
ਇਹ ਉਨ੍ਹਾਂ ਦੀ ਅੰਤਰਰਾਸ਼ਟਰੀ ਸਾਖ ਅਤੇ ਮਹੱਤਵਪੂਰਨ ਗਲੋਬਲ ਮੁੱਦਿਆਂ ਨੂੰ ਹੱਲ ਕਰਨ ਵਿਚ ਯੋਗਦਾਨ ਨੂੰ ਵੀ ਦਰਸਾਉਂਦਾ ਹੈ - ਜੈਸ਼ੰਕਰ
ਨਵੀਂ ਦਿੱਲੀ - ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਫਰਾਂਸ ਦਾ ਸਰਵਉੱਚ ਪੁਰਸਕਾਰ 'ਗ੍ਰੈਂਡ ਕਰਾਸ ਆਫ ਦਿ ਲੀਜਨ ਆਫ ਆਨਰ' ਮਿਲਣਾ ਭਾਰਤ-ਫਰਾਂਸ ਸਬੰਧਾਂ ਅਤੇ ਮਹੱਤਵਪੂਰਨ ਆਲਮੀ ਮੁੱਦਿਆਂ ਦੇ ਹੱਲ ਵਿਚ ਯੋਗਦਾਨ ਦਿਖਾਉਂਦਾ ਹੈ। ਐੱਸ ਜੈਸ਼ੰਕਰ ਨੇ ਟਵੀਟ ਕੀਤਾ ਕਿ "ਪ੍ਰਧਾਨ ਮੰਤਰੀ ਨੂੰ ਫਰਾਂਸ ਦਾ ਸਰਵਉੱਚ ਸਨਮਾਨ 'ਗ੍ਰੈਂਡ ਕਰਾਸ ਆਫ ਦਿ ਲੀਜਨ ਆਫ ਆਨਰ' ਪ੍ਰਦਾਨ ਕਰਨਾ ਭਾਰਤ-ਫਰਾਂਸੀਸੀ ਸਬੰਧਾਂ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਦੀ ਮਾਨਤਾ ਹੈ।" ਇਹ ਉਨ੍ਹਾਂ ਦੀ ਅੰਤਰਰਾਸ਼ਟਰੀ ਸਾਖ ਅਤੇ ਮਹੱਤਵਪੂਰਨ ਗਲੋਬਲ ਮੁੱਦਿਆਂ ਨੂੰ ਹੱਲ ਕਰਨ ਵਿਚ ਯੋਗਦਾਨ ਨੂੰ ਵੀ ਦਰਸਾਉਂਦਾ ਹੈ। ”
ਉਹਨਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ, ਜਿਨ੍ਹਾਂ ਦੀ ਗਲੋਬਲ ਮਾਮਲਿਆਂ ਵਿਚ ਅਗਵਾਈ ਬਹੁਤ ਸਾਰੇ ਲੋਕਾਂ ਲਈ ਪ੍ਰੇਰਨਾ ਹੈ।
ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੇਸ਼ ਦੇ ਸਰਵਉੱਚ ਪੁਰਸਕਾਰ 'ਗ੍ਰੈਂਡ ਕਰਾਸ ਆਫ ਦਿ ਲੀਜਨ ਆਫ ਆਨਰ' ਨਾਲ ਸਨਮਾਨਿਤ ਕੀਤਾ ਹੈ। ਇਹ ਜਾਣਕਾਰੀ ਇੱਕ ਅਧਿਕਾਰਤ ਬਿਆਨ ਵਿਚ ਦਿੱਤੀ ਗਈ ਹੈ। ਪ੍ਰਧਾਨ ਮੰਤਰੀ ਮੋਦੀ ਨੂੰ ਵੀਰਵਾਰ ਨੂੰ 'ਏਲੀਸੀ ਪੈਲੇਸ' (ਫਰਾਂਸੀਸੀ ਰਾਸ਼ਟਰਪਤੀ ਨਿਵਾਸ) 'ਚ ਦੇਸ਼ ਦੇ ਸਰਵਉੱਚ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ।