Jammu and Kashmir : ਕੁਪਵਾੜਾ 'ਚ ਘੁਸਪੈਠ ਦੀ ਕੋਸ਼ਿਸ਼ ਨਾਕਾਮ, ਸੁਰੱਖਿਆਬਲਾਂ ਨੇ 3 ਅੱਤਵਾਦੀਆਂ ਨੂੰ ਕੀਤਾ ਢੇਰ

By : BALJINDERK

Published : Jul 14, 2024, 8:09 pm IST
Updated : Jul 14, 2024, 8:09 pm IST
SHARE ARTICLE
file photo
file photo

Jammu and Kashmir : ਅੱਤਵਾਦੀਆਂ ਦੀਆਂ ਲਾਸ਼ਾਂ ਦੀ ਕੀਤੀ ਜਾ ਰਹੀ ਹੈ ਭਾਲ, ਆਪਰੇਸ਼ਨ ਅਜੇ ਵੀ ਹੈ ਜਾਰੀ  

Jammu and Kashmir : ਕੁਪਵਾੜਾ 'ਚ ਘੁਸਪੈਠ ਦੀ ਕੋਸ਼ਿਸ਼ ਨਾਕਾਮ, ਫੌਜ ਨੇ ਐਤਵਾਰ ਨੂੰ ਜੰਮੂ-ਕਸ਼ਮੀਰ ਦੇ ਕੁਪਵਾੜਾ ਦੇ ਕੇਰਨ ਸੈਕਟਰ 'ਚ ਕੰਟਰੋਲ ਰੇਖਾ 'ਤੇ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ। ਇਸ ਦੌਰਾਨ ਭਾਰਤੀ ਫੌਜ ਨੇ 3 ਅੱਤਵਾਦੀਆਂ ਨੂੰ ਮਾਰ ਮੁਕਾਇਆ। ਜਾਣਕਾਰੀ ਅਨੁਸਾਰ ਅਜੇ ਵੀ ਕਾਰਵਾਈ ਜਾਰੀ ਹੈ। ਘੁਸਪੈਠੀਆਂ ਦੇ ਇਕ ਸਮੂਹ ਨੂੰ ਫੌਜ ਨੇ ਰੋਕਣ ਦੀ ਕੋਸ਼ਿਸ਼ ਕੀਤੀ ਜਿਸ ਤੋਂ ਬਾਅਦ ਗੋਲ਼ੀਬਾਰੀ ਸ਼ੁਰੂ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਫੌਜ ਨੇ ਘੁਸਪੈਠ ਦੀ ਕੋਸ਼ਿਸ਼ ਕਰ ਰਹੇ 3 ਅੱਤਵਾਦੀਆਂ ਨੂੰ ਮਾਰ ਮੁਕਾਇਆ ਜਿਨ੍ਹਾਂ ਦੀਆਂ ਲਾਸ਼ਾਂ ਦੀ ਭਾਲ ਕੀਤੀ ਜਾ ਰਹੀ ਹੈ। ਜਾਣਕਾਰੀ ਮੁਤਾਬਕ, ਆਪਰੇਸ਼ਨ ਅਜੇ ਵੀ ਜਾਰੀ ਹੈ।  

ਇਹ ਵੀ ਪੜੋ:Fazilka News : ਪੁਲਿਸ ਨੇ ਨਾਬਾਲਿਗ ਬੱਚੇ ਨਾਲ ਛੇੜਛਾੜ ਕਰਨ ਵਾਲੇ ਨੂੰ ਕੀਤਾ ਕਾਬੂ

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀਰਵਾਰ ਨੂੰ ਫੌਜ ਨੇ ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਨੌਸ਼ਹਿਰਾ ਸੈਕਟਰ 'ਚ ਅੱਤਵਾਦੀਆਂ ਦੀ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਸੀ। ਸ਼ੱਕੀ ਅੱਤਵਾਦੀਆਂ ਦਾ ਇੱਕ ਸਮੂਹ ਰਾਤ ਸਮੇਂ ਭਾਰਤੀ ਖੇਤਰ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ ਪਰ ਅਸਫਲ ਰਹਿਣ ਤੋਂ ਬਾਅਦ ਉਨ੍ਹਾਂ ਨੂੰ ਪਿੱਛੇ ਵੱਲ ਭੱਜਣਾ ਪਿਆ। ਜਦੋਂ ਅੱਤਵਾਦੀਆਂ ਨੇ ਕੰਟਰੋਲ ਰੇਖਾ (LOC) ਰਾਹੀਂ ਘੁਸਪੈਠ ਦੀ ਕੋਸ਼ਿਸ਼ ਕੀਤੀ ਤਾਂ ਫੌਜ ਨੇ ਗੋਲੀਬਾਰੀ ਕੀਤੀ, ਜਿਸ ਤੋਂ ਬਾਅਦ ਅੱਤਵਾਦੀਆਂ ਨੂੰ ਵਾਪਸ ਪਰਤਣਾ ਪਿਆ।

