਵਧਣ ਦੀ ਸੰਭਾਵਨਾ ਹੈ ਕਿਉਂਕਿ ਬਹੁਤ ਸਾਰੇ ਜ਼ਖਮੀਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