ਇਹ ਵੀ ਪੜੋ:Manipur Violence : ਮਣੀਪੁਰ 'ਚ ਸੁਰੱਖਿਆਬਲਾਂ ’ਤੇ ਹਮਲਾ, CRPF ਦਾ ਇੱਕ 1 ਜਵਾਨ ਸ਼ਹੀਦ, 3 ਜ਼ਖ਼ਮੀ

ਕਠੂਆ 'ਚ ਸੋਮਵਾਰ ਨੂੰ ਅੱਤਵਾਦੀਆਂ ਨੇ ਫੌਜ ਦੇ ਵਾਹਨ 'ਤੇ ਗ੍ਰੇਨੇਡ ਨਾਲ ਹਮਲਾ ਕੀਤਾ ਸੀ, ਜਿਸ 'ਚ 5 ਜਵਾਨ ਸ਼ਹੀਦ ਹੋ ਗਏ। ਇਸ ਤੋਂ ਬਾਅਦ ਫੌਜ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ। ਇਸ ਦੌਰਾਨ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਵੀ ਹੋਇਆ। ਹਮਲੇ ਤੋਂ ਬਾਅਦ ਮੌਕੇ ਤੋਂ ਫੌਜ ਦੇ ਵਾਹਨ ਦੀ ਤਸਵੀਰ ਵੀ ਸਾਹਮਣੇ ਆਈ, ਜਿਸ 'ਚ ਉਹ ਗੋਲੀਬਾਰੀ ਕਾਰਨ ਨੁਕਸਾਨਿਆ ਹੋਇਆ ਨਜ਼ਰ ਆ ਰਿਹਾ ਸੀ।

ਇਹ ਵੀ ਪੜੋ:Delhi News : ਦਿੱਲੀ ਦੇ ਜੀਟੀਬੀ ਹਸਪਤਾਲ ਤੋਂ ਵੱਡੀ ਖ਼ਬਰ, ਤਿੰਨ ਬਦਮਾਸ਼ਾਂ ਨੇ ਇੱਕ ਮਰੀਜ਼ ਨੂੰ ਮਾਰੀ ਗੋਲ਼ੀ

ਹਮਲੇ ਤੋਂ ਬਾਅਦ ਘਾਟੀ 'ਚ ਫੌਜ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਸ਼ੁਰੂ ਹੋ ਗਿਆ। ਸੂਤਰਾਂ ਨੇ ਦੱਸਿਆ ਕਿ ਪਹਾੜੀ 'ਤੇ ਲੁਕੇ ਹੋਏ ਅੱਤਵਾਦੀਆਂ ਨੇ ਫੌਜ ਦੇ ਵਾਹਨ 'ਤੇ ਗੋਲੀਬਾਰੀ ਕੀਤੀ ਅਤੇ ਫੌਜ ਦੇ ਵਾਹਨ 'ਤੇ ਗ੍ਰੇਨੇਡ ਵੀ ਸੁੱਟਿਆ। ਪਿਛਲੇ ਕੁਝ ਦਿਨਾਂ ਤੋਂ ਘਾਟੀ 'ਚ ਅਸ਼ਾਂਤੀ ਵੱਧ ਗਈ ਹੈ। ਅੱਤਵਾਦੀਆਂ ਨਾਲ ਮੁਕਾਬਲੇ ਦੀਆਂ ਖਬਰਾਂ ਲਗਾਤਾਰ ਆ ਰਹੀਆਂ ਹਨ।

(For more news apart from  Infiltration attempt failed in Kupwara, security forces killed 3 terrorists News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rohit Godara Gang Shoots Punjabi Singer Teji Kahlon In Canada : ਇਕ ਹੋਰ ਪੰਜਾਬੀ ਗਾਇਕ 'ਤੇ ਜਾਨਲੇਵਾ ਹਮਲਾ

22 Oct 2025 3:16 PM

Robbery incident at jewellery shop in Gurugram caught on CCTV : ਦੇਖੋ, ਸ਼ਾਤਿਰ ਚੋਰਨੀਆਂ ਦਾ ਅਨੋਖਾ ਕਾਰਾ

22 Oct 2025 3:15 PM

Devinder Pal Singh Bhullar Rihai News : "Devinder Pal Bhullar ਦੀ ਰਿਹਾਈ ਲਈ BJP ਲੀਡਰ ਕਰ ਰਿਹਾ ਡਰਾਮਾ'

21 Oct 2025 3:10 PM

ਸਾਬਕਾ DGP ਪੁੱਤ ਦੀ ਨਵੀਂ ਵੀਡੀਓ ਆਈ ਸਾਹਮਣੇ, ਹੁਣ ਕਹਿੰਦਾ ਮੇਰਾ ਘਰਵਾਲੀ ਮੇਰਾ ਬਹੁਤ ਧਿਆਨ ਰੱਖਦੀ

21 Oct 2025 3:09 PM

"ਜੇ ਮੈਂ ਪ੍ਰੋਡਿਊਸਰ ਹੁੰਦਾ ਮੈਂ 'PUNJAB 95' ਚਲਾ ਦੇਣੀ ਸੀ', ਦਿਲਜੀਤ ਦੋਸਾਂਝ ਦੇ ਦਿਲ ਦੇ ਫੁੱਟੇ ਜਜ਼ਬਾਤ "

19 Oct 2025 3:06 PM
Advertisement